Journalism Of Hope
BREAKING NEWS
CJP ਪ੍ਰਦਰਸ਼ਨ ਕਾਰਨ ਦਿੱਲੀ ’ਚ ਹਲਚਲ: 16 ਮੈਟਰੋ ਸਟੇਸ਼ਨ ਬੰਦ, ਬੰਗਾਲ ਤੋਂ ਏਅਰਲਿਫਟ ਕੀਤੇ 2 ਹਜ਼ਾਰ CRPF ਜਵਾਨ

3 ਤੋਂ 10 ਅਗਸਤ ਤੱਕ ਗੂੰਜੇਗੀ ਪੰਜਾਬ ਵਿਧਾਨ ਸਭਾ, CM ਮਾਨ ਦੇ ਵੱਡੇ ਐਲਾਨ

Punjab Latest News; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ ਹੋ ਕੇ 10 ਅਗਸਤ ਤੱਕ ਚੱਲੇਗਾ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਦੌਰਾਨ ਕਈ ਆਰਡੀਨੈਂਸ ਪੇਸ਼ ਕੀਤੇ ਜਾਣਗੇ ਅਤੇ ਲੋੜ ਪੈਣ ‘ਤੇ ਸੈਸ਼ਨ ਦੀ ਮਿਆਦ ਵੀ ਵਧਾਈ ਜਾ ਸਕਦੀ […]
Jaspreet Singh
By : Published: 21 Jul 2026 17:30:PM
3 ਤੋਂ 10 ਅਗਸਤ ਤੱਕ ਗੂੰਜੇਗੀ ਪੰਜਾਬ ਵਿਧਾਨ ਸਭਾ, CM ਮਾਨ ਦੇ ਵੱਡੇ ਐਲਾਨ

Punjab Latest News; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ ਹੋ ਕੇ 10 ਅਗਸਤ ਤੱਕ ਚੱਲੇਗਾ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਦੌਰਾਨ ਕਈ ਆਰਡੀਨੈਂਸ ਪੇਸ਼ ਕੀਤੇ ਜਾਣਗੇ ਅਤੇ ਲੋੜ ਪੈਣ ‘ਤੇ ਸੈਸ਼ਨ ਦੀ ਮਿਆਦ ਵੀ ਵਧਾਈ ਜਾ ਸਕਦੀ ਹੈ।

ਇਸ਼ਤਿਹਾਰ

10 ਲੱਖ ਨਵੇਂ ਰਾਸ਼ਨ ਕਾਰਡ ਬਣਾਏ ਜਾਣਗੇ

ਮੁੱਖ ਮੰਤਰੀ ਨੇ ਕਿਹਾ ਕਿ ਹਰ ਪਰਿਵਾਰ ਨੂੰ ਖੁਰਾਕ ਸੁਰੱਖਿਆ ਮੁਹੱਈਆ ਕਰਵਾਉਣ ਲਈ ਸਰਕਾਰ ਨੇ ਇਤਿਹਾਸਕ ਫ਼ੈਸਲਾ ਲਿਆ ਹੈ। 10 ਲੱਖ ਨਵੇਂ ਰਾਸ਼ਨ ਕਾਰਡ ਬਣਾਏ ਜਾਣਗੇ ਅਤੇ ਜਿਨ੍ਹਾਂ ਦੇ ਨਾਮ ਸ਼ਾਮਲ ਕਰਨੇ ਹਨ, ਉਹ ਵੀ ਕਰਵਾਏ ਜਾ ਸਕਣਗੇ। ਇਨ੍ਹਾਂ ਲਾਭਪਾਤਰੀਆਂ ਨੂੰ ਪ੍ਰਤੀ ਵਿਅਕਤੀ 5 ਕਿਲੋ ਕਣਕ ਮਿਲੇਗੀ।

‘ਮੇਰੀ ਰਸੋਈ’ ਯੋਜਨਾ ਜਾਰੀ ਰਹੇਗੀ

ਮਾਨ ਨੇ ਦੱਸਿਆ ਕਿ ‘ਮੇਰੀ ਰਸੋਈ’ ਯੋਜਨਾ ਵੱਖਰੇ ਤੌਰ ‘ਤੇ ਜਾਰੀ ਰਹੇਗੀ। ਇਸ ਤਹਿਤ ਸਰ੍ਹੋਂ ਦਾ ਤੇਲ, ਹਲਦੀ ਅਤੇ ਨਮਕ ਦਿੱਤਾ ਜਾਵੇਗਾ। 40 ਲੱਖ ਪਰਿਵਾਰਾਂ ਵਿੱਚੋਂ 32 ਲੱਖ ਪਰਿਵਾਰ ਇਸ ਯੋਜਨਾ ਹੇਠ ਆ ਚੁੱਕੇ ਹਨ, ਜਦਕਿ ਬਾਕੀ 8 ਲੱਖ ਪਰਿਵਾਰ ਇਸ ਮਹੀਨੇ ਸ਼ਾਮਲ ਹੋ ਜਾਣਗੇ।

