Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ, 15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਕਾਬੂ

ਚੰਡੀਗੜ੍ਹ– ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ ਵੱਲੋਂ ਦਰਜ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ, 15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਕਾਬੂ

ਚੰਡੀਗੜ੍ਹ– ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਸ਼ਹਿਰ ਵਿੱਚ ਉਸ ਵੱਲੋਂ ਕੀਤੇ ਗਏ ਸਫ਼ਾਈ ਕਾਰਜਾਂ ਦੇ ਬਿੱਲ ਪਾਸ ਕਰਨ ਬਦਲੇ ਉਸਤੋਂ 20,000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਮਿੰਨਤਾਂ ਕਰਨ ਤੇ ਉਹ 15000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਨਗਰ ਕੌਂਸਲ ਦੇ ਉਕਤ ਕਰਮਚਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News