Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਨੌਜਵਾਨ ‘ਤੇ ਪੁਲਿਸ ਤਸ਼ੱਦਦ ਦਾ ਮਾਮਲਾ: ਪੁਲਿਸ ਨੇ ਪ੍ਰੈੱਸ ਕਾਨਫਰੰਸ ਕਰਕੇ ਦਿੱਤੀ ਸਫ਼ਾਈ

Punjab Police torture case on youth: ਸੰਗਰੂਰ: ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ‘ਲੋਕ ਮਿਲਣੀ’ ਦੌਰਾਨ ਕਾਲਾ ਪਰਨਾ ਦਿਖਾਉਣ ਅਤੇ ਨਾਅਰੇਬਾਜ਼ੀ ਕਰਨ ਵਾਲੇ ਨੌਜਵਾਨ ਮੋਹਨਜੀਤ ਸਿੰਘ ਦੇ ਮਾਮਲੇ ਵਿੱਚ ਸੰਗਰੂਰ ਪੁਲਿਸ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਪੱਖ ਰੱਖਿਆ ਹੈ। ਪੁਲਿਸ ਵੱਲੋਂ ਹਿਰਾਸਤ ਦੌਰਾਨ ਤਸ਼ੱਦਦ ਅਤੇ ਦਾੜ੍ਹੀ ਖਿੱਚਣ ਦੇ ਲਗਾਏ ਜਾ ਰਹੇ ਦੋਸ਼ਾਂ ਸਬੰਧੀ […]
Ranjit Singh
By : Updated On: 05 Sep 2026 09:04:AM
ਨੌਜਵਾਨ ‘ਤੇ ਪੁਲਿਸ ਤਸ਼ੱਦਦ ਦਾ ਮਾਮਲਾ: ਪੁਲਿਸ ਨੇ ਪ੍ਰੈੱਸ ਕਾਨਫਰੰਸ ਕਰਕੇ ਦਿੱਤੀ ਸਫ਼ਾਈ
  • ਮਾਮਲੇ ਦੀ ਜਾਂਚ SP ਹੈੱਡਕੁਆਰਟਰ ਨੂੰ ਸੌਂਪੀ

Punjab Police torture case on youth: ਸੰਗਰੂਰ: ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ‘ਲੋਕ ਮਿਲਣੀ’ ਦੌਰਾਨ ਕਾਲਾ ਪਰਨਾ ਦਿਖਾਉਣ ਅਤੇ ਨਾਅਰੇਬਾਜ਼ੀ ਕਰਨ ਵਾਲੇ ਨੌਜਵਾਨ ਮੋਹਨਜੀਤ ਸਿੰਘ ਦੇ ਮਾਮਲੇ ਵਿੱਚ ਸੰਗਰੂਰ ਪੁਲਿਸ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਪੱਖ ਰੱਖਿਆ ਹੈ। ਪੁਲਿਸ ਵੱਲੋਂ ਹਿਰਾਸਤ ਦੌਰਾਨ ਤਸ਼ੱਦਦ ਅਤੇ ਦਾੜ੍ਹੀ ਖਿੱਚਣ ਦੇ ਲਗਾਏ ਜਾ ਰਹੇ ਦੋਸ਼ਾਂ ਸਬੰਧੀ ਮੈਡੀਕਲ ਰਿਕਾਰਡ ਅਤੇ ਹੋਰ ਤੱਥ ਸਾਂਝੇ ਕੀਤੇ ਗਏ ਹਨ। ਪੁਲਿਸ ਅਨੁਸਾਰ ਮੋਹਨਜੀਤ ਸਿੰਘ ਨੂੰ ਪ੍ਰੋਗਰਾਮ ਦੌਰਾਨ ਹਿਰਾਸਤ ਵਿੱਚ ਲੈਣ ਦਾ ਮਕਸਦ ਪਿੰਡ ਵਿੱਚ ਕਿਸੇ ਸੰਭਾਵੀ ਟਕਰਾਅ ਜਾਂ ਅਣਸੁਖਾਵੀਂ ਸਥਿਤੀ ਨੂੰ ਰੋਕਣਾ ਸੀ। ਪੁਲਿਸ ਨੇ ਇਸ ਨੂੰ ਪ੍ਰੀਵੈਂਟਿਵ ਡਿਟੈਂਸ਼ਨ ਦੱਸਿਆ ਹੈ। ਅਧਿਕਾਰੀਆਂ ਮੁਤਾਬਕ ਮੋਹਨਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਗੰਭੀਰ ਧਾਰਾਵਾਂ ਤਹਿਤ ਕਰੀਬ 8 ਮਾਮਲੇ ਦਰਜ ਹਨ।

