Banner
Banner

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ, ਹਜਾਰਾਂ ਦੀ ਡਰੱਗ ਮਨੀ ਬਰਾਮਦ

Ludhiana heroin seizure; ਲੁਧਿਆਣਾ ਦੇ ਥਾਣਾ ਡਵੀਜਨ ਨੰਬਰ 7 ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 308 ਗ੍ਰਾਮ ਹੈਰੋਇਨ ਅਤੇ 60,150 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਏਸੀਪੀ ਰਾਜ ਕੁਮਾਰ ਬਜਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਜਾ ਨਾਮ ਦਾ ਵਿਅਕਤੀ ਕਾਫੀ ਸਮੇਂ ਤੋਂ […]
Jaspreet Singh
By : Updated On: 26 Jun 2026 22:18:PM
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ, ਹਜਾਰਾਂ ਦੀ ਡਰੱਗ ਮਨੀ ਬਰਾਮਦ

Ludhiana heroin seizure; ਲੁਧਿਆਣਾ ਦੇ ਥਾਣਾ ਡਵੀਜਨ ਨੰਬਰ 7 ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 308 ਗ੍ਰਾਮ ਹੈਰੋਇਨ ਅਤੇ 60,150 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਏਸੀਪੀ ਰਾਜ ਕੁਮਾਰ ਬਜਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਜਾ ਨਾਮ ਦਾ ਵਿਅਕਤੀ ਕਾਫੀ ਸਮੇਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਹੈ ਅਤੇ ਉਹ ਦੇਰ ਰਾਤ ਤਾਜਪੁਰ ਰੋਡ ਸਥਿਤ ਬਿਹਾਰੀ ਕਲੋਨੀ ਨੇੜੇ ਹੈਰੋਇਨ ਦੀ ਸਪਲਾਈ ਲਈ ਖੜਾ ਹੈ।

ਸੂਚਨਾ ਦੀ ਪੁਸ਼ਟੀ ਹੋਣ ‘ਤੇ ਥਾਣਾ ਮੁਖੀ ਗਗਨਦੀਪ ਮਲਹੋਤਰਾ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਤੁਰੰਤ ਰੇਡ ਕਰਕੇ ਮੁਲਜ਼ਮ ਰਾਜਾ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ 308 ਗ੍ਰਾਮ ਹੈਰੋਇਨ ਅਤੇ ਨਕਦੀ ਬਰਾਮਦ ਹੋਈ।

ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ NDPS ਐਕਟ ਦੀਆਂ ਧਾਰਾਵਾਂ 21, 61 ਅਤੇ 85 ਤਹਿਤ ਮਾਮਲਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

ਏਸੀਪੀ ਨੇ ਦੱਸਿਆ ਕਿ ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਨਸ਼ਾ ਕਿੱਥੋਂ ਆਉਂਦਾ ਸੀ ਅਤੇ ਅੱਗੇ ਕਿਸਨੂੰ ਸਪਲਾਈ ਕੀਤਾ ਜਾਂਦਾ ਸੀ। ਇਸ ਦੇ ਨਾਲ ਹੀ ਉਸਦੇ ਨੈੱਟਵਰਕ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਸੂਤਰਾਂ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ ਸਵਾ ਤਿੰਨ ਕਰੋੜ ਰੁਪਏ ਦੇ ਨੇੜੇ ਦੱਸੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad