Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

Punjab: ਹਰਪਾਲ ਚੀਮਾ ਦੇ ਭਰੋਸੇ ਤੋਂ ਬਾਅਦ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਨੇ ਹੜਤਾਲ ਵਾਪਸ ਲਈ

ਵਿੱਤ ਮੰਤਰੀ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਯੂਨੀਅਨਾਂ ਦੀਆਂ ਮੰਗਾਂ ਬਾਰੇ ਕੈਬਨਿਟ ਸਬ-ਕਮੇਟੀ ਨੂੰ ਠੋਸ ਪ੍ਰਸਤਾਵ ਪੇਸ਼ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 9 ਜੁਲਾਈ 2025 – ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਅਗਲੇ 15 ਦਿਨਾਂ ਵਿੱਚ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Punjab: ਹਰਪਾਲ ਚੀਮਾ ਦੇ ਭਰੋਸੇ ਤੋਂ ਬਾਅਦ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਨੇ ਹੜਤਾਲ ਵਾਪਸ ਲਈ

ਵਿੱਤ ਮੰਤਰੀ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਯੂਨੀਅਨਾਂ ਦੀਆਂ ਮੰਗਾਂ ਬਾਰੇ ਕੈਬਨਿਟ ਸਬ-ਕਮੇਟੀ ਨੂੰ ਠੋਸ ਪ੍ਰਸਤਾਵ ਪੇਸ਼ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 9 ਜੁਲਾਈ 2025 – ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਅਗਲੇ 15 ਦਿਨਾਂ ਵਿੱਚ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਅਤੇ ਉਨ੍ਹਾਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੂੰ ਇੱਕ ਠੋਸ ਰਿਪੋਰਟ ਸੌਂਪਣ। ਇਸ ਨਿਰਦੇਸ਼ ਤੋਂ ਬਾਅਦ ਵਿਭਾਗ ਦੀਆਂ ਹੜਤਾਲ ‘ਤੇ ਗਈਆਂ ਯੂਨੀਅਨਾਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ।

ਵਿੱਤ ਮੰਤਰੀ ਨੇ ਇਹ ਨਿਰਦੇਸ਼ ਪੰਜਾਬ ਭਵਨ ਵਿਖੇ ਯੂਨੀਅਨਾਂ ਨਾਲ ਲਗਭਗ ਦੋ ਘੰਟੇ ਚੱਲੀ ਮੀਟਿੰਗ ਦੌਰਾਨ ਜਾਰੀ ਕੀਤੇ। ਮੀਟਿੰਗ ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਵਰੁਣ ਰੂਜ਼ਮ, ਡਾਇਰੈਕਟਰ ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਰਾਜੀਵ ਗੁਪਤਾ ਅਤੇ ਮੈਨੇਜਿੰਗ ਡਾਇਰੈਕਟਰ ਪੀਆਰਟੀਸੀ ਬਿਕਰਮਜੀਤ ਸਿੰਘ ਸ਼ੇਰਗਿੱਲ ਵੀ ਸ਼ਾਮਲ ਹੋਏ।

ਵਿੱਤ ਮੰਤਰੀ ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ (25/11) ਅਤੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ (1/19) ਵੱਲੋਂ ਮੰਗਾਂ ਅਤੇ ਮੁੱਦੇ ਵਿਸਥਾਰ ਵਿੱਚ ਪੇਸ਼ ਕੀਤੇ ਗਏ। ਯੂਨੀਅਨ ਆਗੂਆਂ ਵੱਲੋਂ ਉਠਾਈਆਂ ਗਈਆਂ ਮੰਗਾਂ ਅਤੇ ਮੁੱਦਿਆਂ ‘ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਵਿਭਾਗ ਪੱਧਰੀ ਮੁੱਦਿਆਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਅਤੇ ਯੂਨੀਅਨਾਂ ਦੇ ਮੁੱਖ ਮੁੱਦਿਆਂ ਬਾਰੇ ਅਗਲੇ 15 ਦਿਨਾਂ ਵਿੱਚ ਯੂਨੀਅਨ ਆਗੂਆਂ ਨਾਲ ਮੀਟਿੰਗ ਕਰਨ ਅਤੇ ਜਾਇਜ਼ ਮੁੱਦਿਆਂ ਦੇ ਹੱਲ ਲਈ ਉਨ੍ਹਾਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੂੰ ਇੱਕ ਠੋਸ ਰਿਪੋਰਟ ਸੌਂਪਣ।

ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਹਾਕਿਆਂ ਤੋਂ ਲਟਕ ਰਹੇ ਮੁਲਾਜ਼ਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਵਿੱਤ ਮੰਤਰੀ ਵੱਲੋਂ ਦਿੱਤੇ ਗਏ ਇਨ੍ਹਾਂ ਨਿਰਦੇਸ਼ਾਂ ਅਤੇ ਭਰੋਸੇ ਦੇ ਮੱਦੇਨਜ਼ਰ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਨੇ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ।

ਮੀਟਿੰਗ ਵਿੱਚ ਦੋਵਾਂ ਯੂਨੀਅਨਾਂ ਦੇ ਨੁਮਾਇੰਦੇ ਸ਼ਾਮਲ ਹੋਏ, ਜਿਨ੍ਹਾਂ ਵਿੱਚ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ (1/19) ਤੋਂ ਸੂਬਾ ਪ੍ਰਧਾਨ ਹਰਮਿੰਦਰ ਸਿੰਘ, ਸੂਬਾ ਜਨਰਲ ਸਕੱਤਰ ਗੁਰਮੁਖ ਸਿੰਘ, ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਬਾਜਵਾ ਅਤੇ ਸਟੇਟ ਕੈਸ਼ੀਅਰ ਜਗਦੀਪ ਸਿੰਘ ਅਤੇ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸਕੱਤਰ ਸ਼ਮਸ਼ੇਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ, ਬਲਜਿੰਦਰ ਸਿੰਘ ਅਤੇ ਜਗਜੀਤ ਸਿੰਘ, ਮੀਤ ਪ੍ਰਧਾਨ ਹਰਜਿੰਦਰ ਸਿੰਘ, ਸੰਯੁਕਤ ਸਕੱਤਰ ਜਗਤਾਰ ਸਿੰਘ ਅਤੇ ਪੰਜਾਬ ਰੋਡਵੇਜ਼/ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ (25/11) ਤੋਂ ਕੈਸ਼ੀਅਰ ਰਮਨਦੀਪ ਸਿੰਘ ਅਤੇ ਬਲਜੀਤ ਸਿੰਘ ਸ਼ਾਮਲ ਸਨ।

Read Latest News and Breaking News at Daily Post TV, Browse for more News

Ad
Ad

Punjab District News