Journalism Of Hope
BREAKING NEWS
ਬਿਹਾਰ ਪਟਾਕਾ ਫੈਕਟਰੀ ’ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ.....ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ’ਚ ਡਿਟੇਨ, ਕਤਲ ਤੇ ਫਿਰੌਤੀ ਦੇ ਕਈ ਕੇਸ ਦਰਜ......ਚੰਡੀਗੜ੍ਹ ’ਚ ਨੈਤਿਕ ਖੰਡੇਲਵਾਲ ਕਤਲ ਮਾਮਲੇ ’ਚ ਮੁਲਜ਼ਮ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਆਰੋਪੀ ਜ਼ਖਮੀ.....ਨਿਊਯਾਰਕ ‘ਚ ਪੰਜਾਬੀ ਨੌਜਵਾਨ ਦੀ ਮੌਤ ਮਗਰੋਂ ‘ਰੋਮਾਂਚ ਲਾਅ’ ਵਿਵਾਦਾਂ ‘ਚ, ਟਰੰਪ ਨੇ ਜਤਾਇਆ ਇਤਰਾਜ਼.....ਵਿਦਿਆਰਥੀਆਂ ਦੀ ਸੁਰੱਖਿਆ ਲਈ ਯੂਨੀਵਰਸਿਟੀ ਦੀ ਵੱਡੀ ਪਹਿਲ, ਹੋਸਟਲਾਂ ’ਚ ਲਗਾਏ 388 ਐਂਟੀ-ਸੁਸਾਈਡ ਪੱਖੇ.....ਪੰਜਾਬ ’ਚ ਪਰਾਲੀ ਸਾੜਨ ਦੇ 510 ਮਾਮਲੇ ਹੋਏ ਦਰਜ, ਹਵਾ ਦੀ ਗੁਣਵੱਤਾ ‘ਯੈਲੋ ਜ਼ੋਨ’ ‘ਚ......

ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਵਧ ਸਕਦੀਆਂ ਮੁਸ਼ਕਿਲਾਂ

Punjab News: ਨਵਾਂ ਸ਼ਹਿਰ ਤੋਂ ਇੱਕ ਮਹੱਤਵਪੂਰਨ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੰਜਾਬੀ ਗਾਇਕ ਮਨਕੀਰਤ ਔਲਖ ਲਈ ਕਾਨੂੰਨੀ ਪੇਚੀਦਗੀਆਂ ਵਧਦੀਆਂ ਨਜ਼ਰ ਆ ਰਹੀਆਂ ਹਨ। ਜਾਣਕਾਰੀ ਮੁਤਾਬਿਕ ਨਵਾਂ ਸ਼ਹਿਰ ਦੇ ਇੱਕ RTI ਐਕਟੀਵਿਸਟ ਵੱਲੋਂ ਡਿਪਟੀ ਕਮਿਸ਼ਨਰ (DC), ਸੀਨੀਅਰ ਸੁਪਰਿੰਟੈਂਡੈਂਟ ਆਫ ਪੁਲਿਸ (SSP) ਅਤੇ ਐਸਐਚਓ ਨਵਾਂ ਸ਼ਹਿਰ ਨੂੰ ਸ਼ਿਕਾਇਤ ਦਿੱਤੀ ਗਈ ਸੀ। ਇਸ ਸ਼ਿਕਾਇਤ ਵਿੱਚ ਦੱਸਿਆ ਗਿਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਵਧ ਸਕਦੀਆਂ ਮੁਸ਼ਕਿਲਾਂ

Punjab News: ਨਵਾਂ ਸ਼ਹਿਰ ਤੋਂ ਇੱਕ ਮਹੱਤਵਪੂਰਨ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੰਜਾਬੀ ਗਾਇਕ ਮਨਕੀਰਤ ਔਲਖ ਲਈ ਕਾਨੂੰਨੀ ਪੇਚੀਦਗੀਆਂ ਵਧਦੀਆਂ ਨਜ਼ਰ ਆ ਰਹੀਆਂ ਹਨ।

ਜਾਣਕਾਰੀ ਮੁਤਾਬਿਕ ਨਵਾਂ ਸ਼ਹਿਰ ਦੇ ਇੱਕ RTI ਐਕਟੀਵਿਸਟ ਵੱਲੋਂ ਡਿਪਟੀ ਕਮਿਸ਼ਨਰ (DC), ਸੀਨੀਅਰ ਸੁਪਰਿੰਟੈਂਡੈਂਟ ਆਫ ਪੁਲਿਸ (SSP) ਅਤੇ ਐਸਐਚਓ ਨਵਾਂ ਸ਼ਹਿਰ ਨੂੰ ਸ਼ਿਕਾਇਤ ਦਿੱਤੀ ਗਈ ਸੀ। ਇਸ ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਮਨਕੀਰਤ ਔਲਖ ਦੇ ਗੀਤ “ਅਸਲਾ” ਵਿੱਚ ਹਥਿਆਰਾਂ ਅਤੇ ਗੈਂਗਸਟਰ ਸੰਸਕ੍ਰਿਤੀ ਨੂੰ ਉਤਸ਼ਾਹਿਤ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਇਹ ਵੀ ਮੰਗ ਕੀਤੀ ਸੀ ਕਿ ਇਸ ਗੀਤ ਨਾਲ ਜੁੜੇ ਸਾਰੇ ਸਹਿਯੋਗੀਆਂ ਦੇ ਖ਼ਿਲਾਫ ਵੀ FIR ਦਰਜ ਕੀਤੀ ਜਾਵੇ।

ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੁਲਿਸ ਵੱਲੋਂ 26 ਜਨਵਰੀ ਨੂੰ ਦੋਨੋਂ ਪੱਖਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਸ਼ਿਕਾਇਤਕਰਤਾ ਇਸ ਸਬੰਧੀ ਐਸਪੀ ਹੈੱਡਕੁਆਰਟਰ ਦਫ਼ਤਰ ਵਿੱਚ ਹਾਜ਼ਰ ਹੋ ਗਿਆ, ਪਰ ਮਨਕੀਰਤ ਔਲਖ ਹਾਜ਼ਰ ਨਹੀਂ ਹੋਇਆ।

ਹੁਣ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ, ਜਿਸ ਨਾਲ ਗਾਇਕ ਲਈ ਮੁਸ਼ਕਿਲਾਂ ਵਧਣ ਦੀ ਸੰਭਾਵਨਾ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਗਲੇ ਦਿਨਾਂ ਵਿੱਚ ਇਸ ‘ਤੇ ਹੋਰ ਵੱਡੇ ਫ਼ੈਸਲੇ ਸਾਹਮਣੇ ਆ ਸਕਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News