Journalism Of Hope
BREAKING NEWS
ਪੰਜਾਬ ਭਰ ‘ਚ ਅੱਜ ਪ੍ਰਾਈਵੇਟ ਸਕੂਲ-ਕਾਲਜ ਬੱਸਾਂ ਦਾ ਚੱਕਾ ਜਾਮ.....ਪੰਜਾਬ ‘ਚ CM ਦਫ਼ਤਰ ‘ਚ ਭ੍ਰਿਸ਼ਟਾਚਾਰ ਦੇ ਦਾਅਵਿਆਂ ਨੂੰ ਲੈ ਕੇ ਪੁਲਿਸ ਤੇ ED ਆਹਮੋ-ਸਾਹਮਣੇ....ਬਹਿਬਲ ਕਲਾਂ ਪੁਲਿਸ ਫਾਇਰਿੰਗ ਮਾਮਲਾ: ਭਾਜਪਾ ਆਗੂ ਵਿਜੇ ਕੁਮਾਰ ਸਾਂਪਲਾ ਅੱਜ SIT ਸਾਹਮਣੇ ਹੋਣਗੇ ਪੇਸ਼....ਦਰਦਨਾਕ ਹਾਦਸਾ: ਵਾਹਨ ਨੇ ਸੜਕ ‘ਤੇ ਖੜੇ ਨੌਜਵਾਨ ਨੂੰ ਕੁਚਲਿਆ, ਹਾਦਸੇ ਦੀ CCTV ਵੀਡੀਓ ਵਾਇਰਲ....ਅਮਨਦੀਪ ਕਤਲ ਮਾਮਲਾ, ਅਦਾਲਤ ਵੱਲੋਂ ਮ੍ਰਿਤਕ ਦੇ ਮਾਸੀ ਦੇ ਪੁੱਤ ਸਣੇ ਦੋ ਨੂੰ ਉਮਰ ਕੈਦ....ਮੋਹਾਲੀ ’ਚ ਦਰਦਨਾਕ ਹਾਦਸਾ, ਤੀਜੀ ਮੰਜ਼ਿਲ ਤੋਂ ਡਿੱਗੀ ਸਮਾਨ ਚੜ੍ਹਾਉਣ ਵਾਲੀ ਲਿਫਟ; 25 ਸਾਲਾ ਮਜ਼ਦੂਰ ਦੀ ਮੌਤ....ਨੇਪਾਲ ‘ਚ ਹੜ੍ਹ ਨੇ ਮਚਾਈ ਭਾਰੀ ਤਬਾਹੀ, ਮੌਤਾਂ ਦੀ ਗਿਣਤੀ 1,243 ਤੱਕ ਪਹੁੰਚੀ.....ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ.....ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਅੱਜ ਅਹਿਮ ਮੀਟਿੰਗ

ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ

Agriculture News: ਪੰਜਾਬ ਸਰਕਾਰ ਮੰਡੀਆਂ ‘ਚ ਇੱਕ ਠੋਸ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ ਸਫਲ ਰਹੀ ਹੈ ਜਿਸਦਾ ਉਦੇਸ਼ ਸਾਰੇ ਭਾਈਵਾਲਾਂ ਜਿਵੇਂ ਕਿਸਾਨ, ਆੜ੍ਹਤੀਏ, ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ। Punjab Paddy Procurement: ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ‘ਚ ਸੰਗਰੂਰ ਜ਼ਿਲ੍ਹਾ ਆਮਦ ਅਤੇ ਖਰੀਦ ਦੋਵਾਂ ਪੱਖੋਂ ਪਹਿਲੇ ਸਥਾਨ ‘ਤੇ ਹੈ। ਸੁਚਾਰੂ ਅਤੇ ਨਿਰਵਿਘਨ ਖਰੀਦ ਸੀਜ਼ਨ […]
Nishant Malyan
By : Updated On: 12 Nov 2025 20:00:PM
ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ

Agriculture News: ਪੰਜਾਬ ਸਰਕਾਰ ਮੰਡੀਆਂ ‘ਚ ਇੱਕ ਠੋਸ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ ਸਫਲ ਰਹੀ ਹੈ ਜਿਸਦਾ ਉਦੇਸ਼ ਸਾਰੇ ਭਾਈਵਾਲਾਂ ਜਿਵੇਂ ਕਿਸਾਨ, ਆੜ੍ਹਤੀਏ, ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।

