Punjab University ‘ਚ ਗੋਲੀਆਂ ਦੀਆਂ ਆਵਾਜ਼ਾਂ ਨਾਲ ਹੜਕੰਪ, ਅਣਪਛਾਤਿਆਂ ਵੱਲੋਂ ਫਾਇਰਿੰਗ
Firing incident Chandigarh: ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਦੇ ਬੋਟਨੀ ਵਿਭਾਗ ਦੀ ਪਾਰਕਿੰਗ ਵਿੱਚ ਮੰਗਲਵਾਰ ਸ਼ਾਮ ਕਰੀਬ 5:50 ਵਜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਸਕੂਟਰੀ ‘ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਐਕਟਿਵਾ ਸਵਾਰ ਨੌਜਵਾਨਾਂ ‘ਤੇ ਦੋ ਰਾਊਂਡ ਫਾਇਰਿੰਗ ਕੀਤੀ। ਰਾਹਤ […]
By :
Khushi
Updated On: 17 Mar 2026 20:41:PM
ਸੰਕੇਤਕ ਤਸਵੀਰ
Firing incident Chandigarh: ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਦੇ ਬੋਟਨੀ ਵਿਭਾਗ ਦੀ ਪਾਰਕਿੰਗ ਵਿੱਚ ਮੰਗਲਵਾਰ ਸ਼ਾਮ ਕਰੀਬ 5:50 ਵਜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਜਾਣਕਾਰੀ ਅਨੁਸਾਰ ਸਕੂਟਰੀ ‘ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਐਕਟਿਵਾ ਸਵਾਰ ਨੌਜਵਾਨਾਂ ‘ਤੇ ਦੋ ਰਾਊਂਡ ਫਾਇਰਿੰਗ ਕੀਤੀ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿਚ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।