ਉਨ੍ਹਾਂ ਦੱਸਿਆ ਕਿ ਇੱਕ ਵੈੱਬਸਾਈਟ ਰਾਹੀਂ ਵੀ ਰਜਿਸਟ੍ਰੇਸ਼ਨ ਕੀਤਾ ਜਾ ਸਕੇਗਾ ਅਤੇ ਇਸ ਵਿੱਚ ਕਿਸੇ ਕਿਸਮ ਦੀ ਸਿਫ਼ਾਰਸ਼ ਨਹੀਂ ਚੱਲੇਗੀ।

ਇਨ੍ਹਾਂ ਵਰਗਾਂ ਨੂੰ ਮਿਲੇਗੀ ਪਹਿਲ

ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਵਿੱਚ ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਗੰਭੀਰ ਬਿਮਾਰੀਆਂ ਨਾਲ ਪੀੜਤ ਲੋਕਾਂ ਅਤੇ ਕੱਚੇ ਮਕਾਨਾਂ ਵਿੱਚ ਰਹਿਣ ਵਾਲਿਆਂ ਨੂੰ ਪਹਿਲ ਦਿੱਤੀ ਜਾਵੇਗੀ।

10 ਲੱਖ ਵਿੱਚੋਂ 7 ਲੱਖ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਬਣਾਏ ਜਾ ਰਹੇ ਹਨ, ਜਦਕਿ ਈ-ਸ਼ਰਮ ਪੋਰਟਲ ‘ਤੇ ਰਜਿਸਟਰ 3 ਲੱਖ ਮਜ਼ਦੂਰਾਂ ਦੇ ਵੀ ਕਾਰਡ ਬਣਾਏ ਜਾਣਗੇ। ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਇਹ ਪ੍ਰਕਿਰਿਆ ਚਲਾਈ ਜਾ ਰਹੀ ਹੈ। ਲੋਕ ਸੇਵਾ ਕੇਂਦਰ ਜਾਂ ਡੀਐਫਸੀ ਦਫ਼ਤਰਾਂ ਵਿੱਚ ਜਾ ਕੇ ਵੀ ਅਰਜ਼ੀ ਦੇ ਸਕਣਗੇ। ਰਜਿਸਟ੍ਰੇਸ਼ਨ ਕੱਲ੍ਹ ਤੋਂ ਸ਼ੁਰੂ ਹੋਵੇਗੀ ਅਤੇ 21 ਦਿਨਾਂ ਵਿੱਚ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।

‘ਮਾਵਾਂ ਧੀਆਂ ਸਤਿਕਾਰ’ ਯੋਜਨਾ ਹੇਠ 37 ਲੱਖ ਰਜਿਸਟ੍ਰੇਸ਼ਨ

ਮੁੱਖ ਮੰਤਰੀ ਨੇ ਦੱਸਿਆ ਕਿ ‘ਮਾਵਾਂ ਧੀਆਂ ਸਤਿਕਾਰ’ ਯੋਜਨਾ ਤਹਿਤ 32 ਲੱਖ ਮਹਿਲਾਵਾਂ ਨੂੰ ਇੱਕ ਜੁਲਾਈ ਨੂੰ ਸਨਮਾਨ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਮਹੀਨੇ 37 ਲੱਖ ਮਹਿਲਾਵਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜਿਨ੍ਹਾਂ ਨੂੰ 1 ਅਗਸਤ ਨੂੰ ਰਕਮ ਮਿਲੇਗੀ ਅਤੇ ਇਹ ਰਕਮ ਜੁਲਾਈ ਤੋਂ ਲਾਗੂ ਮੰਨੀ ਜਾਵੇਗੀ।

ਕਿਸਾਨਾਂ ਨਾਲ ਗੱਲਬਾਤ ਕਰਨ ਪ੍ਰਧਾਨ ਮੰਤਰੀ: ਮਾਨ

ਮੁੱਖ ਮੰਤਰੀ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਸ਼ੰਭੂ ਬਾਰਡਰ ‘ਤੇ ਨਾ ਰੋਕਿਆ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਉਹ ਕਿਸਾਨ ਆਗੂਆਂ ਨਾਲ ਬੈਠ ਕੇ ਗੱਲਬਾਤ ਕਰਨ ਅਤੇ ਭਾਰਤ-ਅਮਰੀਕਾ ਟਰੇਡ ਡੀਲ ਸਬੰਧੀ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਈਆਂ ਸ਼ੰਕਾਵਾਂ ਦੂਰ ਕਰਨ।

