Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

Punjab Weather: ਪੰਜਾਬ ‘ਚ ਅੱਜ ਵੀ ਧੁੰਦ ਦਾ Orange ਤੇ Yellow ਅਲਰਟ

Punjab Weather Update: ਪੰਜਾਬ ‘ਚ ਅੱਜ ਵੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਕਿਤੇ ਓਰੇਂਜ ਤੇ ਕਿਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਅੱਜ ਮੌਸਮ ਖੁਸ਼ਕ ਰਹੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਬਾਰਿਸ਼ ਨੂੰ ਲੈ ਕੇ ਕੋਈ ਚੇਤਾਵਨੀ ਨਹੀਂ ਜਾਰੀ ਕੀਤੀ ਗਈ ਹੈ।ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, […]
Nishant Malyan
By : Updated On: 24 Dec 2025 08:18:AM
Punjab Weather: ਪੰਜਾਬ ‘ਚ ਅੱਜ ਵੀ ਧੁੰਦ ਦਾ Orange ਤੇ Yellow ਅਲਰਟ

Punjab Weather Update: ਪੰਜਾਬ ‘ਚ ਅੱਜ ਵੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਕਿਤੇ ਓਰੇਂਜ ਤੇ ਕਿਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਅੱਜ ਮੌਸਮ ਖੁਸ਼ਕ ਰਹੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਬਾਰਿਸ਼ ਨੂੰ ਲੈ ਕੇ ਕੋਈ ਚੇਤਾਵਨੀ ਨਹੀਂ ਜਾਰੀ ਕੀਤੀ ਗਈ ਹੈ।
ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਅੱਜ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਇਸ਼ਤਿਹਾਰ

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈ ਸਕਦੀ ਹੈ।

ਕਿੰਨਾ ਰਿਹਾ ਘੱਟੋ-ਘੱਟ ਤਾਪਮਾਨ?
ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ‘ਚ 0.6 ਡਿਗਰੀ ਦਾ ਵਾਧਾ ਦੇਖਿਆ ਗਿਆ। ਇਹ ਆਮ ਨਾਲੋਂ 4.7 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 5 ਡਿਗਰੀ, ਗੁਰਦਾਸਪੁਰ ‘ਚ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 10.6 ਡਿਗਰੀ, ਲੁਧਿਆਣਾ ਦਾ 7.6 ਡਿਗਰੀ, ਪਟਿਆਲਾ ਦਾ 10.8 ਡਿਗਰੀ, ਪਠਾਨਕੋਟ ਦਾ 8.0 ਡਿਗਰੀ, ਬਠਿੰਡਾ ਦਾ 10.5 ਡਿਗਰੀ, ਫਰੀਦਕੋਟ ਦਾ 10.2 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 8.4 ਡਿਗਰੀ ਦਰਜ ਕੀਤਾ ਗਿਆ। ਫਾਜ਼ਿਲਕਾ (ਅਬੋਹਰ) ਦਾ 12.1 ਡਿਗਰੀ, ਹੁਸ਼ਿਆਰਪੁਰ ਦਾ 7.9 ਡਿਗਰੀ, ਸਮਰਾਲਾ (ਲੁਧਿਆਣਾ) ਦਾ 12.5 ਡਿਗਰੀ, ਮਾਨਸਾ ਦਾ 11.9 ਡਿਗਰੀ, ਮੁਹਾਲੀ ਦਾ 13.7 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 10.7 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 11.0 ਡਿਗਰੀ ਦਰਜ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News