Journalism Of Hope
BREAKING NEWS
ਪੰਜਾਬ ‘ਚ ਸਫਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, 24 ਘੰਟਿਆਂ ‘ਚ ਸ਼ਹਿਰ ਹੋਣਗੇ ਸਾਫ਼....ਸ੍ਰੀ ਮੁਕਤਸਰ ਸਾਹਿਬ ‘ਚ ਪੰਜਾਬ ਕਾਂਗਰਸ ਇੰਚਾਰਜ ਦੇ ‘GO BACK BAGHEL’ ਦੇ ਲੱਗੇ ਪੋਸਟਰ........ਪੰਜਾਬ ਵਿਧਾਨ ਸਭਾ ‘ਚ ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਭਾਰੀ ਹੰਗਾਮਾ.....ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ‘ਚ ਮੋਰਚਾ ਲਾਉਣ ਦਾ ਐਲਾਨ.....PU ‘ਚ PHD ਵਿਦਿਆਰਥਣ ਦੀ ਮੌਤ ਮਾਮਲਾ: ਮੈਜਿਸਟਰੀਅਲ ਜਾਂਚ ਦੇ ਹੁਕਮ....ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਮਾਮਲਾ: WFI ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਬਰੀ.....DA/DR ਦੇ ਬਕਾਏ ‘ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ: ਹਾਈਕੋਰਟ ਵੱਲੋਂ ਸਰਕਾਰ ਨੂੰ ਬਕਾਇਆ ਜਾਰੀ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ‘ਚ ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਭਾਰੀ ਹੰਗਾਮਾ

Punjab Vidhan Sabha Session: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਦੀ 12 ਵਜੇ ਤੋਂ ਬਾਅਦ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਜਦੋਂ ਇਹ ਕਾਰਵਾਈ ਸ਼ੁਰੂ ਹੋਈ ਤਾਂ ਸਦਨ ਕਾਫ਼ੀ ਹੰਗਾਮੇ ਨਾਲ ਸ਼ੁਰੂ ਹੋਇਆ। ਵਿਰੋਧੀ ਧਿਰ ਨੇ ਫਾਰਮੇਸੀ ਪੇਪਰ ਲੀਕ ਦੇ ਮੁੱਦੇ ਨੇ ਸਦਨ ਵਿੱਚ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ […]
Ranjit Singh
By : Updated On: 03 Aug 2026 12:53:PM
ਪੰਜਾਬ ਵਿਧਾਨ ਸਭਾ ‘ਚ ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਭਾਰੀ ਹੰਗਾਮਾ

Punjab Vidhan Sabha Session: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਦੀ 12 ਵਜੇ ਤੋਂ ਬਾਅਦ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਜਦੋਂ ਇਹ ਕਾਰਵਾਈ ਸ਼ੁਰੂ ਹੋਈ ਤਾਂ ਸਦਨ ਕਾਫ਼ੀ ਹੰਗਾਮੇ ਨਾਲ ਸ਼ੁਰੂ ਹੋਇਆ। ਵਿਰੋਧੀ ਧਿਰ ਨੇ ਫਾਰਮੇਸੀ ਪੇਪਰ ਲੀਕ ਦੇ ਮੁੱਦੇ ਨੇ ਸਦਨ ਵਿੱਚ ਹੰਗਾਮਾ ਕੀਤਾ।

ਇਸ਼ਤਿਹਾਰ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ‘ਤੇ ਹਮਲਾ ਬੋਲਦਿਆਂ ਕਿਹਾ ਕਿ ਹਾਲ ਹੀ ਵਿੱਚ NEET ਪੇਪਰ ਲੀਕ ਨੂੰ ਲੈ ਕੇ ਜੰਤਰ-ਮੰਤਰ ‘ਤੇ ਇੱਕ ਪ੍ਰਦਰਸ਼ਨ ਹੋਇਆ ਸੀ, ਜਿਸ ਵਿੱਚ ਸਿੱਖਿਆ ਮੰਤਰੀ ਨੇ ਵੀ ਹਿੱਸਾ ਲਿਆ ਸੀ। ਉਨ੍ਹਾਂ ਸਵਾਲ ਕੀਤਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸੂਬੇ ਵਿੱਚ ਛੇ ਪੇਪਰ ਲੀਕ ਹੋਏ ਹਨ, ਜਿਨ੍ਹਾਂ ਵਿੱਚੋਂ ਪੰਜ ਸਿੱਖਿਆ ਵਿਭਾਗ ਅਤੇ ਇੱਕ ਸਿਹਤ ਵਿਭਾਗ ਨਾਲ ਸਬੰਧਤ ਹੈ। ਅਜਿਹੀ ਸਥਿਤੀ ਵਿੱਚ, ਕੀ ਸਿੱਖਿਆ ਮੰਤਰੀ ਜਾਂ ਸਿਹਤ ਮੰਤਰੀ ਅਸਤੀਫਾ ਦੇਣਗੇ?

ਵਿਧਾਨ ਸਭਾ ਸਪੀਕਰ ਨੇ ਜਵਾਬ ਦਿੱਤਾ ਕਿ ਇਸ ਮੁੱਦੇ ‘ਤੇ ਚਰਚਾ ਲਈ ਸੱਤ ਦਿਨ ਉਪਲਬਧ ਹਨ, ਅਤੇ ਸਦਨ ਨਿਯਮਾਂ ਅਨੁਸਾਰ ਕੰਮ ਕਰੇਗਾ। ਇਸ ਦੌਰਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਤਿਆਰ ਆਏ ਸਨ ਅਤੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਲਈ ਤਿਆਰ ਸਨ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਗਰਮਾ-ਗਰਮ ਬਹਿਸ ਹੋਈ, ਜਿਸ ਵਿੱਚ ਸਦਨ ਵਿੱਚ ਹੰਗਾਮਾ ਅਤੇ ਰੌਲਾ-ਰੱਪਾ ਪਿਆ।

Read Latest News and Breaking News at Daily Post TV, Browse for more News

Ad
Ad

Punjab District News