Journalism Of Hope
BREAKING NEWS
ਫਿਰੋਜ਼ਪੁਰ ਜ਼ਿਲ੍ਹਾ ਕਚਹਿਰੀ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਵਧਾਈ....ਪੰਜਾਬ ਸਿੰਚਾਈ ਘਪਲੇ ’ਚ ਸਾਬਕਾ ਚੀਫ ਸੈਕਟਰੀ ਸਮੇਤ 3 ਰਿਟਾਇਰਡ IAS ਅਧਿਕਾਰੀਆਂ ਨੂੰ ਵੱਡੀ ਰਾਹਤ....ਰਾਮ ਰਹੀਮ ਨਾਲ ਜੁੜਿਆ ਸਾਧਵੀ ਯੌਨ ਸ਼ੋਸ਼ਣ ਮਾਮਲਾ: ਜੱਜ ਨੇ ਸੁਣਵਾਈ ਤੋਂ ਖੁਦ ਨੂੰ ਕੀਤਾ ਵੱਖ....ਅੱਧੀ ਰਾਤ ਤੱਕ ਜਵਾਨ ਲੜਕੀ ਨੂੰ ਥਾਣੇ ’ਚ ਰੱਖਣ ਦਾ ਮਾਮਲਾ, SHO ਸਮੇਤ 3 ਪੁਲਿਸ ਮੁਲਾਜ਼ਮ ਮੁਅੱਤਲ....ਨਾਮੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ....ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ....ਪੰਜਾਬ ਸਰਕਾਰ ਵੱਲੋਂ 4 IAS ਅਧਿਕਾਰੀਆਂ ਦੇ ਤਬਾਦਲੇ....

ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

PUNJAB VIDHAN SABHA PASSES NINE BILLS: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕੀਤੇ, ਜਿਸ ਨਾਲ ਸੂਬੇ ਵਿੱਚ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਰਾਹ ਪੱਧਰਾ ਹੋਇਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੇਸ਼ […]
Ranjit Singh
By : Published: 10 Aug 2026 21:33:PM
ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ
  • ਸਿੱਖਿਆ, ਕਰ, ਰੁਜ਼ਗਾਰ, ਪੇਂਡੂ ਵਿਕਾਸ, ਬੁਨਿਆਦੀ ਢਾਂਚਾ ਅਤੇ ਵਾਤਾਵਰਣ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਬਿੱਲ ਕੀਤੇ ਪਾਸ

PUNJAB VIDHAN SABHA PASSES NINE BILLS: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕੀਤੇ, ਜਿਸ ਨਾਲ ਸੂਬੇ ਵਿੱਚ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਰਾਹ ਪੱਧਰਾ ਹੋਇਆ ਹੈ।

ਇਸ਼ਤਿਹਾਰ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026 ਬਹੁਮਤ ਨਾਲ ਪਾਸ ਹੋਇਆ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ, 2026 ਸਰਬਸੰਮਤੀ ਨਾਲ ਪਾਸ ਹੋਇਆ।

ਸਦਨ ਵੱਲੋਂ ਯੂਨੀਵਰਸਿਟੀਆਂ ਨਾਲ ਸਬੰਧਤ ਤਿੰਨ ਬਿੱਲ ਵੀ ਪਾਸ ਕੀਤੇ ਗਏ। ਇਹਨਾਂ ਬਿੱਲਾਂ ਵਿੱਚ ਕਲਾਊਡ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ, 2026, ਐਮ.ਐਸ. ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026 ਅਤੇ ਫਿਜ਼ਿਕਸਵਾਲਾ ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026 ਸ਼ਾਮਲ ਸਨ ਜੋ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤੇ ਗਏ ਅਤੇ ਬਹੁਮਤ ਨਾਲ ਪਾਸ ਹੋ ਗਏ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਗੁਡਜ਼ ਐਂਡ ਸਰਿਵਸਜ਼ ਟੈਕਸ (ਸੋਧ) ਬਿੱਲ, 2026 ਬਹੁਮਤ ਨਾਲ ਪਾਸ ਹੋ ਗਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਰਾਜ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਟੂਅਲ ਇੰਗੇਜਮੈਂਟ) ਬਿੱਲ, 2026 ਸਰਬਸੰਮਤੀ ਨਾਲ ਪਾਸ ਹੋਇਆ।

ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2026 ਬਹੁਮਤ ਨਾਲ ਪਾਸ ਹੋਇਆ।

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026 ਵੀ ਬਹੁਮਤ ਨਾਲ ਪਾਸ ਹੋਇਆ।

ਇਨ੍ਹਾਂ 9 ਬਿੱਲਾਂ ਦਾ ਪਾਸ ਹੋਣਾ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ, ਮਿਆਰੀ ਅਤੇ ਪਹੁੰਚਯੋਗ ਸਿੱਖਿਆ ਨੂੰ ਉਤਸ਼ਾਹਿਤ ਕਰਨ, ਸੰਸਥਾਗਤ ਅਤੇ ਪ੍ਰਬੰਧਕੀ ਪ੍ਰਣਾਲੀਆਂ ਨੂੰ ਸੁਚਾਰੂ ਬਣਾਉਣ, ਕਰਮਚਾਰੀਆਂ ਅਤੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕਰਨ, ਪੇਂਡੂ ਸੰਸਥਾਵਾਂ ਨੂੰ ਸਸ਼ਕਤ ਬਣਾਉਣ ਅਤੇ ਸੂਬੇ ਵਿੱਚ ਵਾਤਾਵਰਣ ਸੁਰੱਖਿਆ ਨੂੰ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News