ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਫੇਰ ਬਦਲਿਆ ਸਮਾਂ

ਮੋਹਾਲੀ: ਪੰਜਾਬ ਵਿੱਚ ਠੰਢ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਫ਼ੈਸਲਾ ਕੀਤਾ ਹੈ। ਨਵੇਂ ਹੁਕਮਾਂ ਅਨੁਸਾਰ 2 ਨਵੰਬਰ ਤੋਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ। ਇਹ ਸਮਾਂ-ਸਾਰਣੀ 28 ਫਰਵਰੀ ਤੱਕ ਲਾਗੂ ਰਹੇਗੀ। ਨਵੇਂ ਸ਼ਡਿਊਲ ਮੁਤਾਬਕ ਪ੍ਰਾਇਮਰੀ ਸਕੂਲਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਫੇਰ ਬਦਲਿਆ ਸਮਾਂ

ਮੋਹਾਲੀ: ਪੰਜਾਬ ਵਿੱਚ ਠੰਢ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਫ਼ੈਸਲਾ ਕੀਤਾ ਹੈ। ਨਵੇਂ ਹੁਕਮਾਂ ਅਨੁਸਾਰ 2 ਨਵੰਬਰ ਤੋਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ। ਇਹ ਸਮਾਂ-ਸਾਰਣੀ 28 ਫਰਵਰੀ ਤੱਕ ਲਾਗੂ ਰਹੇਗੀ।

ਨਵੇਂ ਸ਼ਡਿਊਲ ਮੁਤਾਬਕ ਪ੍ਰਾਇਮਰੀ ਸਕੂਲਾਂ ਵਿੱਚ ਦੁਪਹਿਰ 3 ਵਜੇ ਛੁੱਟੀ ਹੋਵੇਗੀ, ਜਦਕਿ ਮਿਡਲ ਤੋਂ ਸੀਨੀਅਰ ਸੈਕੰਡਰੀ ਪੱਧਰ ਤੱਕ ਦੇ ਸਕੂਲ ਦੁਪਹਿਰ 3:20 ਵਜੇ ਤੱਕ ਲੱਗਣਗੇ। ਸੂਬੇ ਦੇ 19 ਹਜ਼ਾਰ ਤੋਂ ਵੱਧ ਸਕੂਲ ਇਸ ਵਿਵਸਥਾ ਦੇ ਘੇਰੇ ਵਿੱਚ ਆਉਣਗੇ।

ਮੌਸਮ ਅਨੁਸਾਰ ਸਾਲ ਵਿੱਚ ਤਿੰਨ ਵਾਰ ਬਦਲਦਾ ਹੈ ਸਮਾਂ
ਪੰਜਾਬ ਵਿੱਚ ਵਿਦਿਅਕ ਸੈਸ਼ਨ ਦੌਰਾਨ ਮੌਸਮ ਦੇ ਹਿਸਾਬ ਨਾਲ ਸਕੂਲਾਂ ਦੇ ਸਮੇਂ ਵਿੱਚ ਤਿੰਨ ਵਾਰ ਤਬਦੀਲੀ ਕੀਤੀ ਜਾਂਦੀ ਹੈ।
1 ਅਪ੍ਰੈਲ ਤੋਂ 30 ਸਤੰਬਰ: ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਦੇ ਹਨ।
1 ਅਕਤੂਬਰ ਤੋਂ 31 ਅਕਤੂਬਰ: ਪ੍ਰਾਇਮਰੀ ਸਕੂਲ ਸਵੇਰੇ 8:30 ਤੋਂ ਦੁਪਹਿਰ 2:30 ਵਜੇ ਤੱਕ, ਜਦਕਿ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਤੋਂ ਦੁਪਹਿਰ 2:50 ਵਜੇ ਤੱਕ ਲੱਗਦੇ ਹਨ।

ਸਰਦੀਆਂ ਦੌਰਾਨ: ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਚੱਲਣਗੇ।

1 ਮਾਰਚ ਤੋਂ ਮੁੜ ਬਦਲੇਗਾ ਸਮਾਂ
ਸਰਦੀਆਂ ਵਾਲੀ ਸਮਾਂ-ਸਾਰਣੀ 28 ਫਰਵਰੀ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 1 ਮਾਰਚ ਤੋਂ ਸਕੂਲਾਂ ਦੇ ਸਮੇਂ ਵਿੱਚ ਮੌਸਮ ਅਨੁਸਾਰ ਮੁੜ ਤਬਦੀਲੀ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News