ਡਰੱਗਸ ਕੇਸ ‘ਚ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨਾਲ ਜੁੜੀ ਵੱਡੀ ਖ਼ਬਰ, ਸਿਹਤ ਖ਼ਰਾਬ ਹੋਣ ਕਰਕੇ ਹਸਪਤਾਲ ਦਾਖਲ
Punjab Police: ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਸਿਹਤ ਵਿਗੜਣ ਮਗਰੋਂ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
Woman Constable Amandeep Kaur Health Update: ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਸਿਹਤ ਵਿਗੜਣ ਮਗਰੋਂ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਅਮਨਦੀਪ ਕੌਰ ਦੇ ਪੇਟ ਦਰਦ ਦੀ ਸ਼ਿਕਾਇਤ ਕਾਰਨ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਅਮਨਦੀਪ ਦੀ ਸਿਹਤ ਵਿਗੜਨ ਕਾਰਨ, ਉਸਨੂੰ ਕੱਲ੍ਹ ਦੇਰ ਰਾਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਅਮਨਦੀਪ ਦੀ ਜਾਇਦਾਦ ਜਬਤ
ਨਸ਼ੇ ਦੀ ਤਸਕਰੀ ਦੇ ਗੰਭੀਰ ਦੋਸ਼ਾਂ ‘ਤੇ ਮੁਅੱਤਲ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਵਿਰੁੱਧ ਕਾਰਵਾਈ ਕਰਦੇ ਹੋਏ, ਪੰਜਾਬ ਪੁਲਿਸ ਨੇ ਉਸਦੀ 1.35 ਕਰੋੜ ਰੁਪਏ ਤੋਂ ਵੱਧ ਦੀ ਚੱਲ ਅਤੇ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ। ਇਹ ਕਾਰਵਾਈ 2 ਅਪ੍ਰੈਲ 2025 ਨੂੰ ਥਾਣਾ ਕੈਨਾਲ ਕਲੋਨੀ ਵਿਖੇ ਦਰਜ ਐਫਆਈਆਰ ਨੰਬਰ 65 ਦੇ ਤਹਿਤ ਕੀਤੀ ਗਈ, ਜੋ ਕਿ ਐਨਡੀਪੀਐਸ ਐਕਟ ਦੀ ਧਾਰਾ 21ਬੀ, 61 ਅਤੇ 85 ਦੇ ਤਹਿਤ ਦਰਜ ਹੈ।
ਜ਼ਬਤ ਕੀਤੀ ਗਈ ਜਾਇਦਾਦ ਦੀ ਕੁੱਲ ਕੀਮਤ ₹1,35,39,588.53
ਪੁਲਿਸ ਦਾ ਕਹਿਣਾ ਹੈ ਕਿ ਇਹ ਅੰਕੜਾ ਅਜੇ ਮੁੱਢਲਾ ਹੈ ਅਤੇ ਅੱਗੇ ਦੀ ਜਾਂਚ ਵਿੱਚ ਹੋਰ ਜਾਇਦਾਦਾਂ ਸਾਹਮਣੇ ਆ ਸਕਦੀਆਂ ਹਨ, ਜਿਨ੍ਹਾਂ ਦੀ ਕਾਨੂੰਨੀ ਤੌਰ ‘ਤੇ ਜਾਂਚ ਕੀਤੀ ਜਾਵੇਗੀ।