ਪੰਜਾਬ ਪੁਲਿਸ ਵੱਲੋਂ ਅੰਤਰ-ਜ਼ਿਲ੍ਹਾ ਹੈਰੋਇਨ ਸਮੱਗਲਿੰਗ ਖਿਲਾਫ ਵੱਡੀ ਕਾਰਵਾਈ, 500 ਗ੍ਰਾਮ ਹੈਰੋਇਨ ਸਮੇਤ 1 ਮੁਲਜ਼ਮ ਕਾਬੂ
Punjab Police Drug Action; ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨਸ਼ੇ ਖਿਲਾਫ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਜਾਰੀ ਹੈ। ਸਖ਼ਤ ਕਾਰਵਾਈ ਦੇ ਚਲਦੇ, ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ 500 ਗ੍ਰਾਮ ਹੈਰੋਇਨ ਸਮੇਤ 01 ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਸੀ.ਆਈ.ਏ-2 ਮਲੋਟ ਪੁਲਿਸ ਟੀਮ ਨੇ ਨਾਕਾਬੰਦੀ ਦੌਰਾਨ ਇੱਕ ਅੰਤਰ-ਜ਼ਿਲ੍ਹਾ ਹੈਰੋਇਨ ਸਪਲਾਈ […]
By :
Jaspreet Singh
Published: 09 Sep 2025 16:05:PM
Punjab Police Drug Action; ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨਸ਼ੇ ਖਿਲਾਫ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਜਾਰੀ ਹੈ। ਸਖ਼ਤ ਕਾਰਵਾਈ ਦੇ ਚਲਦੇ, ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ 500 ਗ੍ਰਾਮ ਹੈਰੋਇਨ ਸਮੇਤ 01 ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਸੀ.ਆਈ.ਏ-2 ਮਲੋਟ ਪੁਲਿਸ ਟੀਮ ਨੇ ਨਾਕਾਬੰਦੀ ਦੌਰਾਨ ਇੱਕ ਅੰਤਰ-ਜ਼ਿਲ੍ਹਾ ਹੈਰੋਇਨ ਸਪਲਾਈ ਚੇਨ ਨੂੰ ਸਫਲਤਾ ਪੂਰਵਕ ਰੋਕਿਆ। ਇਸ ਕਾਰਵਾਈ ਦੌਰਾਨ 500 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਈ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰੀ ਨਾਲ ਜੁੜਿਆ ਹੋਇਆ ਸੀ। ਗ੍ਰਿਫ਼ਤਾਰ ਕੀਤਾ ਵਿਅਕਤੀ ਹਰਪ੍ਰੀਤ ਸਿੰਘ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾਂ ਦਸਿਆ ਜਾ ਰਿਹਾ ਹੈ। ਪੁਲਿਸ ਇਸ ਮਾਮਲੇ ਵਿੱਚ ਇਸ ਦੋਸ਼ੀ ਤੋਂ ਹੋਰ ਵੀ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਹੋਰ ਵੀ ਮੁਲਜ਼ਮ ਦਾ ਨਾ ਸਾਹਮਣੇ ਆ ਸਕੇ।