ਇਸ਼ਤਿਹਾਰ

ਪੁਲਿਸ ਨੇ ਦੱਸਿਆ ਕਿ ਮੋਹਨਜੀਤ ਸਿੰਘ ਨੂੰ ਐਸ.ਡੀ.ਐਮ. ਸਾਹਮਣੇ ਪੇਸ਼ ਕਰਨ ਤੋਂ ਪਹਿਲਾਂ ਮੈਡੀਕਲ ਜਾਂਚ ਲਈ ਲਿਜਾਇਆ ਗਿਆ ਸੀ। ਅਧਿਕਾਰੀਆਂ ਮੁਤਾਬਕ ਉਸ ਸਮੇਂ ਉਸ ਦੇ ਸਰੀਰ ’ਤੇ ਕਿਸੇ ਤਾਜ਼ਾ ਸੱਟ ਦਾ ਨਿਸ਼ਾਨ ਨਹੀਂ ਮਿਲਿਆ ਸੀ। ਪੁਲਿਸ ਅਨੁਸਾਰ ਉਸ ਦੇ ਦੋ ਵਾਰ ਡੋਪ ਟੈਸਟ ਵੀ ਕਰਵਾਏ ਗਏ, ਜਿਨ੍ਹਾਂ ਦੇ ਨਤੀਜੇ ਪਾਜ਼ੀਟਿਵ ਆਏ। ਇਸ ਤੋਂ ਬਾਅਦ ਐਸ.ਡੀ.ਐਮ. ਅਦਾਲਤ ਵੱਲੋਂ ਪੰਚਾਇਤ ਦੀ ਜ਼ਿੰਮੇਵਾਰੀ ’ਤੇ ਮੋਹਨਜੀਤ ਸਿੰਘ ਨੂੰ ਉਸ ਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਸੀ।

ਪੁਲਿਸ ਮੁਤਾਬਕ ਬਾਅਦ ਵਿੱਚ ਜਦੋਂ ਨੌਜਵਾਨ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਤਾਂ ਐਮ.ਐਲ.ਆਰ. ਵਿੱਚ ਦਰਜ ਸੱਟਾਂ ਦੇ ਸਮੇਂ ਅਤੇ ਉਸ ਵੱਲੋਂ ਦਿੱਤੇ ਗਏ ਬਿਆਨਾਂ ਵਿੱਚ ਕਥਿਤ ਤੌਰ ’ਤੇ ਅੰਤਰ ਸਾਹਮਣੇ ਆਇਆ। ਪੁਲਿਸ ਨੇ ਇਹ ਵੀ ਦੱਸਿਆ ਕਿ ਐਕਸ-ਰੇ ਅਤੇ ਸੀ.ਟੀ. ਸਕੈਨ ਦੀਆਂ ਰਿਪੋਰਟਾਂ ਨਾਰਮਲ ਆਈਆਂ ਹਨ ਅਤੇ ਸਿਰ ਜਾਂ ਚਿਹਰੇ ’ਤੇ ਕੋਈ ਝਰੀਟ ਨਹੀਂ ਮਿਲੀ।

ਹਾਲਾਂਕਿ, ਪੁਲਿਸ ਪ੍ਰਸ਼ਾਸਨ ਨੇ ਕਿਹਾ ਹੈ ਕਿ ਮੈਡੀਕਲ ਰਿਕਾਰਡ ਅਤੇ ਬਿਆਨਾਂ ਵਿੱਚ ਸਾਹਮਣੇ ਆਏ ਵਖਰੇਵੇਂ ਨੂੰ ਧਿਆਨ ਵਿੱਚ ਰੱਖਦਿਆਂ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਜਾਂਚ ਦੀ ਜ਼ਿੰਮੇਵਾਰੀ ਐਸ.ਪੀ. ਹੈੱਡਕੁਆਰਟਰ ਨੂੰ ਸੌਂਪੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਜਾਂਚ ਦੌਰਾਨ ਕਿਸੇ ਵੀ ਪੁਲਿਸ ਮੁਲਾਜ਼ਮ ਜਾਂ ਅਧਿਕਾਰੀ ਦੀ ਕੁਤਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News