Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਪੰਜਾਬੀ ਅਦਾਕਾਰਾ ਦੇ ਪਾਲਤੂ ਕੁੱਤੇ ਦੀ ਆਵਾਰਾ ਕੁੱਤਿਆਂ ਦੇ ਹਮਲੇ ’ਚ ਮੌਤ

Punjabi actress’ pet dog dies: ਚੰਡੀਗੜ੍ਹ – ਮਸ਼ਹੂਰ ਪੰਜਾਬੀ ਅਦਾਕਾਰਾ ਅਤੇ ਆਮ ਆਦਮੀ ਪਾਰਟੀ ਦੀ ਆਗੂ ਸੋਨੀਆ ਮਾਨ ਦੇ ਪਾਲਤੂ ਕੁੱਤੇ ‘ਪੱਪੂ’ ਦੀ ਆਵਾਰਾ ਕੁੱਤਿਆਂ ਦੇ ਝੁੰਡ ਦੇ ਹਮਲੇ ਤੋਂ ਬਾਅਦ ਮੌਤ ਹੋ ਗਈ। ਆਪਣੇ ਪਾਲਤੂ ਕੁੱਤੇ ਦੀ ਮੌਤ ਤੋਂ ਦੁਖੀ ਸੋਨੀਆ ਮਾਨ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ […]
By : Updated On: 22 Aug 2026 13:27:PM
ਪੰਜਾਬੀ ਅਦਾਕਾਰਾ ਦੇ ਪਾਲਤੂ ਕੁੱਤੇ ਦੀ ਆਵਾਰਾ ਕੁੱਤਿਆਂ ਦੇ ਹਮਲੇ ’ਚ ਮੌਤ

Punjabi actress’ pet dog dies: ਚੰਡੀਗੜ੍ਹ – ਮਸ਼ਹੂਰ ਪੰਜਾਬੀ ਅਦਾਕਾਰਾ ਅਤੇ ਆਮ ਆਦਮੀ ਪਾਰਟੀ ਦੀ ਆਗੂ ਸੋਨੀਆ ਮਾਨ ਦੇ ਪਾਲਤੂ ਕੁੱਤੇ ‘ਪੱਪੂ’ ਦੀ ਆਵਾਰਾ ਕੁੱਤਿਆਂ ਦੇ ਝੁੰਡ ਦੇ ਹਮਲੇ ਤੋਂ ਬਾਅਦ ਮੌਤ ਹੋ ਗਈ। ਆਪਣੇ ਪਾਲਤੂ ਕੁੱਤੇ ਦੀ ਮੌਤ ਤੋਂ ਦੁਖੀ ਸੋਨੀਆ ਮਾਨ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਆਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਦੇ ਹੱਲ ਲਈ ਠੋਸ ਅਤੇ ਪ੍ਰਭਾਵਸ਼ਾਲੀ ਨੀਤੀ ਬਣਾਈ ਜਾਵੇ। ਸੋਨੀਆ ਮਾਨ ਨੇ ਸੋਸ਼ਲ ਮੀਡੀਆ ’ਤੇ ਭਾਵੁਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ “ਪੁੱਤਰ ਪੱਪੂ” ਨੂੰ ਗੁਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦਾ ਪਾਲਤੂ ਜਾਨਵਰ ਇਸ ਹਮਲੇ ਦਾ ਸ਼ਿਕਾਰ ਬਣਿਆ ਹੈ, ਪਰ ਜੇਕਰ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਭਵਿੱਖ ਵਿੱਚ ਕੋਈ ਮਾਸੂਮ ਬੱਚਾ ਵੀ ਇਸ ਤਰ੍ਹਾਂ ਦੇ ਹਮਲੇ ਦਾ ਸ਼ਿਕਾਰ ਹੋ ਸਕਦਾ ਹੈ।