ਇਸ਼ਤਿਹਾਰ

Punjab Paddy Procurement: ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ‘ਚ ਸੰਗਰੂਰ ਜ਼ਿਲ੍ਹਾ ਆਮਦ ਅਤੇ ਖਰੀਦ ਦੋਵਾਂ ਪੱਖੋਂ ਪਹਿਲੇ ਸਥਾਨ ‘ਤੇ ਹੈ। ਸੁਚਾਰੂ ਅਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ‘ਚ ਇੱਕ ਠੋਸ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ ਸਫਲ ਰਹੀ ਹੈ ਜਿਸਦਾ ਉਦੇਸ਼ ਸਾਰੇ ਭਾਈਵਾਲਾਂ ਜਿਵੇਂ ਕਿਸਾਨ, ਆੜ੍ਹਤੀਏ, ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।

ਮੰਡੀਆਂ ਵਿੱਚ ਕੁੱਲ 153,76,697.06 LMT ਝੋਨੇ ਦੀ ਆਮਦ

ਝੋਨੇ ਦੀ ਆਮਦ ਦੇ ਸਬੰਧ ਵਿੱਚ, 11 ਨਵੰਬਰ ਤੱਕ ਮੰਡੀਆਂ ਵਿੱਚ ਕੁੱਲ 15376697.06 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦੀ ਆਮਦ ਹੋਈ ਜਿਸ ਵਿੱਚੋਂ 15269488.62 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ 99 ਫ਼ੀਸਦ ਦੇ ਅੰਕੜੇ ਨੂੰ ਪਾਰ ਕਰਦਾ ਹੈ। ਜਿੱਥੋਂ ਤੱਕ ਲਿਫਟਿੰਗ ਦਾ ਸਬੰਧ ਹੈ, ਤਾਂ ਖਰੀਦੀ ਗਈ ਫਸਲ ਚੋਂ 13854981.49 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ ਜੋ ਕਿ 90 ਫ਼ੀਸਦ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ।

ਸੰਗਰੂਰ ਜ਼ਿਲ੍ਹੇ ਨੇ 1330792.77 ਮੀਟ੍ਰਿਕ ਟਨ ਝੋਨੇ ਦੀ ਆਮਦ ਅਤੇ 1328302.88 ਮੀਟ੍ਰਿਕ ਟਨ ਖਰੀਦ ਨਾਲ ਪਹਿਲਾ ਸਥਾਨ ਹਾਸਲ ਕੀਤਾ ਹੈ। ਬਠਿੰਡਾ ਨੇ 1303454.28 ਮੀਟ੍ਰਿਕ ਟਨ ਆਮਦ ਅਤੇ 1253400.2 ਮੀਟ੍ਰਿਕ ਟਨ ਖਰੀਦ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ ਅਤੇ ਪਟਿਆਲਾ ਜ਼ਿਲ੍ਹਾ 1120786.79 ਮੀਟ੍ਰਿਕ ਟਨ ਝੋਨੇ ਦੀ ਆਮਦ ਅਤੇ 1120772.77 ਮੀਟ੍ਰਿਕ ਟਨ ਖਰੀਦ ਨਾਲ ਤੀਜੇ ਸਥਾਨ ‘ਤੇ ਹੈ।

ਲਿਫਟਿੰਗ ਦੇ ਮਾਮਲੇ ‘ਚ ਪਟਿਆਲਾ ਪਹਿਲੇ ਸਥਾਨ ‘ਤੇ

ਲਿਫਟਿੰਗ ਦੇ ਮਾਮਲੇ ਵਿੱਚ, ਪਟਿਆਲਾ ਹੁਣ ਤੱਕ 1087806.56 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਨਾਲ ਪਹਿਲੇ ਸਥਾਨ ‘ਤੇ ਹੈ, ਸੰਗਰੂਰ 1083766.01 ਮੀਟ੍ਰਿਕ ਟਨ ਨਾਲ ਦੂਜੇ ਸਥਾਨ ‘ਤੇ ਹੈ ਅਤੇ ਬਠਿੰਡਾ ਨੇ 1070364.39 ਮੀਟ੍ਰਿਕ ਟਨ ਲਿਫਟਿੰਗ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News