Journalism Of Hope
BREAKING NEWS
ਅੱਜ ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ: ਕਰਮਚਾਰੀ 5 ਦਿਨਾਂ ਦੇ ਕੰਮਕਾਜੀ ਦਿਨ ਦੀ ਮੰਗ ‘ਤੇ ਅੜੇ.....ਵੱਡੀ ਖ਼ਬਰ: ਸੱਜਣ ਕੁਮਾਰ ਦੇ ਘਰ ਜਾਣ ’ਤੇ ਭਾਜਪਾ ਸੰਸਦ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ......ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ.......ਕਾਂਗੋ ਦੇ ਦੋ ਸਕੂਲਾਂ ਵਿੱਚ ਭਿਆਨਕ ਅੱਗ, 26 ਵਿਦਿਆਰਥੀਆਂ ਦੀ ਮੌਤ.....5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼....PSEB ਨੇ ਨਿੱਜੀ ਸਕੂਲਾਂ ਲਈ ਮਾਨਤਾ ਲੈਣ ਦੇ ਬਦਲੇ ਨਿਯਮ, ਪੜ੍ਹੋ ਵੇਰਵਾ

ਪਲਾਟ ਦੀ ਗਿਰਦਾਵਰੀ ਦਰਜ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍ਰਿਫ਼ਤਾਰ

Naib Tehsilda and Patwari Taking bribe: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਸੰਗਤ ਮੰਡੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪਟਵਾਰ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਪਟਵਾਰੀ ਗੁਰਤੇਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ […]
Nishant Malyan
By : Updated On: 22 Apr 2025 19:27:PM
ਪਲਾਟ ਦੀ ਗਿਰਦਾਵਰੀ ਦਰਜ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍ਰਿਫ਼ਤਾਰ

Naib Tehsilda and Patwari Taking bribe: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਸੰਗਤ ਮੰਡੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪਟਵਾਰ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਪਟਵਾਰੀ ਗੁਰਤੇਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ਼ਤਿਹਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਬਠਿੰਡਾ ਦੇ ਸੰਗਤ ਕਸਬੇ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮਾਲ ਵਿਭਾਗ ਦੇ ਉਕਤ ਕਰਮਚਾਰੀਆਂ ਉਸਦੇ ਪਲਾਟ ਦੀ ਗਿਰਦਾਵਰੀ ਦਰਜ ਕਰਨ ਬਦਲੇ 10000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਜ਼ੋਰ ਪਾਉਣ ਤੇ ਸੌਦਾ 8000 ਰੁਪਏ ਵਿੱਚ ਤੈਅ ਹੋਇਆ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਵਾਂ ਮੁਲਜ਼ਮਾਂ ਤੋਂ ਮੌਕੇ ਤੇ ਹੀ 2500-2500 ਰੁਪਏ ਬਰਾਮਦ ਕਰ ਲਏ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News