Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ਪੁਲਿਸ ਨੇ ਚੇਅਰਮੈਨ ਨੂੰ ਡੈਮ ’ਚ ਦਾਖ਼ਲ ਹੋਣ ਤੋਂ ਰੋਕਿਆ

Punjab News: ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੂੰ ਪੰਜਾਬ ਪੁਲਿਸ ਨੇ ਨੰਗਲ ਡੈਮ ਦੇ ਅੰਦਰ ਦਾਖ਼ਲ ਹੋਣ ਤੋਂ ਰੋਕ ਦਿੱਤਾ ਹੈ। ਜਾਣਕਾਰੀ ਮੁਤਾਬਕ ਨੰਗਲ ਡੈਮ ਦੇ ਬਾਹਰ ਪੁਲਿਸ ਵਲੋਂ ਅਧਿਕਾਰੀ ਤੇ ਮੁਲਾਜ਼ਮ ਵੀ ਰੋਕੇ ਗਏ ਹਨ। ਅੱਜ ਕਰੀਬ 9 ਵਜੇ ਬੀਬੀਐੱਮਬੀ ਦੇ ਚੇਅਰਮੈਨ ਬਹੁਤ ਹੀ ਗੁਪਤ ਤਰੀਕੇ ਨਾਲ ਨੰਗਲ ਡੈਮ ਲਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਪੁਲਿਸ ਨੇ ਚੇਅਰਮੈਨ ਨੂੰ ਡੈਮ ’ਚ ਦਾਖ਼ਲ ਹੋਣ ਤੋਂ ਰੋਕਿਆ

Punjab News: ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੂੰ ਪੰਜਾਬ ਪੁਲਿਸ ਨੇ ਨੰਗਲ ਡੈਮ ਦੇ ਅੰਦਰ ਦਾਖ਼ਲ ਹੋਣ ਤੋਂ ਰੋਕ ਦਿੱਤਾ ਹੈ। ਜਾਣਕਾਰੀ ਮੁਤਾਬਕ ਨੰਗਲ ਡੈਮ ਦੇ ਬਾਹਰ ਪੁਲਿਸ ਵਲੋਂ ਅਧਿਕਾਰੀ ਤੇ ਮੁਲਾਜ਼ਮ ਵੀ ਰੋਕੇ ਗਏ ਹਨ।

ਅੱਜ ਕਰੀਬ 9 ਵਜੇ ਬੀਬੀਐੱਮਬੀ ਦੇ ਚੇਅਰਮੈਨ ਬਹੁਤ ਹੀ ਗੁਪਤ ਤਰੀਕੇ ਨਾਲ ਨੰਗਲ ਡੈਮ ਲਈ ਰਵਾਨਾ ਹੋਏ ਸਨ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਰੋਪੜ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ। ਜਦੋਂ ਚੇਅਰਮੈਨ ਨੰਗਲ ਡੈਮ ’ਤੇ ਪੁੱਜੇ, ਤਾਂ ਪਹਿਲਾਂ ਹੀ ਤਾਇਨਾਤ ਪੁਲੀਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਪਤਾ ਲੱਗਿਆ ਹੈ ਕਿ ਚੇਅਰਮੈਨ ਨੇ ਪੁਲਿਸ ਅਧਿਕਾਰੀਆਂ ਨੂੰ ਹਾਈਕੋਰਟ ਵਲੋਂ ਹਾਲ ਹੀ ਵਿੱਚ ਸੁਣਾਏ ਫ਼ੈਸਲੇ ਦਾ ਹਵਾਲਾ ਵੀ ਦਿੱਤਾ। ਪੁਲਿਸ ਨੇ ਡੈਮ ਨੇੜਲੇ ਖੇਤਰ ਨੂੰ ਸੀਲ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਦੀ ਤਾਇਨਾਤੀ ਪਹਿਲਾਂ ਹੀ ਡੈਮ ’ਤੇ ਸੀ । ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਡੈਮ ਦੇ ਸੰਚਾਲਨ ਅਤੇ ਰੈਗੂਲੇਸ਼ਨ ’ਚ ਦਖ਼ਲ ਦੇਣ ਤੋਂ ਰੋਕਿਆ ਹੈ, ਪਰ ਅਦਾਲਤ ਨੇ ਡੈਮ ਦੀ ਸੁਰੱਖਿਆ ਲਈ ਪੰਜਾਬ ਪੁਲਿਸ ’ਤੇ ਕੋਈ ਰੋਕ ਨਹੀਂ ਲਗਾਈ। ਵੇਰਵਿਆਂ ਅਨੁਸਾਰ ਬੀਬੀਐਮਬੀ ਦੇ ਚੇਅਰਮੈਨ ਨੇ ਫ਼ੋਨ ਜ਼ਰੀਏ ਉੱਚ ਅਥਾਰਟੀ ਨੂੰ ਜਾਣਕਾਰੀ ਦੇ ਦਿੱਤੀ ਹੈ।

ਤ੍ਰਿਪਾਠੀ ਹਾਈ ਕੋਰਟ ਦੇ ਫ਼ੈਸਲੇ ਮਗਰੋਂ ਹਰਿਆਣਾ ਨੂੰ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਣ ਦੇ ਮਕਸਦ ਨਾਲ ਡੈਮ ‘ਤੇ ਪਹੁੰਚੇ ਸਨ। ਉਨ੍ਹਾਂ ਅੱਜ ਸਵੇਰ ਵਖ਼ਤ ਹੀ ਜ਼ਿਲ੍ਹਾ ਪ੍ਰਸ਼ਾਸਨ ਰੋਪੜ ਨੂੰ ਆਪਣੇ ਇਸ ਦੌਰੇ ਤੋਂ ਜਾਣੂੰ ਕਰਵਾਇਆ ਸੀ। ਉਧਰ ਚੇਅਰਮੈਨ ਦੇ ਇਸ ਦੌਰੇ ਦੀ ਭਿਣਕ ਮਿਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਨੰਗਲ ਡੈਮ ‘ਤੇ ਜਾਣ ਦਾ ਪ੍ਰੋਗਰਾਮ ਬਣਾ ਲਿਆ ਸੀ। ਇਸ ਵੇਲੇ ਜਦੋਂ ਕੌਮਾਂਤਰੀ ਪੱਧਰ ‘ਤੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਤਾਂ ਬੀਬੀਐਮਬੀ ਦੇ ਚੇਅਰਮੈਨ ਨੇ ਨੰਗਲ ਡੈਮ ਦਾ ਦੌਰਾ ਬਣਾ ਕੇ ਪੰਜਾਬ ‘ਚ ਮੁੜ ਸਿਆਸੀ ਉਬਾਲ ਦਾ ਮੁੱਢ ਬੰਨ੍ਹ ਦਿੱਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News