Journalism Of Hope
BREAKING NEWS
ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤਾ ਇਨਸਾਫ਼ ਦਾ ਭਰੋਸਾ.....ਗੁਰਦਾਸਪੁਰ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ......ਮਾਣਹਾਨੀ ਕੇਸ ’ਚ ਸਜ਼ਾ ਵਿਰੁੱਧ ਸੈਸ਼ਨ ਕੋਰਟ ਜਾਣਗੇ ਸਿਮਰਜੀਤ ਬੈਂਸ......ਡੀਸੀ ਦੇ ਗੰਨਮੈਨ ਨੇ ਪਤਨੀ ਅਤੇ ਆਪਣੇ ਦੋ ਪੁੱਤਰਾਂ ਨੂੰ ਮਾਰੀ ਗੋਲੀ: ਫੇਰ ਖੁਦ ਵੀ ਕੀਤੀ ਖ਼ੁਦਕੁਸ਼ੀ........ਪਰਮਿੰਦਰ ਝੋਟਾ ਦੇ ਕਤਲ ਕਾਰਨ ਮਾਨਸਾ ’ਚ ਦੁਸਹਿਰੇ ਦੀ ਰੌਣਕ ਗਾਇਬ, ਬਾਜ਼ਾਰਾਂ ’ਚ ਛਾਈ ਸੁੰਨਸਾਨੀ.......CM ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਨੇ 22 ਅਕਤੂਬਰ ਨੂੰ ਮੁੜ ਸੱਦਿਆ......ਹਰਿਆਣਾ ਪੁਲਿਸ ’ਚ ਵੱਡਾ ਫੇਰਬਦਲ, 28 IPS/HPS ਅਧਿਕਾਰੀਆਂ ਦੇ ਤਬਾਦਲੇ.......TMC ਛੱਡਣ ਮਗਰੋਂ ਯੂਸੁਫ਼ ਪਠਾਨ ਨੂੰ ਗੁਜਰਾਤ ’ਚ ਰਾਹਤ, ਜ਼ਮੀਨ ਦਾ ਮਾਮਲਾ ਸੁਲਝਿਆ......

ਪੰਜਾਬੀ ਗਾਇਕਾ ਇੰਦਰ ਕੌਰ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ, ਪਰਿਵਾਰ ਨੇ ਮੰਗੀ ਇਨਸਾਫ਼ ਦੀ ਸਖ਼ਤ ਸਜ਼ਾ

Singer Inder Kaur Cremation: ਲੁਧਿਆਣਾ ਦੇ ਜਮਾਲਪੁਰ ਸਥਿਤ ਸ਼ਮਸ਼ਾਨਘਾਟ ਵਿਖੇ ਅੱਜ ਪੰਜਾਬੀ ਗਾਇਕਾ ਇੰਦਰ ਕੌਰ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੁਖਦ ਮੌਕੇ ‘ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਅੰਤਿਮ ਸੰਸਕਾਰ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਅਤੇ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹੋਏ। […]
ਲੇਖਕ : ਪ੍ਰਕਾਸ਼ਿਤ: 
ਪੰਜਾਬੀ ਗਾਇਕਾ ਇੰਦਰ ਕੌਰ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ, ਪਰਿਵਾਰ ਨੇ ਮੰਗੀ ਇਨਸਾਫ਼ ਦੀ ਸਖ਼ਤ ਸਜ਼ਾ

Singer Inder Kaur Cremation: ਲੁਧਿਆਣਾ ਦੇ ਜਮਾਲਪੁਰ ਸਥਿਤ ਸ਼ਮਸ਼ਾਨਘਾਟ ਵਿਖੇ ਅੱਜ ਪੰਜਾਬੀ ਗਾਇਕਾ ਇੰਦਰ ਕੌਰ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੁਖਦ ਮੌਕੇ ‘ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਅੰਤਿਮ ਸੰਸਕਾਰ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਅਤੇ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹੋਏ।

