Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ 6 ਰਿਸ਼ਵਤਖੋਰੀ ਦੇ ਮਾਮਲਿਆਂ ‘ਚ 8 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Punjab Anti-Corruption Helpline: ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 20 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਦੌਰਾਨ, ਅਗਸਤ ਮਹੀਨੇ ਦੌਰਾਨ 6 ਵੱਖ-ਵੱਖ ਕੇਸਾਂ ਵਿੱਚ 6 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ […]
ਲੇਖਕ : ਪ੍ਰਕਾਸ਼ਿਤ: 
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ 6 ਰਿਸ਼ਵਤਖੋਰੀ ਦੇ ਮਾਮਲਿਆਂ ‘ਚ 8 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Punjab Anti-Corruption Helpline: ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 20 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ।

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਦੌਰਾਨ, ਅਗਸਤ ਮਹੀਨੇ ਦੌਰਾਨ 6 ਵੱਖ-ਵੱਖ ਕੇਸਾਂ ਵਿੱਚ 6 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਵੱਲੋਂ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਕਿਸੇ ਵੀ ਖੇਤਰ ਵਿੱਚ ਭ੍ਰਿਸ਼ਟਾਚਾਰ ਫੈਲਾ ਰਹੇ ਵਿਅਕਤੀਆਂ ਤੇ ਕਾਬੂ ਪਾਉਣ ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 20 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਸਰਕਾਰੀ ਕਰਮਚਾਰੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 2 ਵਿਜੀਲੈਂਸ ਇੰਕੁਆਇਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 15 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਅਤੇ ਇੱਕ ਸਰਕਾਰੀ ਕਰਮਚਾਰੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਇੱਕ ਕੇਸ ਵੀ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਉਨ੍ਹਾਂ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਦੋ ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਦੋ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ 5 ਸਾਲ ਦੀ ਕੈਦ ਅਤੇ 20,000 ਰੁਪਏ ਤੋਂ 50,000/- ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

Read Latest News and Breaking News at Daily Post TV, Browse for more News

Ad
Ad

Punjab District News