Punjab Police Drug Action; ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨਸ਼ੇ ਖਿਲਾਫ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਜਾਰੀ ਹੈ। ਸਖ਼ਤ ਕਾਰਵਾਈ ਦੇ ਚਲਦੇ, ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ 500 ਗ੍ਰਾਮ ਹੈਰੋਇਨ ਸਮੇਤ 01 ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਸੀ.ਆਈ.ਏ-2 ਮਲੋਟ ਪੁਲਿਸ ਟੀਮ ਨੇ ਨਾਕਾਬੰਦੀ ਦੌਰਾਨ ਇੱਕ ਅੰਤਰ-ਜ਼ਿਲ੍ਹਾ ਹੈਰੋਇਨ ਸਪਲਾਈ ਚੇਨ ਨੂੰ ਸਫਲਤਾ ਪੂਰਵਕ ਰੋਕਿਆ। ਇਸ ਕਾਰਵਾਈ ਦੌਰਾਨ 500 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਈ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰੀ ਨਾਲ ਜੁੜਿਆ ਹੋਇਆ ਸੀ। ਗ੍ਰਿਫ਼ਤਾਰ ਕੀਤਾ ਵਿਅਕਤੀ ਹਰਪ੍ਰੀਤ ਸਿੰਘ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾਂ ਦਸਿਆ ਜਾ ਰਿਹਾ ਹੈ। ਪੁਲਿਸ ਇਸ ਮਾਮਲੇ ਵਿੱਚ ਇਸ ਦੋਸ਼ੀ ਤੋਂ ਹੋਰ ਵੀ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਹੋਰ ਵੀ ਮੁਲਜ਼ਮ ਦਾ ਨਾ ਸਾਹਮਣੇ ਆ ਸਕੇ।

ਮਜੀਠੀਆ ਨੂੰ ਬੈਰਕ ਬਦਲਣ ਮਾਮਲੇ ‘ਚ ਦਿੱਤੀ ਗਈ ਰਾਹਤ
ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਬੈਰਕ ਬਦਲਣ ਅਤੇ ਮੁਲਾਕਾਤ ਮਾਮਲੇ 'ਚ ਰਾਹਤ ਦਿੱਤੀ ਗਈ ਹੈ। Mohali: ਮਜੀਠੀਆ ਦੀ ਬੈਰਕ ਬਦਲਣ ਵਾਲੀ ਅਰਜ਼ੀ ਦਾ ਅਦਾਲਤ ਵੱਲੋਂ ਨਿਪਟਾਰਾ ਕਰਦਿਆਂ ਤਿੰਨ ਡਾਇਰੈਕਸ਼ਨਾਂ ਦਿੱਤੀਆਂ ਗਈਆਂ ਹਨ। ਇਨ੍ਹਾਂ 'ਚ ਪਰਿਵਾਰ ਵੱਲੋਂ ਦਿੱਤੀ ਲਿਸਟ ਮੁਤਾਬਕ ਇਕੱਲੇ-ਇਕੱਲੇ ਵਿਅਕਤੀ ਨੂੰ ਮੁਲਾਕਾਤ ਕਰਨ ਦੀ...