Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਕੈਨੇਡਾ ‘ਚ 24 ਸਾਲਾ ਪੰਜਾਬੀ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌਤ !

Punjabi student death in Canada: ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਦਾ ਰਹਿਣ ਵਾਲਾ 24 ਸਾਲਾ ਵਿਦਿਆਰਥੀ ਪ੍ਰਭਦੀਪ ਸਿੰਘ ਕੱਲ੍ਹ ਸਵੇਰੇ ਕੈਨੇਡਾ ਦੀ ਮੈਨੀਟੋਬਾ ਯੂਨੀਵਰਸਿਟੀ ਦੇ ਨੇੜੇ ਇੱਕ ਥਾਂ ‘ਤੇ ਮ੍ਰਿਤਕ ਪਾਇਆ ਗਿਆ। ਮੁੱਢਲੀਆਂ ਰਿਪੋਰਟਾਂ ਅਨੁਸਾਰ ਮੰਨਿਆ ਜਾ ਰਿਹਾ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੋ ਸਕਦਾ ਹੈ, ਹਾਲਾਂਕਿ ਅਧਿਕਾਰੀਆਂ ਵੱਲੋਂ ਜਾਂਚ ਜਾਰੀ ਹੈ। ਪ੍ਰਭਦੀਪ ਸਿੰਘ 2021 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੈਨੇਡਾ ‘ਚ 24 ਸਾਲਾ ਪੰਜਾਬੀ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌਤ !

Punjabi student death in Canada: ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਦਾ ਰਹਿਣ ਵਾਲਾ 24 ਸਾਲਾ ਵਿਦਿਆਰਥੀ ਪ੍ਰਭਦੀਪ ਸਿੰਘ ਕੱਲ੍ਹ ਸਵੇਰੇ ਕੈਨੇਡਾ ਦੀ ਮੈਨੀਟੋਬਾ ਯੂਨੀਵਰਸਿਟੀ ਦੇ ਨੇੜੇ ਇੱਕ ਥਾਂ ‘ਤੇ ਮ੍ਰਿਤਕ ਪਾਇਆ ਗਿਆ। ਮੁੱਢਲੀਆਂ ਰਿਪੋਰਟਾਂ ਅਨੁਸਾਰ ਮੰਨਿਆ ਜਾ ਰਿਹਾ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੋ ਸਕਦਾ ਹੈ, ਹਾਲਾਂਕਿ ਅਧਿਕਾਰੀਆਂ ਵੱਲੋਂ ਜਾਂਚ ਜਾਰੀ ਹੈ।

ਪ੍ਰਭਦੀਪ ਸਿੰਘ 2021 ਵਿੱਚ ਸਟੱਡੀ ਵੀਜ਼ੇ ‘ਤੇ ਉੱਚ ਸਿੱਖਿਆ ਲਈ ਕੈਨੇਡਾ ਗਿਆ ਸੀ ਅਤੇ ਵਿੰਨੀਪੈਗ ਵਿੱਚ ਆਪਣੇ ਭਰਾ ਨਾਲ ਰਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਘਰ ਵਾਪਸ ