ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਸਰਬੱਤ ਦੇ ਭਲੇ’ ਦੇ ਸੰਦੇਸ਼ ਨੂੰ ਉਜਾਗਰ ਰੱਖਦਿਆਂ, ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕੀਤਾ, ਜਿਸ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਸਬੰਧੀ ਕੇਂਦਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ
  • ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ, ਇਹ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਦਾ ਮਾਮਲਾ ਹੈ: ਹਰਜੋਤ ਬੈਂਸ
  • ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਇਕ ਰਾਸਤਾ ਨਹੀਂ ਸਗੋਂ ਇਹ ਸਿੱਖ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਨਾਲ ਜੋੜਦਾ ਹੈ: ਹਰਜੋਤ ਬੈਂਸ
  • ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ‘ਤੇ ਪਾਬੰਦੀਆਂ ਨੇ ਵਿਸ਼ਵ ਭਰ ਵਿੱਚ ਵਸਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ, ਕੇਂਦਰ ਯਾਤਰਾ ਪ੍ਰਕਿਰਿਆ ਨੂੰ ਸਰਲ ਬਣਾਵੇ: ਹਰਜੋਤ ਬੈਂਸ

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਸਰਬੱਤ ਦੇ ਭਲੇ’ ਦੇ ਸੰਦੇਸ਼ ਨੂੰ ਉਜਾਗਰ ਰੱਖਦਿਆਂ, ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕੀਤਾ, ਜਿਸ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਸਤਾ ਨਹੀਂ ਹੈ ਸਗੋਂ ਲੱਖਾਂ ਸਿੱਖ ਸੰਗਤਾਂ ਲਈ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਨਾਲ ਜੁੜਿਆ ਹੋਇਆ ਮਾਮਲਾ ਹੈ।

ਇਸ ਮਤੇ ਵਿੱਚ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ, ਤੀਰਥ ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਵੇ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਸੰਗਤ ਦੀ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਸੁਰੱਖਿਅਤ, ਸੁਚਾਰੂ ਅਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਸ. ਹਰਜੋਤ ਸਿੰਘ ਬੈਂਸ ਨੇ ਸਦਨ ਵਿੱਚ ਸੰਬੋਧਨ ਕਰਦਿਆਂ ਕਿਹਾ, “ਸ੍ਰੀ ਕਰਤਾਰਪੁਰ ਸਾਹਿਬ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸਿਧਾਂਤਾਂ ਦਾ ਮੁੱਢ ਹੈ। ਇਹ ਲਾਂਘਾ ਸਿਰਫ਼ ਇੱਕ ਰਸਤਾ ਨਹੀਂ, ਸਗੋਂ ਇੱਕ ਅਜਿਹਾ ਪੁਲ ਹੈ ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈ ਜਿੱਥੇ ਸਾਡੇ ਗੁਰੂ ਸਾਹਿਬ ਨੇ ਚਰਨ ਪਾਏ ਸਨ।”

ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਇੱਕ ਮਹੱਤਵਪੂਰਨ ਪੜਾਅ ਕਰਤਾਰਪੁਰ ਸਾਹਿਬ ਵਿਖੇ ਬਿਤਾਇਆ ਅਤੇ ਮਨੁੱਖਤਾ ਨੂੰ ਸਮਾਨਤਾ, ਸੇਵਾ, ਭਾਈਚਾਰੇ ਅਤੇ ‘ਸਰਬੱਤ ਦੇ ਭਲੇ’ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਲਾਂਘਾ ਲੱਖਾਂ ਸੰਗਤਾਂ ਦੀਆਂ ਭਾਵਨਾਵਾਂ ਅਤੇ 1947 ਦੀ ਵੰਡ ਦੌਰਾਨ ਵਿਛੜੇ ਪਰਿਵਾਰਾਂ ਦੇ ਦਰਦ ਦੀ ਤਰਜਮਾਨੀ ਕਰਦਾ ਹੈ।

ਮੰਤਰੀ ਹਰਜੋਤ ਬੈਂਸ ਨੇ ਕਿਹਾ, “ਗੁਰੂ ਸਾਹਿਬ ਦਾ ਸੰਦੇਸ਼ ਸਾਰੇ ਧਰਮਾਂ ਅਤੇ ਸਮੁੱਚੀ ਲੋਕਾਈ ਲਈ ਹੈ, ਜੋ ਹੱਦਾਂ-ਸਰਹੱਦਾਂ ਤੋਂ ਪਰੇ ਹੈ। ਉਨ੍ਹਾਂ ਦੀ ਬਾਣੀ ਮਨੁੱਖਤਾ ਨੂੰ ਪਿਆਰ, ਸਦਭਾਵਨਾ, ਸਹਿਣਸ਼ੀਲਤਾ ਅਤੇ ਸ਼ਾਂਤੀ ਦਾ ਮਾਰਗ ਦਿਖਾਉਂਦੀ ਹੈ। ਇਸ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਾ ਰੱਖਣਾ ਧਾਰਮਿਕ ਆਜ਼ਾਦੀ, ਮਨੁੱਖੀ ਸਾਂਝ ਅਤੇ ਪੰਜਾਬ ਦੀ ਸਾਂਝੀ ਵਿਰਾਸਤ ਦੇ ਸਤਿਕਾਰ ਨਾਲ ਸਬੰਧਤ ਹੈ।”

“ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ” ਦੀ ਭਾਵਨਾ ਨੂੰ ਸਮਰਪਿਤ ਹੁੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਇਸ ਗਲਿਆਰੇ ਨੂੰ ਆਪਸੀ ਵਿਸ਼ਵਾਸ, ਸ਼ਾਂਤੀ, ਲੋਕਾਂ ਵਿਚਕਾਰ ਆਪਸੀ ਸਾਂਝ ਅਤੇ ਸਾਂਝੀ ਵਿਰਾਸਤ ਦੇ ਜੀਵੰਤ ਪ੍ਰਤੀਕ ਵਜੋਂ ਖੁੱਲ੍ਹਾ ਰੱਖਣ ਲਈ ਲਗਾਤਾਰ ਅਤੇ ਸੁਹਿਰਦ ਯਤਨ ਜਾਰੀ ਰੱਖਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਆਉਣ-ਜਾਣ ਸਬੰਧੀ ਪਾਬੰਦੀਆਂ ਅਤੇ ਰੁਕਾਵਟਾਂ ਦੁਨੀਆ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਦਰਸ਼ਨਾਂ ਤੋਂ ਵਾਂਝਾ ਕਰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਮਤੇ ਵਿੱਚ ਕੇਂਦਰ ਨੂੰ ਸੰਗਤਾਂ, ਖਾਸ ਕਰਕੇ ਬਜ਼ੁਰਗਾਂ ਲਈ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਸੰਗਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ।

Read Latest News and Breaking News at Daily Post TV, Browse for more News

Ad
Ad

Punjab District News