Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

Punjab: ਫਲਾਈਓਵਰ ‘ਤੇ ਖੜੇ ਖਰਾਬ ਟਰੱਕ ਕਾਰਨ ਹੋਇਆ ਭਿਆਨਕ ਹਾਦਸਾ, ਇੱਕ ਵਿਅਕਤੀ ਦੀ ਮੌਤ

Jalandhar Accident: ਜਾਲੰਧਰ ਦੇ ਪਠਾਨਕੋਟ ਚੌਕ ਫਲਾਈਓਵਰ ਉੱਤੇ ਖੜੇ ਇੱਕ ਖਰਾਬ ਟਰੱਕ ਕਾਰਨ ਚਾਰ ਵਾਹਨਾਂ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਕੈਂਟਰ ਦੀ ਟੱਕਰ ਤੋਂ ਸ਼ੁਰੂ ਹੋਇਆ ਹਾਦਸਾ ਪਹਿਲਾਂ ਖੜੇ ਟਰੱਕ ਦੇ ਪਿੱਛੇ ਇੱਕ ਕੈਂਟਰ ਵਾਹਨ ਜਾ ਟਕਰਾਇਆ। ਕੈਂਟਰ ਦੇ ਡਰਾਈਵਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Jalandhar Accident: ਜਾਲੰਧਰ ਦੇ ਪਠਾਨਕੋਟ ਚੌਕ ਫਲਾਈਓਵਰ ਉੱਤੇ ਖੜੇ ਇੱਕ ਖਰਾਬ ਟਰੱਕ ਕਾਰਨ ਚਾਰ ਵਾਹਨਾਂ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ।

ਕੈਂਟਰ ਦੀ ਟੱਕਰ ਤੋਂ ਸ਼ੁਰੂ ਹੋਇਆ ਹਾਦਸਾ

ਪਹਿਲਾਂ ਖੜੇ ਟਰੱਕ ਦੇ ਪਿੱਛੇ ਇੱਕ ਕੈਂਟਰ ਵਾਹਨ ਜਾ ਟਕਰਾਇਆ। ਕੈਂਟਰ ਦੇ ਡਰਾਈਵਰ ਨੂੰ ਵਾਹਨ ਵਿੱਚੋਂ ਕੱਢਣ ਲਈ ਰੈਸਕਿਊ ਟੀਮ ਨੂੰ ਕਾਫੀ ਮਿਹਨਤ ਕਰਨੀ ਪਈ। ਕ੍ਰੇਨ ਦੀ ਮਦਦ ਨਾਲ ਵਾਹਨ ਨੂੰ ਖਿੱਚ ਕੇ ਡਰਾਈਵਰ ਨੂੰ ਬਾਹਰ ਕੱਢਿਆ ਗਿਆ ਤੇ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ।

ਪਿੱਛੇ ਆਉਂਦੀਆਂ ਦੋ ਕਾਰਾਂ ਵੀ ਹੋਈਆਂ ਸ਼ਿਕਾਰ

ਕੈਂਟਰ ਦੀ ਟੱਕਰ ਦੇ ਤੁਰੰਤ ਬਾਅਦ ਪਿੱਛੇ ਆ ਰਹੀਆਂ ਦੋ ਕਾਰਾਂ ਵੀ ਕਾਬੂ ਤੋਂ ਬਾਹਰ ਹੋ ਕੇ ਆਪਸ ਵਿੱਚ ਟਕਰਾ ਗਈਆਂ। ਇਸ ਕਾਰਨ ਦੋਹਾਂ ਪਾਸਿਆਂ ‘ਤੇ ਟਰੈਫਿਕ ਜਾਮ ਲੱਗ ਗਿਆ। ਰਾਹਗੀਰਾਂ ਵੱਲੋਂ ਇਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਗਈ।

ਪੁਲਿਸ ਤੇ ਰੈਸਕਿਊ ਟੀਮਾਂ ਦੀ ਤੁਰੰਤ ਕਾਰਵਾਈ

ਮੌਕੇ ‘ਤੇ ਪੀ.ਸੀ.ਆਰ. ਵਾਹਨ, ਟ੍ਰੈਫਿਕ ਪੁਲਿਸ ਅਤੇ ਸੜਕ ਸੁਰੱਖਿਆ ਦਲ ਦੇ ਅਧਿਕਾਰੀ ਪਹੁੰਚੇ। ਉਨ੍ਹਾਂ ਨੇ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਐਂਬੂਲੈਂਸ ਰਾਹੀਂ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ। ਕ੍ਰੇਨ ਦੀ ਮਦਦ ਨਾਲ ਵਾਹਨਾਂ ਨੂੰ ਫਲਾਈਓਵਰ ਤੋਂ ਹਟਾ ਕੇ ਟਰੈਫਿਕ ਜਾਮ ਨੂੰ ਖੋਲ੍ਹਿਆ ਗਿਆ।

ਇਸ ਹਾਦਸੇ ‘ਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਸਾਰੇ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News