Journalism Of Hope
BREAKING NEWS
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ !... ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਤਨੀ ਨੇ ਕੀਤੀ ਖੁਦਕੁਸ਼ੀ...ਕੈਨੇਡਾ ‘ਚ 500 ਪੰਜਾਬੀ ਵਿਦਿਆਰਥੀਆਂ ‘ਤੇ ਡਿਪੋਰਟੇਸ਼ਨ ਦਾ ਖ਼ਤਰਾ !,,,, ਹਰਿਦੁਆਰ ‘ਚ ਵਾਪਰਿਆ ਮੰਦਭਾਗਾ ਹਾਦਸਾ, 4 ਕਾਂਵੜੀਆਂ ਦੀ ਮੌਤ....

ਪੰਜਾਬ SC ਕਮਿਸ਼ਨ ਅਤੇ ਰਾਜਾ ਵੜਿੰਗ ਆਹਮੋ-ਸਾਹਮਣੇ, ਬਰਨਾਲਾ ਲਾਠੀਚਾਰਜ ਮਾਮਲੇ ‘ਚ ਸਿਆਸੀ ਤਕਰਾਰ

Punjab Sanitation Workers Controversy; ਪੰਜਾਬ ਐੱਸਸੀ ਕਮਿਸ਼ਨ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਇੱਕ ਵਾਰ ਫਿਰ ਆਹਮੋ-ਸਾਹਮਣੇ ਆ ਗਏ ਹਨ। ਬਰਨਾਲਾ ਵਿੱਚ ਪੁਲਿਸ ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਸਫਾਈ ਕਰਮਚਾਰੀਆਂ ਦੀ ਮਦਦ ਨੂੰ ਲੈ ਕੇ ਦੋਵਾਂ ਵਿਚਾਲੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਰਾਜਾ ਵੜਿੰਗ ਨੇ ਬਰਨਾਲਾ ਪਹੁੰਚ ਕੇ ਲਾਠੀਚਾਰਜ ਵਿੱਚ ਜ਼ਖ਼ਮੀ ਹੋਏ ਸਫਾਈ […]
Jaspreet Singh
By : Updated On: 27 Jul 2026 12:03:PM
ਪੰਜਾਬ SC ਕਮਿਸ਼ਨ ਅਤੇ ਰਾਜਾ ਵੜਿੰਗ ਆਹਮੋ-ਸਾਹਮਣੇ, ਬਰਨਾਲਾ ਲਾਠੀਚਾਰਜ ਮਾਮਲੇ ‘ਚ ਸਿਆਸੀ ਤਕਰਾਰ

Punjab Sanitation Workers Controversy; ਪੰਜਾਬ ਐੱਸਸੀ ਕਮਿਸ਼ਨ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਇੱਕ ਵਾਰ ਫਿਰ ਆਹਮੋ-ਸਾਹਮਣੇ ਆ ਗਏ ਹਨ। ਬਰਨਾਲਾ ਵਿੱਚ ਪੁਲਿਸ ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਸਫਾਈ ਕਰਮਚਾਰੀਆਂ ਦੀ ਮਦਦ ਨੂੰ ਲੈ ਕੇ ਦੋਵਾਂ ਵਿਚਾਲੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ।

ਇਸ਼ਤਿਹਾਰ

ਰਾਜਾ ਵੜਿੰਗ ਨੇ ਬਰਨਾਲਾ ਪਹੁੰਚ ਕੇ ਲਾਠੀਚਾਰਜ ਵਿੱਚ ਜ਼ਖ਼ਮੀ ਹੋਏ ਸਫਾਈ ਕਰਮਚਾਰੀਆਂ ਨੂੰ ਇਲਾਜ ਲਈ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਪਾਰਟੀ ਜ਼ਖ਼ਮੀ ਕਰਮਚਾਰੀਆਂ ਦੇ ਇਲਾਜ ਦਾ ਖਰਚਾ ਚੁੱਕੇਗੀ।

