Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਲਈ ਯੈਲੋ ਜਾਰੀ ਅਲਰਟ

Punjab rain Alert: ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਭਾਰਤੀ ਮੌਸਮ ਵਿਭਾਗ (IMD) ਨੇ 5 ਅਤੇ 6 ਅਗਸਤ ਲਈ ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਲਈ ਯੈਲੋ ਜਾਰੀ ਅਲਰਟ

Punjab rain Alert: ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਭਾਰਤੀ ਮੌਸਮ ਵਿਭਾਗ (IMD) ਨੇ 5 ਅਤੇ 6 ਅਗਸਤ ਲਈ ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 7 ਅਗਸਤ ਤੋਂ ਭਾਰੀ ਮੀਂਹ ਦਾ ਦੌਰ ਕਮਜ਼ੋਰ ਸ਼ੁਰੂ ਹੋ ਜਾਵੇਗਾ।

ਪਿਛਲੇ 24 ਘੰਟਿਆਂ ਦੌਰਾਨ ਪਟਿਆਲਾ ਵਿੱਚ ਸਭ ਤੋਂ ਵੱਧ 143 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਵਿੱਚ 58 ਮਿਲੀਮੀਟਰ, ਹੁਸ਼ਿਆਰਪੁਰ ਦੇ ਸਲੇਰਾਂ ਵਿੱਚ 53.5 ਮਿਲੀਮੀਟਰ, ਸ਼ਹੀਦ ਭਗਤ ਸਿੰਘ ਨਗਰ ਦੇ ਬੱਲੋਵਾਲ ਸੌਂਖੜੀ ਵਿੱਚ 43.3 ਮਿਲੀਮੀਟਰ ਅਤੇ ਬਰਨਾਲਾ ਵਿੱਚ 38.5 ਮਿਲੀਮੀਟਰ ਮੀਂਹ ਪਿਆ। ਦੂਜੇ ਪਾਸੇ, ਬਠਿੰਡਾ 36.8 ਡਿਗਰੀ ਸੈਲਸੀਅਸ ਦੇ ਵੱਧ ਤੋਂ ਵੱਧ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ।

ਚੰਡੀਗੜ੍ਹ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 31.3 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 23.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ਼ਾਮ 5:30 ਵਜੇ ਤੱਕ 16.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਬੁੱਧਵਾਰ ਨੂੰ ਵੀ ਗਰਜ-ਚਮਕ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ 5 ਅਤੇ 6 ਅਗਸਤ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਜਾਰੀ ਰਹੇਗਾ ਅਤੇ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ। 7 ਅਗਸਤ ਤੋਂ ਮੌਸਮ ਵਿੱਚ ਸੁਧਾਰ ਆਉਣ ਦੀ ਉਮੀਦ ਹੈ, ਜਦਕਿ 8 ਤੋਂ 10 ਅਗਸਤ ਦਰਮਿਆਨ ਸਿਰਫ਼ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News