Journalism Of Hope
BREAKING NEWS
ਪੰਜਾਬ ਕੈਬਨਿਟ ਵੱਲੋਂ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਖ਼ਿਲਾਫ਼ ਮਤਾ ਪਾਸ......ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ....ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ ਸਚਿਨ ਪਾਇਲਟ, ਬਘੇਲ ਦੀ ਛੁੱਟੀ......ਪੰਜਾਬ ਸਮੇਤ 4 ਸੂਬਿਆਂ ਵਿੱਚ ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ.....ਪੰਜਾਬ ਵਿੱਚ ਸਵਾਈਨ ਫਲੂ ਦੇ ਮਾਮਲੇ ਵਧੇ, ਇੱਕ ਸ਼ੱਕੀ ਮਰੀਜ਼ ਦੀ ਮੌਤ.....ਅੰਮ੍ਰਿਤਸਰ ਦੀ ਸਿੱਖ ਲੜਕੀ ਦਾ ਲੰਡਨ ਵਿੱਚ ਧਰਮ ਪਰਿਵਰਤਨ !, 2 ਪਤਨੀਆਂ ਵਾਲੇ ਨਾਲ ਕਰਵਾਇਆ ਵਿਆਹ.....ਲਹਿਰਾਗਾਗਾ ’ਚ ਸਾਬਕਾ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ....ਕੰਮ ਤੋਂ ਘਰ ਪਰਤ ਰਹੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ.....

ਪੰਜਾਬ ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਵਾਰ, ਕਰੋੜਾਂ ਦੀ ਹੈਰੋਇਨ ਤੇ 5.50 ਲੱਖ ਡਰੱਗ ਮਨੀ ਸਮੇਤ 2 ਕਾਬੂ

Police Action; ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਪੂਰਥਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸਐਸਪੀ ਕਪੂਰਥਲਾ ਗੌਰਵ ਤੂਰਾ ਆਈਪੀਐੱਸ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਐਸਪੀ ਇਨਵੈਸਟੀਗੇਸ਼ਨ ਹਰਿੰਦਰ ਸਿੰਘ ਗਿੱਲ, ਡੀਐਸਪੀ ਸੁਖਪਾਲ ਸਿੰਘ ਰੰਧਾਵਾ ਅਤੇ ਸੀਆਈਏ ਇੰਚਾਰਜ ਐਸਆਈ ਰਮਨ ਕੁਮਾਰ ਦੀ ਅਗਵਾਈ ਹੇਠ ਕਾਰਵਾਈ ਕੀਤੀ। […]
Jaspreet Singh
By : Updated On: 07 Sep 2026 19:46:PM
ਪੰਜਾਬ ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਵਾਰ, ਕਰੋੜਾਂ ਦੀ ਹੈਰੋਇਨ ਤੇ 5.50 ਲੱਖ ਡਰੱਗ ਮਨੀ ਸਮੇਤ 2 ਕਾਬੂ

Police Action; ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਪੂਰਥਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ਼ਤਿਹਾਰ

ਐਸਐਸਪੀ ਕਪੂਰਥਲਾ ਗੌਰਵ ਤੂਰਾ ਆਈਪੀਐੱਸ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਐਸਪੀ ਇਨਵੈਸਟੀਗੇਸ਼ਨ ਹਰਿੰਦਰ ਸਿੰਘ ਗਿੱਲ, ਡੀਐਸਪੀ ਸੁਖਪਾਲ ਸਿੰਘ ਰੰਧਾਵਾ ਅਤੇ ਸੀਆਈਏ ਇੰਚਾਰਜ ਐਸਆਈ ਰਮਨ ਕੁਮਾਰ ਦੀ ਅਗਵਾਈ ਹੇਠ ਕਾਰਵਾਈ ਕੀਤੀ।

ਪਹਿਲੀ ਕਾਰਵਾਈ ਦੌਰਾਨ ਪੁਲਿਸ ਨੇ ਅੱਡਾ ਦੀਪੇਵਾਲ ਨੇੜੇ ਇੱਕ ਬਿਨਾਂ ਨੰਬਰੀ ਆਈ-20 ਕਾਰ ਨੂੰ ਰੋਕਿਆ। ਕਾਰ ਸਵਾਰ ਅਕਾਸ਼ਦੀਪ ਸਿੰਘ ਅਤੇ ਅਜੈ ਕੁਮਾਰ, ਵਾਸੀ ਮੋਹਨ ਕੇ ਉਤਾੜ, ਫਿਰੋਜ਼ਪੁਰ ਨੂੰ ਕਾਬੂ ਕੀਤਾ ਗਿਆ।

ਪੁਲਿਸ ਮੁਤਾਬਕ ਤਲਾਸ਼ੀ ਦੌਰਾਨ ਦੋਵਾਂ ਕੋਲੋਂ:

20 ਗ੍ਰਾਮ ਹੈਰੋਇਨ

5 ਲੱਖ 50 ਹਜ਼ਾਰ ਰੁਪਏ ਦੀ ਡਰੱਗ ਮਨੀ

ਬਰਾਮਦ ਕੀਤੀ ਗਈ।

ਇਸ ਮਾਮਲੇ ਵਿੱਚ ਥਾਣਾ ਸੁਲਤਾਨਪੁਰ ਲੋਧੀ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਉਥੇ ਹੀ ਦੂਜੀ ਕਾਰਵਾਈ ਵਿੱਚ ਏਐਸਆਈ ਜਸਬੀਰ ਸਿੰਘ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਪਿੰਡ ਤਲਵੰਡੀ ਮਹਿਮਾ ਤੋਂ ਇੱਕ ਨੌਜਵਾਨ ਨੂੰ ਕਾਬੂ ਕੀਤਾ।

ਪੁਲਿਸ ਨੇ ਉਸ ਕੋਲੋਂ .32 ਬੋਰ ਕੰਟਰੀ ਮੇਡ ਪਿਸਤੌਲ ਬਰਾਮਦ ਕੀਤਾ। ਇਸ ਸਬੰਧੀ ਥਾਣਾ ਸਦਰ ਕਪੂਰਥਲਾ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਫਿਲਹਾਲ ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਅਤੇ ਹਥਿਆਰਾਂ ਨਾਲ ਜੁੜੇ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News