ਕੈਲਗਰੀ ਵਿੱਚ ਪੰਜਾਬੀ ਮੂਲ ਦੇ ਪਤੀ-ਪਤਨੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਪੁਲਿਸ ਵੱਲੋਂ ਕਤਲ ਦੀ ਜਾਂਚ ਸ਼ੁਰੂ

Latest News: ਕੈਨੇਡਾ ਦੇ ਕੈਲਗਰੀ ਸ਼ਹਿਰ ਦੇ ਰੈੱਡਸਟੋਨ ਇਲਾਕੇ ਵਿੱਚ ਇੱਕ ਘਰ ਅੰਦਰ ਪੰਜਾਬੀ ਮੂਲ ਦੇ ਪਤੀ-ਪਤਨੀ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਨੂੰ ਸ਼ੱਕ ਹੈ ਕਿ ਦੋਵਾਂ ਵਿਚਕਾਰ ਘਰੇਲੂ ਤਕਰਾਰ ਹੋਈ, ਜਿਸ ਤੋਂ ਬਾਅਦ ਇਕ-ਦੂਜੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਕੈਲਗਰੀ ਪੁਲੀਸ ਨੇ ਬਿਆਨ ਜਾਰੀ ਕਰ […]
Khushi
By : Updated On: 29 Jan 2026 13:24:PM
ਕੈਲਗਰੀ ਵਿੱਚ ਪੰਜਾਬੀ ਮੂਲ ਦੇ ਪਤੀ-ਪਤਨੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਪੁਲਿਸ ਵੱਲੋਂ ਕਤਲ ਦੀ ਜਾਂਚ ਸ਼ੁਰੂ

Latest News: ਕੈਨੇਡਾ ਦੇ ਕੈਲਗਰੀ ਸ਼ਹਿਰ ਦੇ ਰੈੱਡਸਟੋਨ ਇਲਾਕੇ ਵਿੱਚ ਇੱਕ ਘਰ ਅੰਦਰ ਪੰਜਾਬੀ ਮੂਲ ਦੇ ਪਤੀ-ਪਤਨੀ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਨੂੰ ਸ਼ੱਕ ਹੈ ਕਿ ਦੋਵਾਂ ਵਿਚਕਾਰ ਘਰੇਲੂ ਤਕਰਾਰ ਹੋਈ, ਜਿਸ ਤੋਂ ਬਾਅਦ ਇਕ-ਦੂਜੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ।

ਕੈਲਗਰੀ ਪੁਲੀਸ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਇਸ ਮਾਮਲੇ ਦੀ ਹੋਮੀਸਾਈਡ ਯੂਨਿਟ ਜਾਂਚ ਕਰ ਰਹੀ ਹੈ। ਇਨ੍ਹਾਂ ਦੋਵਾਂ ਦੇ ਪੋਸਟਮਾਰਟਮ ਵੀਰਵਾਰ ਨੂੰ ਕਰਵਾਏ ਜਾਣਗੇ ਤੇ ਉਸ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਖੁਲਾਸਾ ਹੋਵੇਗਾ।

ਪੁਲਿਸ ਦਾ ਕਹਿਣਾ ਹੈ ਕਿ ਜਾਂਚ ਮੁਕੰਮਲ ਕਰਨ ਤੋਂ ਬਾਅਦ ਅਗਲੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਪੁਲਿਸ ਨੇ ਇਸ ਮਾਮਲੇ ਵਿਚ ਜਾਣਕਾਰੀ ਰੱਖਣ ਵਾਲੇ ਨੂੰ 403‑266‑1234 ’ਤੇ ਪੁਲੀਸ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਜੇ ਕਿਸੇ ਨੇ ਆਪਣੀ ਜਾਣਕਾਰੀ ਗੁਪਤ ਰੱਖਣੀ ਹੈ ਤਾਂ ਉਹ ਇਸ ਨੰਬਰ 1‑800‑222‑8477 ’ਤੇ ਸੰਪਰਕ ਕਰ ਸਕਦਾ ਹੈ।

Read Latest News and Breaking News at Daily Post TV, Browse for more News

Ad
Ad