Punjab Weather Today: ਪੰਜਾਬ ਵਿੱਚ ਅਗਲੇ ਚਾਰ ਦਿਨਾਂ ਤੱਕ ਮੌਸਮ ਵਿਭਾਗ ਵੱਲੋਂ ਕੋਈ ਵੀ ਚੇਤਾਵਨੀ ਜਾਂ ਅਲਰਟ ਜਾਰੀ ਨਹੀਂ ਕੀਤਾ ਗਿਆ। ਬੀਤੇ ਦਿਨ ਵੀ ਸਿਰਫ ਕੁਝ ਥਾਵਾਂ ‘ਤੇ ਹੀ ਹਲਕੀ ਬਾਰਿਸ਼ ਹੋਈ, ਜਿਸ ਨਾਲ ਤਾਪਮਾਨ ਵਿੱਚ ਵੱਡਾ ਫਰਕ ਨਹੀਂ ਆਇਆ ਅਤੇ ਇਹ ਆਮ ਦਰਜੇ ਦੇ ਨੇੜੇ ਹੀ ਬਣਿਆ ਰਿਹਾ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 37.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਇੱਕ ਵੈਸਟਰਨ ਡਿਸਟਰਬੈਂਸ ਸਰਗਰਮ ਹੈ ਅਤੇ ਘੱਟ ਦਬਾਅ ਵਾਲਾ ਖੇਤਰ ਜੰਮੂ-ਕਸ਼ਮੀਰ ਤੋਂ ਲੈ ਕੇ ਪੰਜਾਬ ਦੇ ਮਾਲਵਾ ਖੇਤਰ ਤੱਕ ਬਣਿਆ ਹੋਇਆ ਹੈ। ਹਾਲਾਂਕਿ, ਇਸ ਦਾ ਪ੍ਰਭਾਵ ਪੰਜਾਬ ਵਿੱਚ ਬਹੁਤ ਘੱਟ ਦੇਖਣ ਨੂੰ ਮਿਲ ਰਿਹਾ ਹੈ ਅਤੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਨਹੀਂ ਹੋ ਸਕਿਆ। ਜੇ ਮੀਂਹ ਦੀ ਗੱਲ ਕਰੀਏ ਤਾਂ ਲੁਧਿਆਣਾ ਵਿੱਚ 27 ਮੀਮੀ, ਫਿਰੋਜ਼ਪੁਰ ਵਿੱਚ 49.5 ਮੀਮੀ ਅਤੇ ਮੋਹਾਲੀ ਵਿੱਚ 12 ਮੀਮੀ ਮੀਂਹ ਦਰਜ ਕੀਤਾ ਗਿਆ ਹੈ।
ਤਾਪਮਾਨ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ ਤਾਪਮਾਨ 1.5 ਡਿਗਰੀ ਵਧ ਕੇ 36.5 ਡਿਗਰੀ, ਲੁਧਿਆਣਾ ਵਿੱਚ 1 ਡਿਗਰੀ ਵਧ ਕੇ 35.2 ਡਿਗਰੀ ਅਤੇ ਪਠਾਨਕੋਟ ਵਿੱਚ 2.3 ਡਿਗਰੀ ਵਧ ਕੇ 36.1 ਡਿਗਰੀ ਦਰਜ ਕੀਤਾ ਗਿਆ। ਉਥੇ ਹੀ, ਪਟਿਆਲਾ ਦਾ ਤਾਪਮਾਨ 1.2 ਡਿਗਰੀ ਘਟ ਕੇ 34.8 ਡਿਗਰੀ ਰਿਹਾ।
ਅਗਲੇ 4 ਦਿਨਾਂ ਦਾ ਮੌਸਮ
28-29 ਜੁਲਾਈ – ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ 50 ਤੋਂ 70% ਖੇਤਰ ਵਿੱਚ ਮੀਂਹ ਹੋਣ ਦੀ ਸੰਭਾਵਨਾ ਹੈ। ਹੋਰ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਪੈ ਸਕਦੀ ਹੈ।
30-31 ਜੁਲਾਈ – ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ, ਜਦਕਿ ਹੋਰ ਜ਼ਿਲ੍ਹਿਆਂ ਵਿੱਚ ਵੀ ਹਲਕੀ ਬੂੰਦਾਂਬਾਦੀ ਮੀਂਹ ਦੀ ਉਮੀਦ ਹੈ।