Punjab Weather Update: ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਐਕਟਿਵ ਨਵੇਂ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਸ਼ਨੀਵਾਰ ਨੂੰ ਛੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।
Western Disturbance active in Punjab: ਪੰਜਾਬ ‘ਚ ਇੱਕ ਵਾਰ ਫਿਰ ਮੌਸਮ ਕਰਵਟ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 12 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਪੰਜਾਬ ‘ਚ ਐਕਟਿਵ ਨਵੇਂ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਸ਼ਨੀਵਾਰ ਨੂੰ ਛੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 2 ਫਰਵਰੀ ਨੂੰ ਪੰਜਾਬ ‘ਚ ਮੌਸਮ ਸਾਫ਼ ਰਹੇਗਾ। ਪਰ 3 ਫਰਵਰੀ ਤੋਂ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਆਵੇਗੀ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਿੰਨ ਦਿਨ ਬਰਸਾਤ ਹੋਵੇਗੀ।
ਫਰਵਰੀ ‘ਚ ਮੌਸਮ ਦੀਆਂ ਤਬਦੀਲੀਆਂ ਕਾਰਨ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਹਾਲਾਂਕਿ ਵਿਭਾਗ ਨੇ ਇਸ ਦੌਰਾਨ ਧੁੰਦ ਜਾਂ ਸੀਤ ਲਹਿਰ ਬਾਰੇ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਸ਼ੁੱਕਰਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਸ਼ਾਮਲ ਹਨ।
ਸਾਲ 2025 ਦਾ ਜਨਵਰੀ ਰਿਹਾ ਸੋਕਾ
ਸਾਲ 2025 ਦੀ ਸ਼ੁਰੂਆਤ ਵੀ ਪੰਜਾਬ ਵਿੱਚ ਘੱਟ ਮੀਂਹ ਨਾਲ ਹੋਈ। ਜਨਵਰੀ 2025 ‘ਚ 56 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ। ਜਦੋਂ ਕਿ ਪੰਜਾਬ ਲਈ ਪਿਛਲਾ ਸਾਲ ਵੀ ਖੁਸ਼ਕ ਰਿਹਾ। 2024 ਦੇ ਮਾਨਸੂਨ ਸੀਜ਼ਨ ਵਿੱਚ, ਪੰਜਾਬ ਵਿੱਚ 314.6 ਮਿਲੀਮੀਟਰ ਵਰਖਾ ਹੋਈ, ਜੋ ਕਿ ਔਸਤ 439.8 ਮਿਲੀਮੀਟਰ ਤੋਂ 28% ਘੱਟ ਸੀ। ਜੇਕਰ ਜਨਵਰੀ 2025 ਦੀ ਗੱਲ ਕਰੀਏ ਤਾਂ ਪੰਜਾਬ ‘ਚ ਔਸਤਨ 19.1 ਮਿਲੀਮੀਟਰ ਬਾਰਿਸ਼ ਹੋਈ ਹੈ ਪਰ ਹੁਣ ਤੱਕ ਇਸ ਮਹੀਨੇ ਵਿੱਚ ਸਿਰਫ਼ 8.3 ਮਿਲੀਮੀਟਰ ਮੀਂਹ ਹੀ ਪਿਆ ਹੈ।
ਪੰਜਾਬ ਵਿੱਚ ਜਨਵਰੀ ਮਹੀਨੇ ਵਿੱਚ ਚਾਰ ਵੈਸਟਰਨ ਡਿਸਟਰਬੈਂਸ ਐਕਟਿਵ ਸੀ ਪਰ ਜ਼ਿਆਦਾਤਰ ਸਮਾਂ ਸੂਬਾ ਸੋਕੇ ਦੀ ਲਪੇਟ ਵਿੱਚ ਹੀ ਰਿਹਾ। ਪਰ ਆਉਣ ਵਾਲੇ ਦਿਨਾਂ ਵਿੱਚ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਸੂਬੇ ‘ਚ 29 ਜਨਵਰੀ ਤੋਂ ਨਵਾਂ ਵੈਸਟਰਨ ਡਿਸਟਰਬੈਂਸ ਐਕਟਿਵ ਹੈ। ਜਿਸ ਕਾਰਨ ਪੰਜਾਬ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਤਾਪਮਾਨ ਆਮ ਨਾਲੋਂ 2.3 ਡਿਗਰੀ ਵੱਧ ਰਿਹਾ। ਇਸ ਦੇ ਨਾਲ ਹੀ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.7 ਡਿਗਰੀ ਵੱਧ ਰਿਹਾ ਹੈ।
1 ਫਰਵਰੀ ਤੋਂ ਨਵਾਂ ਵੈਸਟਰਨ ਡਿਸਟਰਬੈਂਸ ਐਕਟਿਵ
1 ਫਰਵਰੀ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਜਿਸ ਕਾਰਨ ਸੂਬੇ ਵਿੱਚ 5 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਅਤੇ 1 ਫਰਵਰੀ ਨੂੰ ਹਲਕੀ ਬਾਰਿਸ਼ ਅਤੇ 3 ਤੋਂ 5 ਫਰਵਰੀ ਤੱਕ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।