ਪੰਜਾਬ ਟਰਾਂਸਪੋਰਟ ਮੰਤਰੀ ਅੱਜ PRTC ਤੇ ਪਨਬਸ ਦੇ ਠੇਕਾ ਮੁਲਾਜ਼ਮਾਂ ਨਾਲ ਕਰਣਗੇ ਮੀਟਿੰਗ
PRTC Bus Strike: ਪੰਜਾਬ ਰੋਡਵੇਜ਼ ਦੇ ਠੇਕਾ ਕਾਮਿਆਂ ਨੂੰ ਪੰਜਾਬ ਸਰਕਾਰ ਨੇ ਗੱਲਬਾਤ ਦਾ ਸੱਦਾ ਦਿੱਤਾ ਹੈ। ਦੱਸ ਦਈਏ ਕਿ ਇਸ ਸਮੇਂ ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਯੂਨੀਅਨ ਵੱਲੋਂ ਪੰਜਾਬ ਭਰ ਵਿੱਚ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਵਿੱਚ ਸਰਕਾਰੀ ਬੱਸਾਂ ਦਾ ਅਣਮਿੱਥੇ ਸਮੇਂ ਲਈ ਚੱਕਾ ਜਾਮ ਕੀਤਾ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ […]
By :
Jaspreet Singh
Updated On: 30 Nov 2025 08:31:AM
PRTC Bus Strike: ਪੰਜਾਬ ਰੋਡਵੇਜ਼ ਦੇ ਠੇਕਾ ਕਾਮਿਆਂ ਨੂੰ ਪੰਜਾਬ ਸਰਕਾਰ ਨੇ ਗੱਲਬਾਤ ਦਾ ਸੱਦਾ ਦਿੱਤਾ ਹੈ। ਦੱਸ ਦਈਏ ਕਿ ਇਸ ਸਮੇਂ ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਯੂਨੀਅਨ ਵੱਲੋਂ ਪੰਜਾਬ ਭਰ ਵਿੱਚ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਵਿੱਚ ਸਰਕਾਰੀ ਬੱਸਾਂ ਦਾ ਅਣਮਿੱਥੇ ਸਮੇਂ ਲਈ ਚੱਕਾ ਜਾਮ ਕੀਤਾ ਹੋਇਆ ਹੈ।

ਪੰਜਾਬ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਗੱਲਬਾਤ ਦਾ ਸੱਦਾ ਦਿੰਦੇ ਹੋਏ ਟਰਾਂਸਪੋਰਟ ਮੰਤਰੀ ਨਾਲ ਅੱਜ ਮੀਟਿੰਗ ਰੱਖੀ ਗਈ ਹੈ। ਜਾਰੀ ਪੱਤਰ ਵਿੱਚ ਯੂਨੀਅਨ ਦੇ 5 ਨੁਮਾਇੰਦਿਆਂ ਨੂੰ ਮੰਤਰੀ ਲਾਲਜੀਤ ਭੁੱਲਰ ਦੀ ਪੱਟੀ ਵਿਖੇ ਰਿਹਾਇਸ਼ ‘ਤੇ ਦੁਪਹਿਰ 12 ਵਜੇ ਪਹੁੰਚਣ ਲਈ ਕਿਹਾ ਗਿਆ ਹੈ।