Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉਭਾਰਿਆ ਜਾਵੇਗਾ: ਮਾਨ

Punjab News: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਦੇਸ਼ ਅਤੇ ਦੁਨੀਆ ਭਰ ਵਿੱਚ ਮੋਹਰੀ ਬਣਾਉਣ ਲਈ ਚਾਰਾਜੋਈ ਕੀਤੀ ਜਾ ਰਹੀ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਦੁਨੀਆ ਭਰ ਵਿੱਚ ਮੈਡੀਕਲ […]
Nishant Malyan
By : Updated On: 24 Dec 2025 09:35:AM
ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉਭਾਰਿਆ ਜਾਵੇਗਾ: ਮਾਨ

Punjab News: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਦੇਸ਼ ਅਤੇ ਦੁਨੀਆ ਭਰ ਵਿੱਚ ਮੋਹਰੀ ਬਣਾਉਣ ਲਈ ਚਾਰਾਜੋਈ ਕੀਤੀ ਜਾ ਰਹੀ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਦੁਨੀਆ ਭਰ ਵਿੱਚ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉਭਾਰਿਆ ਜਾਵੇਗਾ।

ਇਸ਼ਤਿਹਾਰ

ਇਸ ਲਈ ਲੋੜੀਂਦੇ ਕਦਮ ਚੁੱਕੇ ਜਾਣ

ਮੁੱਖ ਮੰਤਰੀ ਨੇ ਸੂਬੇ ਦੇ ਚਾਰ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ ਤੇ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈੱਸ ਕੀਤਾ ਜਾਵੇ ਤਾਂ ਜੋ ਮਰੀਜ਼ਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਦਿੱਤੀਆਂ ਜਾ ਸਕਣ। ਇਸ ਦੌਰਾਨ 26.53 ਕਰੋੜ ਰੁਪਏ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, 28.51 ਕਰੋੜ ਰੁਪਏ ਸਰਕਾਰੀ ਮੈਡੀਕਲ ਕਾਲਜ ਪਟਿਆਲਾ, 9.43 ਕਰੋੜ ਰੁਪਏ ਡਾ. घी ਆਰ ਅੰਬੇਡਕਰ ਮੈਡੀਕਲ ਇੰਸਟੀਚਿਊਟ ਆਫ ਸਾਇੰਸਿਜ਼ ਐੱਸ ਏ ਐੱਸ ਨਗਰ (ਮੁਹਾਲੀ) ਤੇ 4.51 ਕਰੋੜ ਰੁਪਏ ਪੀ ਜੀ

ਆਈ ਸੈਟੇਲਾਈਟ ਸੈਂਟਰ ਫ਼ਿਰੋਜ਼ਪੁਰ ਲਈ ਜਾਰੀ ਕੀਤੇ ਹਨ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਆਧੁਨਿਕ ਮਸ਼ੀਨਾਂ ਤੇ ਹੋਰ ਉਪਕਰਨ ਖ਼ਰੀਦਣ ਦੇ ਨਾਲ-ਨਾਲ ਮੈਡੀਕਲ ਕਾਲਜਾਂ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਵੇ।

ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਦੁਨੀਆ ਭਰ ਵਿੱਚੋਂ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਮੈਡੀਕਲ ਕਾਲਜਾਂ ਵਿੱਚ ਇਹ ਕੰਮ ਸਮਾਂ-ਬੱਧ ਤੇ ਢੁਕਵੇਂ ਤਰੀਕੇ ਨਾਲ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਲਾਜ ਸਹੂਲਤਾਂ ਕਫ਼ਾਇਤੀ ਦਰਾਂ ਉੱਤੇ ਉਪਲਬਧ ਹੋਣ।

ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਨਾਲ ਆਮ ਆਦਮੀ ਦੀ ਭਲਾਈ ਯਕੀਨੀ ਬਣੇਗੀ।

Read Latest News and Breaking News at Daily Post TV, Browse for more News

Ad
Ad

Punjab District News