Banner
Banner

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

Jasbir Jassi Golden Temple visit; ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਜਸਬੀਰ ਸਿੰਘ ਜੱਸੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹੋਏ ਸਰਬਤ ਦੇ ਭਲੇ, ਪੰਜਾਬ ਦੀ ਚੜ੍ਹਦੀ ਕਲਾ ਅਤੇ ਆਪਣੀ ਆਉਣ ਵਾਲੀ ਫਿਲਮ ‘ਅਖਾੜਾ’ ਦੀ ਕਾਮਯਾਬੀ ਲਈ ਅਰਦਾਸ ਕੀਤੀ। ਦਰਬਾਰ ਸਾਹਿਬ ਵਿੱਚ ਮੱਥਾ […]
Jaspreet Singh
By : Updated On: 28 May 2026 14:40:PM
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

Jasbir Jassi Golden Temple visit; ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਜਸਬੀਰ ਸਿੰਘ ਜੱਸੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹੋਏ ਸਰਬਤ ਦੇ ਭਲੇ, ਪੰਜਾਬ ਦੀ ਚੜ੍ਹਦੀ ਕਲਾ ਅਤੇ ਆਪਣੀ ਆਉਣ ਵਾਲੀ ਫਿਲਮ ‘ਅਖਾੜਾ’ ਦੀ ਕਾਮਯਾਬੀ ਲਈ ਅਰਦਾਸ ਕੀਤੀ। ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਵੀ ਗੱਲਬਾਤ ਕੀਤੀ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ, ਸਭਿਆਚਾਰ ਅਤੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ।

ਜਸਬੀਰ ਜੱਸੀ ਨੇ ਦੱਸਿਆ ਕਿ ਉਹ ਆਪਣੀ ਫਿਲਮ ‘ਅਖਾੜਾ’ ਦੀ ਸ਼ੂਟਿੰਗ ਪੂਰੀ ਹੋਣ ਤੋਂ ਬਾਅਦ ਸ਼ੁਕਰਾਨਾ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਫਿਲਮ ਦੇ ਸ਼ੁਰੂ ਵਿੱਚ ਹੀ ਉਹ ਦਰਬਾਰ ਸਾਹਿਬ ਆਉਣਾ ਚਾਹੁੰਦੇ ਸਨ ਪਰ ਵਿਅਸਤਤਾ ਕਾਰਨ ਨਹੀਂ ਆ ਸਕੇ। ਹੁਣ ਜਿਵੇਂ ਹੀ ਸ਼ੂਟਿੰਗ ਦਾ ਵੱਡਾ ਹਿੱਸਾ ਮੁਕੰਮਲ ਹੋਇਆ ਤਾਂ ਉਹ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਉਹ ਥਾਂ ਹੈ ਜਿੱਥੇ ਹਰ ਕੋਈ ਸਕੂਨ, ਖੁਸ਼ਹਾਲੀ ਅਤੇ ਆਤਮਿਕ ਸ਼ਾਂਤੀ ਲਈ ਆਉਂਦਾ ਹੈ।

ਉਨ੍ਹਾਂ ਆਪਣੀ ਆਉਣ ਵਾਲੀ ਫਿਲਮ ‘ਅਖਾੜਾ’ ਬਾਰੇ ਦੱਸਦਿਆਂ ਕਿਹਾ ਕਿ ਇਹ ਫਿਲਮ ਪੰਜਾਬੀ ਮਿਊਜ਼ਿਕ, ਕਲਚਰ ਅਤੇ ਨਸ਼ਾ ਮਾਫੀਆ ਵਰਗੇ ਸੰਵੇਦਨਸ਼ੀਲ ਮੁੱਦਿਆਂ ‘ਤੇ ਆਧਾਰਿਤ ਹੈ। ਫਿਲਮ ਵਿੱਚ ਪੰਜਾਬੀ ਲੋਕ ਸੰਗੀਤ ਦੇ ਨਾਲ-ਨਾਲ ਆਧੁਨਿਕ ਮਿਊਜ਼ਿਕ ਦਾ ਰੰਗ ਵੀ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅਸਲ ਰੰਗ ਲੋਕ ਗੀਤਾਂ, ਗਿੱਧੇ-ਭੰਗੜੇ ਅਤੇ ਗੁਰਬਾਣੀ ਨਾਲ ਜੁੜਿਆ ਹੋਇਆ ਹੈ ਅਤੇ ਇਸ ਨੂੰ ਬਚਾਉਣ ਦੀ ਲੋੜ ਹੈ।

ਮੀਡੀਆ ਨਾਲ ਗੱਲਬਾਤ ਦੌਰਾਨ ਜਸਬੀਰ ਜੱਸੀ ਨੇ ਰਾਜਨੀਤਿਕ ਪੱਖਾਂ ‘ਤੇ ਵੀ ਆਪਣੀ ਰਾਇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀਆਂ ਸਰਕਾਰਾਂ ਦੀ ਲੋੜ ਹੈ ਜੋ ਪੰਜਾਬ ਦੇ ਹਿੱਤ ਵਿੱਚ ਕੰਮ ਕਰਨ ਅਤੇ ਇੱਥੋਂ ਦੇ ਨੌਜਵਾਨਾਂ, ਸਭਿਆਚਾਰ ਅਤੇ ਲੋਕਾਂ ਦੇ ਅਸਲ ਮੁੱਦਿਆਂ ਨੂੰ ਸਮਝਣ। ਉਨ੍ਹਾਂ ਕਿਹਾ ਕਿ ਪੰਜਾਬ ਸਿਰਫ਼ ਜ਼ਮੀਨ ਦਾ ਟੁਕੜਾ ਨਹੀਂ, ਸਗੋਂ ਜਜ਼ਬਾਤਾਂ ਅਤੇ ਰੂਹਾਨੀਅਤ ਦਾ ਨਾਮ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀ ਸਮਾਜ ਉਨ੍ਹਾਂ ਲੋਕਾਂ ਨੂੰ ਕਦੇ ਕਬੂਲ ਨਹੀਂ ਕਰੇਗਾ ਜੋ ਨਸ਼ਿਆਂ ਅਤੇ ਗੰਦੇ ਸਭਿਆਚਾਰ ਨੂੰ ਪ੍ਰਮੋਟ ਕਰਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਦੌਲਤ ਗੁਰਬਾਣੀ ਅਤੇ ਗੁਰੂ ਸਾਹਿਬਾਨਾਂ ਦੀ ਸਿੱਖਿਆ ਹੈ, ਜਿਸ ਨਾਲ ਹਰ ਪੰਜਾਬੀ ਨੂੰ ਜੁੜੇ ਰਹਿਣ ਦੀ ਲੋੜ ਹੈ।

Read Latest News and Breaking News at Daily Post TV, Browse for more News

Ad
Ad