Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੰਜਾਬ ਨੇ “ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦਾ ਸੂਬਾ” ਪੁਰਸਕਾਰ ਕੀਤਾ ਹਾਸਲ

ਚੰਡੀਗੜ੍ਹ: ਪੰਜਾਬ ਰਾਜ ਨੇ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਨਵੀਂ ਦਿੱਲੀ ਵਿਖੇ 15ਵੇਂ ਭਾਰਤੀ ਅੰਗ ਦਾਨ ਦਿਵਸ ਮੌਕੇ ‘ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦੇ ਸੂਬੇ’ ਵੱਕਾਰੀ ਪੁਰਸਕਾਰ ਹਾਸਲ ਕੀਤਾ। ਇਹ ਵੱਕਾਰੀ ਪੁਰਸਕਾਰ ਸਮਾਰੋਹ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਅਧੀਨ ਕੌਮੀ ਅੰਗ ਅਤੇ ਟਿਸ਼ੂ ਟ੍ਰਾਂਸਪਲਾਂਟ ਸੰਗਠਨ (ਐਨਓਟੀਟੀਓ) ਨੇ ਕਰਵਾਇਆ, ਜਿਸ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਨੇ “ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦਾ ਸੂਬਾ” ਪੁਰਸਕਾਰ ਕੀਤਾ ਹਾਸਲ
Dr.balbir singh

ਚੰਡੀਗੜ੍ਹ: ਪੰਜਾਬ ਰਾਜ ਨੇ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਨਵੀਂ ਦਿੱਲੀ ਵਿਖੇ 15ਵੇਂ ਭਾਰਤੀ ਅੰਗ ਦਾਨ ਦਿਵਸ ਮੌਕੇ ‘ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦੇ ਸੂਬੇ’ ਵੱਕਾਰੀ ਪੁਰਸਕਾਰ ਹਾਸਲ ਕੀਤਾ।

ਇਹ ਵੱਕਾਰੀ ਪੁਰਸਕਾਰ ਸਮਾਰੋਹ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਅਧੀਨ ਕੌਮੀ ਅੰਗ ਅਤੇ ਟਿਸ਼ੂ ਟ੍ਰਾਂਸਪਲਾਂਟ ਸੰਗਠਨ (ਐਨਓਟੀਟੀਓ) ਨੇ ਕਰਵਾਇਆ, ਜਿਸ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਨੇ ਸ਼ਿਰਕਤ ਕੀਤੀ।

ਇਹ ਪੁਰਸਕਾਰ ਡਾਇਰੈਕਟਰ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਡੀਆਰਐਮਈ) ਪੰਜਾਬ ਡਾ. ਅਵਨੀਸ਼ ਕੁਮਾਰ, ਸਟੀਅਰਿੰਗ ਕਮੇਟੀ ਮੈਂਬਰ ਡਾ. ਆਕਾਸ਼ ਦੀਪ ਅਗਰਵਾਲ ਅਤੇ ਸਟੇਟ ਆਰਗਨ ਐਂਡ ਟਿਸ਼ੂ ਟ੍ਰਾਂਸਪਲਾਂਟ ਆਰਗੇਨਾਈਜ਼ੇਸ਼ਨ (ਐਸਓਟੀਟੀਓ) ਪੰਜਾਬ ਦੇ ਨੋਡਲ ਅਫ਼ਸਰ ਡਾ. ਗਗਨੀਨ ਕੌਰ ਸੰਧੂ ਨੇ ਪ੍ਰਾਪਤ ਕੀਤਾ।

ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਹੱਤਵਪੂਰਨ ਪ੍ਰਾਪਤੀ ਲਈ ਵਿਭਾਗ ਅਤੇ ਐਸਓਟੀਟੀਓ ਟੀਮ ਨੂੰ ਦਿਲੋਂ ਵਧਾਈ ਦਿੱਤੀ। ਇਹ ਮਾਨਤਾ ਜਾਗਰੂਕਤਾ ਫੈਲਾਉਣ, ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਅਤੇ ਮ੍ਰਿਤਕਾਂ ਦੇ ਅੰਗ ਦਾਨ ਲਈ ਮਹੱਤਵਪੂਰਨ ਪ੍ਰਾਪਤੀ ਲਈ ਪੰਜਾਬ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਉਜਾਗਰ ਕਰਦੀ ਹੈ।

ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਨ੍ਹਾਂ ਯਤਨਾਂ ਨੂੰ ਅੱਗੇ ਵਧਾਉਣ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ, ਜਿਸ ਵਿੱਚ ਜਾਗਰੂਕਤਾ ਫੈਲਾਉਣ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਅੰਗ ਦਾਨ ਨੂੰ ਉਤਸ਼ਾਹਿਤ ਕਰਨ ‘ਤੇ ਧਿਆਨ ਦਿੱਤਾ ਜਾਵੇਗਾ ਜਿਸ ਨਾਲ ਸੂਬੇ ਭਰ ਵਿੱਚ ਅਣਗਿਣਤ ਜ਼ਿੰਦਗੀਆਂ ਨੂੰ ਲਾਭ ਮਿਲੇਗਾ।

Read Latest News and Breaking News at Daily Post TV, Browse for more News

Ad
Ad

Punjab District News