ਰਾਜਾ ਵੜਿੰਗ ਦੇ ਦੌਰੇ ਤੋਂ ਬਾਅਦ ਪੰਜਾਬ ਐੱਸਸੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਵੀ ਬਰਨਾਲਾ ਪਹੁੰਚੇ ਅਤੇ ਉਨ੍ਹਾਂ ਨੇ ਜ਼ਖ਼ਮੀ ਸਫਾਈ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਰਾਜਾ ਵੜਿੰਗ ਵੱਲੋਂ ਦਿੱਤੀ ਗਈ ਆਰਥਿਕ ਮਦਦ ‘ਤੇ ਸਵਾਲ ਖੜ੍ਹੇ ਕੀਤੇ।

ਗੜ੍ਹੀ ਨੇ ਕਿਹਾ- ਸਰਕਾਰ ਕਰਵਾਏਗੀ ਇਲਾਜ

ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਸਾਰੇ ਜ਼ਖ਼ਮੀ ਸਫਾਈ ਕਰਮਚਾਰੀਆਂ ਦਾ ਇਲਾਜ ਸਰਕਾਰੀ ਖਰਚੇ ‘ਤੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐੱਸਡੀਐੱਮ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਖਰਚਾ ਰੈੱਡ ਕਰਾਸ ਸੋਸਾਇਟੀ ਰਾਹੀਂ ਮੁਹੱਈਆ ਕਰਵਾਇਆ ਜਾਵੇਗਾ।

ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਕਿਹਾ ਕਿ ਉਹ ਰਾਜਾ ਵੜਿੰਗ ਤੋਂ ਆਰਥਿਕ ਮਦਦ ਲੈਣ ਦੀ ਲੋੜ ਨਹੀਂ ਹੈ। ਗੜ੍ਹੀ ਨੇ ਕਿਹਾ ਕਿ ਸਰਕਾਰ ਅਤੇ ਕਮਿਸ਼ਨ ਉਨ੍ਹਾਂ ਦੇ ਨਾਲ ਖੜ੍ਹੇ ਹਨ।

‘ਇੱਕ ਲੱਖ ਰੁਪਏ ਵਾਪਸ ਕਰਨ ਦੀ ਲੋੜ ਨਹੀਂ’

ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਰਾਜਾ ਵੜਿੰਗ ਵੱਲੋਂ ਦਿੱਤੇ ਗਏ ਇੱਕ ਲੱਖ ਰੁਪਏ ਵਾਪਸ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਇਹ ਪੈਸਾ ਲੋਕਾਂ ਦਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰੀ ਜ਼ਮੀਨ ਹੈ, ਉਹ ਵੀ ਲੋਕਾਂ ਦੀ ਹੈ।

‘ਮਦਦ ਦੇ ਨਾਮ ‘ਤੇ ਰਾਜਨੀਤੀ ਬੰਦ ਹੋਵੇ’

ਗੜ੍ਹੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮਦਦ ਦੇ ਨਾਮ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੋਸ਼ ਲਗਾਇਆ ਕਿ ਅੱਜ ਮਦਦ ਕਰਕੇ ਜਾਣਗੇ ਅਤੇ ਬਾਅਦ ਵਿੱਚ ਮੰਚਾਂ ਤੋਂ ਇਸ ਦਾ ਜ਼ਿਕਰ ਕਰਕੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕਰਨਗੇ।

‘ਸਫਾਈ ਕਰਮਚਾਰੀਆਂ ਦਾ ਸਨਮਾਨ ਸਭ ਤੋਂ ਉੱਪਰ’

ਐੱਸਸੀ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਅਨੁਸੂਚਿਤ ਜਾਤੀ ਅਤੇ ਸਫਾਈ ਕਰਮਚਾਰੀਆਂ ਦਾ ਸਵਾਭਿਮਾਨ ਕਿਸੇ ਵੀ ਆਰਥਿਕ ਮਦਦ ਤੋਂ ਵੱਡਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਕਮਿਸ਼ਨ ਸਫਾਈ ਕਰਮਚਾਰੀਆਂ ਦੇ ਹੱਕਾਂ ਲਈ ਉਨ੍ਹਾਂ ਦੇ ਨਾਲ ਖੜ੍ਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News