‘ਪੇਪਰ ਦੇਣ ਦਾ ਤਰੀਕਾ ਦੱਸਦੇ ਹੋ, ਲੈਣ ਦਾ ਵੀ ਦੱਸੋ’

ਜੰਤਰ-ਮੰਤਰ ਵਿਵਾਦ ‘ਤੇ ਬੋਲਦਿਆਂ ਮਾਨ ਨੇ ਕਿਹਾ ਕਿ ਨੌਜਵਾਨ ਆਪਣਾ ਭਵਿੱਖ ਬਦਲਣ ਲਈ ਦਿਨ-ਰਾਤ ਮਿਹਨਤ ਕਰਦੇ ਹਨ, ਪਰ ਜਦੋਂ ਪੇਪਰ ਲੀਕ ਹੁੰਦੇ ਹਨ ਤਾਂ ਉਨ੍ਹਾਂ ਦਾ ਭਰੋਸਾ ਟੁੱਟ ਜਾਂਦਾ ਹੈ।

ਉਨ੍ਹਾਂ ਕਿਹਾ ਕਿ 2017, 2019, 2022 ਅਤੇ 2024 ਵਿੱਚ ਵੀ ਪੇਪਰ ਲੀਕ ਦੇ ਮਾਮਲੇ ਸਾਹਮਣੇ ਆਏ ਸਨ। ਉਨ੍ਹਾਂ ਪ੍ਰਧਾਨ ਮੰਤਰੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ, “ਤੁਸੀਂ ਬੱਚਿਆਂ ਨੂੰ ਪੇਪਰ ਦੇਣ ਦਾ ਤਰੀਕਾ ਤਾਂ ਦੱਸਦੇ ਹੋ, ਹੁਣ ਪੇਪਰ ਸਹੀ ਢੰਗ ਨਾਲ ਕਰਵਾਉਣ ਦਾ ਤਰੀਕਾ ਵੀ ਦੱਸੋ।”

ਪੰਜਾਬ ਦੇ 881 ਵਿਦਿਆਰਥੀਆਂ ਨੇ NEET ਕੀਤਾ ਕੁਆਲੀਫਾਈ

ਮੁੱਖ ਮੰਤਰੀ ਨੇ ਦੱਸਿਆ ਕਿ 2021 ਵਿੱਚ ਪੰਜਾਬ ਦੇ ਕਰੀਬ 80 ਵਿਦਿਆਰਥੀਆਂ ਨੇ NEET ਪਾਸ ਕੀਤਾ ਸੀ, ਜਦਕਿ ਇਸ ਵਾਰ 881 ਵਿਦਿਆਰਥੀਆਂ ਨੇ NEET ਕੁਆਲੀਫਾਈ ਕੀਤਾ ਹੈ। ਉਨ੍ਹਾਂ ਇਸ ਨੂੰ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕਰਾਰ ਦਿੱਤਾ।

‘ਸਾਡੀ ਪਾਰਟੀ ਵੀ ਇੰਡੀਆ ਅਗੇਂਸਟ ਕਰਪਸ਼ਨ ਅੰਦੋਲਨ ਤੋਂ ਨਿਕਲੀ’

ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੀ ਇੰਡੀਆ ਅਗੇਂਸਟ ਕਰਪਸ਼ਨ ਅੰਦੋਲਨ ਵਿੱਚੋਂ ਨਿਕਲੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਾ ਤਾਂ ਟੇਬਲ ਟਾਕ ਕਰਦੇ ਹਨ ਅਤੇ ਨਾ ਹੀ ਪ੍ਰੈੱਸ ਕਾਨਫਰੰਸ ਕਰਦੇ ਹਨ।

ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ ਸਵਾਲ

ਪ੍ਰੈੱਸ ਕਾਨਫਰੰਸ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੂੰ ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ 5 ਫੀਸਦੀ ਸੀਮਾ (ਕੈਪ) ਦੇ ਮੁੱਦੇ ਬਾਰੇ ਵੀ ਪੁੱਛਿਆ ਗਿਆ। ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ 48 ਘੰਟਿਆਂ ਵਿੱਚ ਆਪਣਾ ਫ਼ੈਸਲਾ ਵਾਪਸ ਨਹੀਂ ਲੈਂਦੀ ਤਾਂ ਉਹ ਹਾਈਕੋਰਟ ਦਾ ਰੁਖ ਕਰੇਗੀ।

Read Latest News and Breaking News at Daily Post TV, Browse for more News

Ad
Ad

Punjab District News