ਲੁਧਿਆਣਾ ਦੇ ਜਮਾਲਪੁਰ ਸਥਿਤ ਸ਼ਮਸ਼ਾਨਘਾਟ ਵਿਖੇ ਅੱਜ ਪੰਜਾਬੀ ਗਾਇਕਾ ਇੰਦਰ ਕੌਰ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੁਖਦ ਮੌਕੇ ‘ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਅੰਤਿਮ ਸੰਸਕਾਰ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਅਤੇ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹੋਏ। ਇਸ ਦੌਰਾਨ ਮ੍ਰਿਤਕ ਗਾਇਕਾ ਦੀ ਮਾਂ ਅਤੇ ਨਾਨੀ ਸਮੇਤ ਕਈ ਪਰਿਵਾਰਕ ਮੈਂਬਰ ਸਦਮੇ ਕਾਰਨ ਬੇਸੁਧ ਹੋ ਕੇ ਡਿੱਗ ਪਏ, ਜਿਨ੍ਹਾਂ ਨੂੰ ਮੌਕੇ ‘ਤੇ ਮੌਜੂਦ ਲੋਕਾਂ ਨੇ ਸੰਭਾਲਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਸਪਾਲ ਸਿੰਘ ਗਿਆਸਪੁਰਾ ਨੇ ਮੰਗ ਕੀਤੀ ਕਿ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੁੱਖਾ ਵਿਦੇਸ਼ ਤੋਂ ਭਾਰਤ ਲਿਆ ਕੇ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮਾਮਲੇ ਵਿੱਚ ਹੁਣ ਤੱਕ ਦੀ ਕਾਰਵਾਈ ਲਈ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਵੀ ਕੀਤਾ। ਉੱਥੇ ਹੀ ਮ੍ਰਿਤਕਾ ਦੀ ਨਾਨੀ ਨੇ ਵੀ ਮੁਲਜ਼ਮ ਨੂੰ ਫਾਂਸੀ ਜਾਂ ਸਖ਼ਤ ਸਜ਼ਾ ਦੇਣ ਦੀ ਗੱਲ ਕਹੀ, ਹਾਲਾਂਕਿ ਗਮ ਦੇ ਪਹਾੜ ਕਾਰਨ ਉਹ ਜ਼ਿਆਦਾ ਬੋਲਣ ਦੀ ਸਥਿਤੀ ਵਿੱਚ ਨਹੀਂ ਸਨ।

ਪੋਸਟਮਾਰਟਮ ਰਿਪੋਰਟ ‘ਚ ਵੱਡਾ ਖੁਲਾਸਾ

ਇਸ ਸਨਸਨੀਖੇਜ਼ ਕਤਲ ਕਾਂਡ ਵਿੱਚ ਸਿਵਲ ਹਸਪਤਾਲ ਦੇ ਡਾਕਟਰਾਂ ਦੇ ਵਿਸ਼ੇਸ਼ ਬੋਰਡ ਵੱਲੋਂ ਕੀਤੇ ਗਏ ਪੋਸਟਮਾਰਟਮ ਤੋਂ ਬਾਅਦ ਵੱਡਾ ਖੁਲਾਸਾ ਹੋਇਆ ਹੈ। ਰਿਪੋਰਟ ਮੁਤਾਬਕ ਸਿੰਗਰ ਨੂੰ ਦੋ ਗੋਲੀਆਂ ਮਾਰੀਆਂ ਗਈਆਂ ਸਨ। ਇੱਕ ਗੋਲੀ ਉਸ ਦੀ ਛਾਤੀ ਦੇ ਸੱਜੇ ਪਾਸੇ ਵੱਜ ਕੇ ਆਰ-ਪਾਰ ਹੋ ਗਈ, ਜਦਕਿ ਦੂਜੀ ਗੋਲੀ ਉਸ ਦੇ ਮੱਥੇ ਵਿੱਚ ਫਸੀ ਹੋਈ ਮਿਲੀ। ਦੱਸਣਯੋਗ ਹੈ ਕਿ ਇੰਦਰ ਕੌਰ ਦੀ ਲਾਸ਼ 19 ਮਈ ਨੂੰ ਲੁਧਿਆਣਾ ਦੀ ਨੀਲੋਂ ਨਹਿਰ ਵਿੱਚੋਂ ਮਿਲੀ ਸੀ ਅਤੇ ਕੁਝ ਕਿਲੋਮੀਟਰ ਦੂਰ ਉਸ ਦੀ ਕਾਰ ਬਰਾਮਦ ਹੋਈ ਸੀ। ਪੁਲਿਸ ਮੁਤਾਬਕ ਸੁੱਖੀ ਜ਼ਬਰਦਸਤੀ ਵਿਆਹ ਕਰਵਾਉਣਾ ਚਾਹੁੰਦਾ ਸੀ, ਪਰ ਉਸ ਦੇ ਪਹਿਲਾਂ ਤੋਂ ਵਿਆਹੇ ਹੋਣ ਕਾਰਨ ਇੰਦਰ ਕੌਰ ਨੇ ਨਾਂਹ ਕਰ ਦਿੱਤੀ ਸੀ।

