Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

Meeting between Kultar Singh Sandhwan and Raj Chauhan; ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਰਾਜ ਚੌਹਾਨ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ, ਬੇਟੀ ਅਤੇ ਭਰਾ ਵੀ ਮੌਜੂਦ ਸਨ। ਇਸ ਮੌਕੇ ਉਹ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮਿਲ ਕੇ ਬੇਹੱਦ ਖੁਸ਼ ਹੋਏ ਅਤੇ ਉਨ੍ਹਾਂ ਨੇ ਦੋਵਾਂ ਦੇਸ਼ਾਂ ਦਰਮਿਆਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

Meeting between Kultar Singh Sandhwan and Raj Chauhan; ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਰਾਜ ਚੌਹਾਨ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ, ਬੇਟੀ ਅਤੇ ਭਰਾ ਵੀ ਮੌਜੂਦ ਸਨ। ਇਸ ਮੌਕੇ ਉਹ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮਿਲ ਕੇ ਬੇਹੱਦ ਖੁਸ਼ ਹੋਏ ਅਤੇ ਉਨ੍ਹਾਂ ਨੇ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਉਹ ਬ੍ਰਿਟਿਸ਼ ਕੋਲੰਬੀਆ ਦੇ ਪਹਿਲੇ ਪੰਜਾਬੀ ਸਪੀਕਰ ਹਨ ਅਤੇ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਹੇ ਭਾਰਤੀਆਂ ਦਾ ਮਾਰਗਦਰਸ਼ਨ ਵੀ ਕਰ ਰਹੇ ਹਨ। ਉਹ ਕੈਨੇਡਾ ਵਿੱਚ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਹਨ, ਜੋ ਕਿ ਪੰਜਾਬੀਆਂ ਲਈ ਬੜੇ ਮਾਣ ਵਾਲੀ ਗੱਲ ਹੈ।

ਸੰਧਵਾਂ ਨੇ ਕਿਹਾ ਕਿ ਕੈਨੇਡਾ ਦੀ ਧਰਤੀ ‘ਤੇ ਦੂਜਾ ਪੰਜਾਬ ਵਸਦਾ ਹੈ ਜੋ ਕੈਨੇਡਾ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਸਾਬਤ ਹੋਇਆ ਹੈ। ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਨਾਲ ਵਪਾਰ ਵਧਾਉਣ ਅਤੇ ਤਕਨਾਲੋਜੀ ਦੇ ਅਦਾਨ-ਪ੍ਰਦਾਨ ਦੀ ਇੱਛਾ ਪ੍ਰਗਟਾਈ ਤਾਂ ਜੋ ਦੋਵੇਂ ਦੇਸ਼ ਇਸ ਦਾ ਲਾਭ ਲੈ ਸਕਣ।

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਬਹੁਤ ਸਮਾਨਤਾਵਾਂ ਹਨ। ਉਨ੍ਹਾਂ ਕਿਹਾ ਕਿ ਦੋਵੇਂ ਸਭਾਵਾਂ ਵੈਸਟਮਿੰਸਟਰ ਪਰੰਪਰਾ ਨਾਲ ਸਬੰਧਤ ਲੋਕਤੰਤਰੀ ਮੁੱਲਾਂ ਅਤੇ ਵਚਨਬੱਧਤਾਵਾਂ ‘ਤੇ ਅਧਾਰਤ ਹਨ, ਜਿਸ ਵਿੱਚ ਜਨਤਕ ਭਾਗੀਦਾਰੀ, ਸ਼ਾਸਨ ਵਿੱਚ ਪਾਰਦਰਸ਼ਤਾ, ਕਮੇਟੀ ਪ੍ਰਣਾਲੀ ਅਤੇ ਕਾਨੂੰਨੀ ਰਾਜ ਨੂੰ ਬਰਕਰਾਰ ਰੱਖਣਾ ਸ਼ਾਮਲ ਹੈ। ਉਨ੍ਹਾਂ ਨੇ ਸਬੰਧਤ ਅਦਾਰਿਆਂ ਦੇ ਬਿਹਤਰ ਅਭਿਆਸਾਂ ਬਾਰੇ ਵਿਚਾਰ-ਵਟਾਂਦਰਾ ਕਰਨ ਦੀ ਆਸ ਪ੍ਰਗਟਾਈ, ਜਿਸ ਵਿੱਚ ਸੁਰੱਖਿਆ, ਸੇਵਾਵਾਂ ਪ੍ਰਦਾਨ ਕਰਨ, ਕਾਰਵਾਈਆਂ ਦੇ ਆਧੁਨਿਕੀਕਰਨ ਅਤੇ ਮੈਂਬਰਾਂ ਲਈ ਨਿਰੰਤਰ ਸਿੱਖਿਆ ਸ਼ਾਮਲ ਹੈ।

ਇਸ ਮੌਕੇ ਸਪੀਕਰ ਸੰਧਵਾਂ ਸਮੇਤ ਵਿਧਾਇਕ ਨਰਿੰਦਰ ਕੌਰ ਭਾਰਜ, ਵਿਧਾਇਕ ਰਜਨੀਸ਼ ਦਹੀਆ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਸਪੀਕਰ ਨੇ ਉਨ੍ਹਾਂ ਨੂੰ ਪੰਜਾਬ ਦੀ ਰਵਾਇਤੀ ਲੋਕ ਕਢਾਈ ਫੁਲਕਾਰੀ ਦੇ ਨਾਲ-ਨਾਲ ਲੋਹੀ ਅਤੇ ਸਿੱਖੀ ਨਾਲ ਸਬੰਧਿਤ ਚਿੰਨ੍ਹ ਭੇਟ ਕੀਤੇ।

ਇਸ ਮੌਕੇ ਬ੍ਰਿਟਿਸ਼ ਕੋਲੰਬੀਆ ਸਪੀਕਰ ਨੇ ਪੰਜਾਬ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਪ੍ਰਤੀ ਸਤਿਕਾਰ ਪ੍ਰਗਟ ਕੀਤਾ।

Read Latest News and Breaking News at Daily Post TV, Browse for more News

Ad
Ad

Punjab District News