Punjab State Women Commission: ਦਰਅਸਲ ਵੀਡੀਓ ਵਿੱਚ ਤਰਨ ਤਾਰਨ ਜ਼ਿਲ੍ਹੇ ਦੇ ਪੱਟੀ ਬਸ ਸਟੈਂਡ ‘ਤੇ ਇੱਕ ਬੱਸ ਕਂਡਕਟਰ ਵੱਲੋਂ ਮਹਿਲਾ ਨਾਲ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
Suo-Moto Notice to Tarn Taran Police: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਤਰਨ ਤਾਰਨ ਦੇ ਸੀਨੀਅਰ ਪੁਲਿਸ ਕਪਤਾਨ ਨੂੰ suo-ਮੋਟੋ ਨੋਟਿਸ ਜਾਰੀ ਕੀਤਾ ਹੈ। ਇਹ ਕਾਰਵਾਈ ਉਸ ਸਮੇਂ ਕੀਤੀ ਗਈ ਜਦੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਧਿਆਨ ਸੋਸ਼ਲ ਮੀਡੀਆ ‘ਤੇ ਵਾਇਰਲ ਇੱਕ ਵੀਡੀਓ ਗਿਆ।
ਦਰਅਸਲ ਵੀਡੀਓ ਵਿੱਚ ਤਰਨ ਤਾਰਨ ਜ਼ਿਲ੍ਹੇ ਦੇ ਪੱਟੀ ਬਸ ਸਟੈਂਡ ‘ਤੇ ਇੱਕ ਬੱਸ ਕਂਡਕਟਰ ਵੱਲੋਂ ਮਹਿਲਾ ਨਾਲ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਮਹਿਲਾ ਕਮਿਸ਼ਨ ਨੇ ਤੁਰੰਤ ਕਾਰਵਾਈ ਕਰਦਿਆਂ ਤਰਨ ਤਾਰਨ ਦੇ ਸੀਨੀਅਰ ਪੁਲਿਸ ਕਪਤਾਨ ਨੂੰ suo-moto ਨੋਟਿਸ ਜਾਰੀ ਕੀਤਾ ਹੈ।

ਕਮਿਸ਼ਨ ਨੇ ਪੀੜਤ ਮਹਿਲਾ ਨਾਲ ਟੈਲੀਫੋਨ ਰਾਹੀਂ ਗੱਲਬਾਤ ਕੀਤੀ। ਮਹਿਲਾ ਨੇ ਦੱਸਿਆ ਕਿ ਉਸ ਨੇ ਥਾਣਾ ਪੱਟੀ ਵਿਖੇ ਸ਼ਿਕਾਇਤ ਦਿੱਤੀ ਸੀ ਪਰ ਥਾਣੇ ਵਿੱਚ ਉਸ ਦਾ ਜਬਰਦਸਤੀ ਰਾਜੀਨਾਮਾ ਕਰਵਾ ਦਿੱਤਾ ਗਿਆ। ਮਹਿਲਾ ਨੇ ਸਾਫ਼ ਕਿਹਾ ਕਿ ਉਹ ਇਸ ਰਾਜੀਨਾਮੇ ਨਾਲ ਸਹਿਮਤ ਨਹੀਂ ਹੈ ਅਤੇ ਉਸ ਨੂੰ ਇਨਸਾਫ਼ ਚਾਹੀਦਾ ਹੈ।
ਇਸ ਤੋਂ ਬਾਅਦ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਜਾਰੀ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ “ਔਰਤਾਂ ਲਈ ਪੰਜਾਬ ਰਾਜ ਕਮਿਸ਼ਨ ਐਕਟ, 2001” ਦੇ ਤਹਿਤ ਕਮਿਸ਼ਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਜਿਹੇ ਮਾਮਲਿਆਂ ‘ਤੇ suo-ਮੋਟੋ ਨੋਟਿਸ ਲੈ ਸਕਦਾ ਹੈ। ਪੱਤਰ ਵਿੱਚ ਸੀਨੀਅਰ ਪੁਲਿਸ ਕਪਤਾਨ ਤਰਨ ਤਾਰਨ ਨੂੰ ਹੁਕਮ ਦਿੱਤਾ ਗਿਆ ਹੈ ਕਿ ਸਬੰਧਤ ਡਿਪਟੀ ਸੁਪਰਡੰਟ ਆਫ ਪੁਲਿਸ ਤੋਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਵਾਈ ਜਾਵੇ।

ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਸਬੰਧਤ ਪੜਤਾਲੀਆ ਅਫਸਰ ਦੋਨੋਂ ਪਾਰਟੀਆਂ ਸਮੇਤ ਸਾਰੀ ਸਟੇਟਸ ਰਿਪੋਰਟ ਤਿਆਰ ਕਰਕੇ ਮਿਤੀ 2 ਸਤੰਬਰ 2025 ਨੂੰ ਸਵੇਰੇ 11 ਵਜੇ ਕਮਿਸ਼ਨ ਦਫਤਰ ਮੋਹਾਲੀ ਵਿੱਚ ਹਾਜ਼ਰ ਹੋਵੇ।