ਮੁਲਜ਼ਮ NRI ਦੇ ਵਕੀਲ ਦਾ ਦਾਅਵਾ: ਇਹ ਕਤਲ ਨਹੀਂ ਖ਼ੁਦਕੁਸ਼ੀ ਹੈ

ਦੂਜੇ ਪਾਸੇ, ਕਤਲ ਦੇ ਮੁੱਖ ਮੁਲਜ਼ਮ ਐਨਆਰਆਈ ਸੁਖਵਿੰਦਰ ਸਿੰਘ ਦੇ ਵਕੀਲ ਨੇ ਪੁਲਿਸ ਦੀ ਜਾਂਚ ‘ਤੇ ਸਵਾਲ ਚੁੱਕਦਿਆਂ ਦਾਅਵਾ ਕੀਤਾ ਹੈ ਕਿ ਇਹ ਕਤਲ ਨਹੀਂ ਬਲਕਿ ਖ਼ੁਦਕੁਸ਼ੀ ਦਾ ਮਾਮਲਾ ਹੈ। ਬਚਾਅ ਪੱਖ ਦੇ ਵਕੀਲ ਨੇ ਦਲੀਲ ਦਿੱਤੀ ਕਿ ਸੁੱਖੀ ਦੇ ਬੈਂਕ ਖਾਤੇ ਤੋਂ ਇੰਦਰ ਕੌਰ ਨੂੰ 60-70 ਲੱਖ ਰੁਪਏ ਦੀ ਟ੍ਰਾਂਜੈਕਸ਼ਨ ਹੋਈ ਸੀ। ਉਨ੍ਹਾਂ ਕਿਹਾ ਕਿ ਸੁੱਖੀ ਆਪਣੇ ਪਰਿਵਾਰ ਦੀਆਂ ਤਸਵੀਰਾਂ ਇੰਸਟਾਗ੍ਰਾਮ ‘ਤੇ ਪਾਉਂਦਾ ਰਹਿੰਦਾ ਸੀ, ਇਸ ਲਈ ਇਹ ਕਿਵੇਂ ਹੋ ਸਕਦਾ ਹੈ ਕਿ ਇੰਦਰ ਕੌਰ ਨੂੰ ਉਸ ਦੇ ਵਿਆਹੇ ਹੋਣ ਬਾਰੇ ਪਤਾ ਨਾ ਹੋਵੇ। ਵਕੀਲ ਨੇ ਇਹ ਵੀ ਕਿਹਾ ਕਿ ਸੁੱਖੀ ਦੇ ਭਾਰਤ/ਪੰਜਾਬ ਆਉਣ ਦਾ ਕਿਸੇ ਕੋਲ ਕੋਈ ਪੁਖ਼ਤਾ ਸਬੂਤ ਨਹੀਂ ਹੈ। ਵਕੀਲ ਨੇ ਸੁੱਖੀ ਦੇ ਪਿਤਾ ਪ੍ਰੀਤਮ ਸਿੰਘ ਨੂੰ ਇਸ ਕੇਸ ਵਿੱਚ ਨਾਮਜ਼ਦ ਕਰਨ ਨੂੰ ਗ਼ਲਤ ਠਹਿਰਾਇਆ।

