Vidhan Sabha session ;- ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਸ਼ੁਰੂ ਹੋ ਗਿਆ, ਜਿਸ ਦੌਰਾਨ ਸਿਆਸੀ, ਧਾਰਮਿਕ, ਸਮਾਜਿਕ ਤੇ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੀਆਂ ਪ੍ਰਮੁੱਖ ਹਸਤੀਆਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ।
ਇਨ੍ਹਾਂ ਹਸਤੀਆਂ ਵਿੱਚ ਸ਼ਾਮਲ ਹਨ: ਵਿਧਾਇਕ ਗੁਰਪ੍ਰੀਤ ਗੋਗੀ, ਭਾਗ ਸਿੰਘ, ਹਾਕਮ ਸਿੰਘ ਦੀ ਧਰਮ ਪਤਨੀ ਜਸਪਾਲ ਕੌਰ, ਗੁਰਦੇਵ ਸਿੰਘ ਮਾਨ ਦੇ ਪਿਤਾ ਲਾਲ ਸਿੰਘ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਧਰਮ ਪਾਲ ਸੱਭਰਵਾਲ, ਅਜੈਬ ਸਿੰਘ ਮੁਖਮੈਲਪੁਰ, ਹਰਵਿੰਦਰ ਸਿੰਘ ਹੰਸਪਾਲ, ਜਗਿੰਦਰ ਪਾਲ ਜੈਨ, ਸੁਖਵਿੰਦਰ ਸਿੰਘ ਬੋਟਲ, ਸੁਤੰਤਰਤਾ ਸੰਗਰਾਮੀ ਕਰਨੈਲ ਸਿੰਘ ਕਿਕਰ ਸਿੰਘ, ਚਿੱਤਰਕਾਰ ਜਰਨੈਲ ਸਿੰਘ ਆਦਿ।
ਡਾ. ਮਨਮੋਹਨ ਸਿੰਘ ਨੂੰ “ਭਾਰਤ ਰਤਨ” ਦੇਣ ਦੀ ਮੰਗ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਨਾਲ ਨਿਵਾਜਣ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਮੰਗ ਨੂੰ ਸਰਬ ਸੰਮਤੀ ਨਾਲ ਪਾਸ ਕੀਤਾ ਜਾਣਾ ਚਾਹੀਦਾ ਹੈ।
ਸਦਨ ਵਿੱਚ ਨਵੇਂ ਸੁਧਾਰ ਦੀ ਮੰਗ
ਬਾਜਵਾ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਭਵਿੱਖ ਵਿੱਚ, ਸਦਨ ਵਿੱਚ ਸ਼ਰਧਾਂਜਲੀ ਦੌਰਾਨ, ਸਪੀਕਰ ਤੋਂ ਬਾਅਦ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਨੇਤਾ ਨੂੰ ਵੀ ਬੋਲਣ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਤਰੀਕਾ ਹੋਰ ਲੋਕਤੰਤਰ ਅਤੇ ਉਚਿਤ ਹੋਵੇਗਾ।