Journalism Of Hope
BREAKING NEWS
HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਦੇਸ਼-ਵਿਦੇਸ਼ ‘ਚ ਕੀਤੇ ਜਾਣਗੇ ਅਰਦਾਸ ਸਮਾਗਮ.....ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਲਈ 10 ਦਿਨਾਂ ਦਾ ਵਿਸ਼ੇਸ਼ ਸਫਾਈ ਅਭਿਆਨ ਅੱਜ ਤੋਂ.....ਦਿੱਲੀ-NCR ‘ਚ ਫੇਰ ਮਹਿੰਗੀ ਹੋਈ CNG, ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ.....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ....ਰੱਖੜੀ ਵਾਲੇ ਦਿਨ ਭੈਣਾਂ ਤੋਂ ਰੱਖੜੀ ਬੰਨ੍ਹਵਾਉਣ ਜਾ ਰਹੇ ਨੌਜਵਾਨ ਦੀ ਹਾਦਸੇ ‘ਚ ਮੌਤ

ਫੁੱਟਬਾਲ ਦੇ ਚੱਲਦੇ ਮੈਚ ਦੌਰਾਨ ਪੰਜਾਬੀ ਖਿਡਾਰੀ ਦੀ ਅਚਾਨਕ ਹੋਈ ਮੌਤ

Punjab News: ਫੁੱਟਬਾਲ ਦੇ ਖੇਡ ਮੈਦਾਨਾਂ ਵਿੱਚੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਿੰਡ ਬਿਛੌੜੀ ਵਿਖੇ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਦੌਰਾਨ ਇੱਕ ਨਾਮਵਰ ਖਿਡਾਰੀ ਦੀ ਮੈਦਾਨ ਵਿੱਚ ਹੀ ਮੌਤ ਹੋ ਗਈ। ਇਸ ਖ਼ਬਰ ਨੇ ਸਮੁੱਚੇ ਫੁੱਟਬਾਲ ਜਗਤ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ। ਮੈਦਾਨ ਵਿੱਚ ਚਲਦੇ ਮੈਚ ਦੌਰਾਨ ਆਇਆ ਹਾਰਟ ਅਟੈਕਪਿੰਡ […]
Nishant Malyan
By : Updated On: 11 Mar 2026 09:11:AM
ਫੁੱਟਬਾਲ ਦੇ ਚੱਲਦੇ ਮੈਚ ਦੌਰਾਨ ਪੰਜਾਬੀ ਖਿਡਾਰੀ ਦੀ ਅਚਾਨਕ ਹੋਈ ਮੌਤ

Punjab News: ਫੁੱਟਬਾਲ ਦੇ ਖੇਡ ਮੈਦਾਨਾਂ ਵਿੱਚੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਿੰਡ ਬਿਛੌੜੀ ਵਿਖੇ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਦੌਰਾਨ ਇੱਕ ਨਾਮਵਰ ਖਿਡਾਰੀ ਦੀ ਮੈਦਾਨ ਵਿੱਚ ਹੀ ਮੌਤ ਹੋ ਗਈ। ਇਸ ਖ਼ਬਰ ਨੇ ਸਮੁੱਚੇ ਫੁੱਟਬਾਲ ਜਗਤ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ।

ਇਸ਼ਤਿਹਾਰ

ਮੈਦਾਨ ਵਿੱਚ ਚਲਦੇ ਮੈਚ ਦੌਰਾਨ ਆਇਆ ਹਾਰਟ ਅਟੈਕ
ਪਿੰਡ ਮਜਾਰੀ ਦਾ ਰਹਿਣ ਵਾਲਾ ਹੋਣਹਾਰ ਫੁੱਟਬਾਲ ਖਿਡਾਰੀ ਰਵਿੰਦਰ ਸਿੰਘ ਪਨੇਸਰ (ਉਰਫ਼ ਰਵਿੰਦਰੀ), ਜੋ ਕਿ ਨਾਮਧਾਰੀ ਕਲੱਬ ਵੱਲੋਂ ਖੇਡ ਰਿਹਾ ਸੀ, ਬਿਛੌੜੀ ਵਿਖੇ ਚੱਲ ਰਹੇ ਟੂਰਨਾਮੈਂਟ ਵਿੱਚ ਹਿੱਸਾ ਲੈ ਰਿਹਾ ਸੀ। ਮੈਚ ਦੌਰਾਨ ਅਚਾਨਕ ਉਸ ਦੀ ਛਾਤੀ ਵਿੱਚ ਤੇਜ਼ ਦਰਦ ਮਹਿਸੂਸ ਹੋਇਆ ਅਤੇ ਉਹ ਬੇਹੋਸ਼ ਹੋ ਕੇ ਡਿੱਗ ਪਿਆ

ਘਟਨਾ ਦੇ ਤੁਰੰਤ ਬਾਅਦ ਸਾਥੀ ਖਿਡਾਰੀਆਂ ਅਤੇ ਪ੍ਰਬੰਧਕਾਂ ਵੱਲੋਂ ਰਵਿੰਦਰੀ ਨੂੰ ਹਸਪਤਾਲ ਲਿਜਾਇਆ ਗਿਆ, ਪਰ ਅਫ਼ਸੋਸ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁੱਢਲੀ ਜਾਣਕਾਰੀ ਮੁਤਾਬਕ ਮੌਤ ਦਾ ਕਾਰਨ ਦਿਲ ਦਾ ਦੌਰਾ (Heart Attack) ਦੱਸਿਆ ਜਾ ਰਿਹਾ ਹੈ।

ਇਸ ਦੁਖਦਾਈ ਘਟਨਾ ਦੇ ਵਾਪਰਨ ਤੋਂ ਬਾਅਦ ਬਿਛੌੜੀ ਫੁੱਟਬਾਲ ਟੂਰਨਾਮੈਂਟ ਦੇ ਪ੍ਰਬੰਧਕਾਂ ਵੱਲੋਂ ਖੇਡਾਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ। ਖੇਡ ਪ੍ਰੇਮੀਆਂ ਦਾ ਕਹਿਣਾ ਹੈ ਕਿ ਰਵਿੰਦਰੀ ਨਾ ਸਿਰਫ਼ ਇੱਕ ਕਾਬਲ ਖਿਡਾਰੀ ਸੀ, ਸਗੋਂ ਇੱਕ ਬਹੁਤ ਹੀ ਮਿਲਣਸਾਰ ਅਤੇ ਨੇਕ ਇਨਸਾਨ ਵੀ ਸੀ

ਫੁੱਟਬਾਲ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ
ਰਵਿੰਦਰੀ ਦੀ ਬੇਵਕਤੀ ਮੌਤ ‘ਤੇ ਵੱਖ-ਵੱਖ ਖੇਡ ਕਲੱਬਾਂ ਅਤੇ ਖਿਡਾਰੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਵੀ ਖੇਡ ਪ੍ਰੇਮੀ ਆਪਣੇ ਇਸ ਚਹੇਤੇ ਖਿਡਾਰੀ ਨੂੰ ਸ਼ਰਧਾਂਜਲੀ ਦੇ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News