ਪੀੜਤ ਧਿਰ ਦੇ ਵਕੀਲ ਦਾ ਪਲਟਵਾਰ: ਬਚਾਅ ਪੱਖ ਤਾਂ ਇਹੀ ਕਹੇਗਾ

ਇੰਦਰ ਕੌਰ ਦੇ ਪਰਿਵਾਰ ਦੇ ਵਕੀਲ ਹਰਕਮਲ ਸਿੰਘ ਨੇ ਬਚਾਅ ਪੱਖ ਦੇ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਮੁਲਜ਼ਮਾਂ ਦੇ ਵਕੀਲ ਵੱਲੋਂ ਅਜਿਹੀਆਂ ਗੱਲਾਂ ਕਰਨਾ ਸੁਭਾਵਿਕ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਸੁਖਵਿੰਦਰ ਜਦੋਂ ਕੈਨੇਡਾ ਜਾਂਦਾ ਸੀ ਤਾਂ ਉਹ ਆਪਣੀਆਂ ਦੋਵੇਂ ਪਿਸਤੌਲਾਂ ਕਿਸ ਦੇ ਕੋਲ ਛੱਡ ਕੇ ਜਾਂਦਾ ਸੀ? ਘਰ ਵਿੱਚ ਸਿਰਫ਼ ਉਸ ਦਾ ਪਿਤਾ ਹੀ ਸੀ, ਜਿਸ ਨੇ ਉਸ ਨੂੰ ਪਿਸਤੌਲ ਦਿੱਤੀ। ਪੀੜਤ ਧਿਰ ਦੇ ਵਕੀਲ ਅਨੁਸਾਰ ਅਦਾਲਤ ਨੇ ਵੀ ਇਹ ਮੰਨਿਆ ਹੈ ਕਿ ਪਿਤਾ ਗੈਰ-ਕਾਨੂੰਨੀ ਹਥਿਆਰ ਰੱਖਣ ਅਤੇ ਮੋਹਾਲੀ ਵਿੱਚ ਇੰਦਰ ਕੌਰ ਦੇ ਕਤਲ ਦੀ ਸਾਜ਼ਿਸ਼ ਘੜਨ ਵੇਲੇ ਸ਼ਾਮਲ ਸੀ, ਇਸ ਲਈ ਉਸ ਨੂੰ ਨਾਮਜ਼ਦ ਕਰਕੇ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਨੇ ਕੀ ਕਿਹਾ?

ਮੁਲਜ਼ਮ ਸੁੱਖੀ ਦੇ ਵਕੀਲ ਵੱਲੋਂ ਲਗਾਏ ਗਏ ਦੋਸ਼ਾਂ ਅਤੇ ਪਿਤਾ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖਣ ਦੇ ਦਾਅਵਿਆਂ ਬਾਰੇ ਜਦੋਂ ਲੁਧਿਆਣਾ ਦੇ ਥਾਣਾ ਜਮਾਲਪੁਰ ਦੇ ਐਸਐਚਓ (SHO) ਡਾਲਵੀਰ ਸਿੰਘ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਨੇ ਸਾਰੇ ਇਲਜ਼ਾਮਾਂ ਨੂੰ ਨਕਾਰ ਦਿੱਤਾ। ਐਸਐਚਓ ਨੇ ਕਿਹਾ ਕਿ ਅਕਸਰ ਮੁਲਜ਼ਮ ਪੱਖ ਆਪਣੇ ਬਚਾਅ ਲਈ ਅਜਿਹੀਆਂ ਹੀ ਗੱਲਾਂ ਕਰਦਾ ਹੈ। ਪੁਲਿਸ ਨੇ ਮਾਮਲੇ ਵਿੱਚ ਕਾਨੂੰਨੀ ਧਾਰਾਵਾਂ ਵਿੱਚ ਹੋਰ ਵਾਧਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੁਲਜ਼ਮ ਖ਼ਿਲਾਫ਼ ਐਲਓਸੀ ਜਾਰੀ ਕਰਵਾ ਕੇ ਉਸ ਨੂੰ ਵਿਦੇਸ਼ ਤੋਂ ਭਾਰਤ ਲਿਆਉਣ ਦੀ ਕਾਨੂੰਨੀ ਪ੍ਰਕਿਰਿਆ ਤੇਜ਼ੀ ਨਾਲ ਜਾਰੀ ਹੈ ਅਤੇ ਮਾਮਲੇ ਦੇ ਹੋਰਨਾਂ ਪਹਿਲੂਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News