Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਕੈਨੇਡਾ ਦੇ ਐਡਮਿੰਟਨ ਵਿੱਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਨਾਲ ਮੌਤ

Punjabi girl dies in Canada: ਚੰਡੀਗੜ੍ਹ: ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ਵਿੱਚ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ, ਜਿੱਥੇ ਕੁੜੀ ਗੰਭੀਰ ਹਾਲਤ ਵਿੱਚ ਮਿਲੀ। ਜਾਂਚ ਤੋਂ ਬਾਅਦ ਪੁਲਿਸ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐਡਮਿੰਟਨ ਪੁਲਿਸ ਸਰਵਿਸ ਦੀ […]
By : Updated On: 19 Aug 2026 08:40:AM
ਕੈਨੇਡਾ ਦੇ ਐਡਮਿੰਟਨ ਵਿੱਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਨਾਲ ਮੌਤ

Punjabi girl dies in Canada: ਚੰਡੀਗੜ੍ਹ: ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ਵਿੱਚ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ, ਜਿੱਥੇ ਕੁੜੀ ਗੰਭੀਰ ਹਾਲਤ ਵਿੱਚ ਮਿਲੀ। ਜਾਂਚ ਤੋਂ ਬਾਅਦ ਪੁਲਿਸ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐਡਮਿੰਟਨ ਪੁਲਿਸ ਸਰਵਿਸ ਦੀ ਹੋਮੀਸਾਈਡ ਯੂਨਿਟ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ਼ਤਿਹਾਰ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਘਟਨਾ ਤੋਂ ਇੱਕ ਰਾਤ ਪਹਿਲਾਂ ਕਰੀਬ 11 ਵਜੇ ਪਾਰਕਿੰਗ ਲਾਟ ਵਿੱਚ ਕੁੜੀ ਦੀ ਕਿਸੇ ਵਿਅਕਤੀ ਨਾਲ ਬਹਿਸ ਹੋਈ ਸੀ। ਇਸ ਦੌਰਾਨ ਕਥਿਤ ਤੌਰ ’ਤੇ ਜਾਨੋਂ ਮਾਰਨ ਦੀ ਧਮਕੀ ਨਾਲ ਸਬੰਧਤ ਡੋਰਬੈੱਲ ਵੀਡੀਓ ਸਾਹਮਣੇ ਆਉਣ ਦੀ ਗੱਲ ਵੀ ਕਹੀ ਜਾ ਰਹੀ ਹੈ। ਹਾਲਾਂਕਿ ਪੁਲਿਸ ਨੇ ਅਜੇ ਤੱਕ ਇਸ ਵੀਡੀਓ ਜਾਂ ਧਮਕੀ ਨੂੰ ਕੁੜੀ ਦੀ ਗੋਲੀ ਲੱਗਣ ਨਾਲ ਹੋਈ ਮੌਤ ਨਾਲ ਜੋੜਨ ਦੀ ਕੋਈ ਪੁਸ਼ਟੀ ਨਹੀਂ ਕੀਤੀ ਹੈ।

ਉੱਧਰ, ਪੀੜਤਾ ਦੇ ਪਰਿਵਾਰ ਵੱਲੋਂ ਉਸ ਦੀ ਪਛਾਣ ਜਨਤਕ ਕਰ ਦਿੱਤੀ ਗਈ ਹੈ। ਪਰਿਵਾਰ ਨੇ ਉਸ ਦੀ ਮਾਂ ਦੀ ਆਰਥਿਕ ਮਦਦ ਲਈ ਫੰਡਰੇਜ਼ਰ ਮੁਹਿੰਮ ਵੀ ਸ਼ੁਰੂ ਕੀਤੀ ਹੈ। ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਕਾਰਨਾਂ ਅਤੇ ਮੌਤ ਨਾਲ ਜੁੜੀਆਂ ਪਰਿਸਥਿਤੀਆਂ ਬਾਰੇ ਅਗਲੀ ਜਾਣਕਾਰੀ ਜਾਂਚ ਪੂਰੀ ਹੋਣ ਤੋਂ ਬਾਅਦ ਸਾਹਮਣੇ ਆ ਸਕਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News