ਇਸ਼ਤਿਹਾਰ

ਸ਼ੈਲਟਰ ਹੋਮ, ਟੀਕਾਕਰਨ ਅਤੇ ਨਸਬੰਦੀ ਦੀ ਮੰਗ
ਸੋਨੀਆ ਮਾਨ ਨੇ ਸਰਕਾਰ ਅੱਗੇ ਕੁਝ ਸੁਝਾਅ ਵੀ ਰੱਖੇ ਹਨ। ਉਨ੍ਹਾਂ ਕਿਹਾ ਕਿ ਆਵਾਰਾ ਕੁੱਤਿਆਂ ਲਈ ਢੁਕਵੇਂ ਸ਼ੈਲਟਰ ਹੋਮ ਬਣਾਏ ਜਾਣ ਅਤੇ ਉਨ੍ਹਾਂ ਦਾ ਨਿਯਮਤ ਟੀਕਾਕਰਨ ਤੇ ਨਸਬੰਦੀ ਕਰਵਾਈ ਜਾਵੇ, ਤਾਂ ਜੋ ਉਨ੍ਹਾਂ ਦੀ ਵੱਧ ਰਹੀ ਗਿਣਤੀ ਨੂੰ ਕਾਬੂ ਕੀਤਾ ਜਾ ਸਕੇ ਅਤੇ ਜਾਨਵਰਾਂ ਨਾਲ ਮਨੁੱਖੀ ਵਿਹਾਰ ਵੀ ਯਕੀਨੀ ਬਣੇ।

ਪਿੰਡਾਂ ਵਿੱਚ ਮਰੇ ਪਸ਼ੂ ਖੁੱਲ੍ਹੇ ਵਿੱਚ ਸੁੱਟਣ ਦੀ ਪ੍ਰਥਾ ਰੋਕਣ ਦੀ ਅਪੀਲ
ਉਨ੍ਹਾਂ ਨੇ ਪਿੰਡਾਂ ਵਿੱਚ ਮਰੇ ਹੋਏ ਪਸ਼ੂਆਂ ਨੂੰ ਖੁੱਲ੍ਹੇ ਵਿੱਚ ਸੁੱਟਣ ਦੀ ਪ੍ਰਥਾ ’ਤੇ ਵੀ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸੋਨੀਆ ਮਾਨ ਮੁਤਾਬਕ, ਮਰੇ ਹੋਏ ਪਸ਼ੂਆਂ ਦੇ ਖੁੱਲ੍ਹੇ ਵਿੱਚ ਪਏ ਰਹਿਣ ਕਾਰਨ ਆਵਾਰਾ ਕੁੱਤਿਆਂ ਦੇ ਵਿਹਾਰ ਅਤੇ ਜਨਤਕ ਸਿਹਤ ਨਾਲ ਜੁੜੇ ਖਤਰੇ ਵਧ ਸਕਦੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਮਰੇ ਹੋਏ ਪਸ਼ੂਆਂ ਦਾ ਵਿਗਿਆਨਕ ਅਤੇ ਸੁਰੱਖਿਅਤ ਢੰਗ ਨਾਲ ਨਿਪਟਾਰਾ ਕੀਤਾ ਜਾਵੇ।

‘ਬੇਜ਼ੁਬਾਨ ਨੂੰ ਆਪਣੇ ਬੱਚੇ ਵਾਂਗ ਪਾਲਿਆ’
ਆਪਣੇ ਪਾਲਤੂ ਕੁੱਤੇ ਦੀ ਮੌਤ ਤੋਂ ਬਾਅਦ ਸੋਨੀਆ ਮਾਨ ਨੇ ਇਕ ਹੋਰ ਭਾਵੁਕ ਪੋਸਟ ਸਾਂਝੀ ਕਰਦਿਆਂ ਜਾਨਵਰਾਂ ਨਾਲ ਆਪਣੇ ਪਿਆਰ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਨੇ ਇਕ ਬੇਜ਼ੁਬਾਨ ਜੀਵ ਨੂੰ ਆਪਣੇ ਬੱਚੇ ਵਾਂਗ ਪਾਲਿਆ। ਉਨ੍ਹਾਂ ਦੇ ਅਨੁਸਾਰ, ਇਨਸਾਨ ਅਤੇ ਪਾਲਤੂ ਜਾਨਵਰਾਂ ਵਿਚਕਾਰ ਰਿਸ਼ਤਾ ਭਰੋਸੇ, ਦੇਖਭਾਲ ਅਤੇ ਨਿਸ਼ਕਾਮ ਪਿਆਰ ’ਤੇ ਅਧਾਰਿਤ ਹੁੰਦਾ ਹੈ। ਸੋਨੀਆ ਮਾਨ ਨੇ ਕਿਹਾ ਕਿ ਜਾਨਵਰ ਬਿਨਾਂ ਕਿਸੇ ਸ਼ਰਤ ਦੇ ਪਿਆਰ ਅਤੇ ਵਫ਼ਾਦਾਰੀ ਦਿੰਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News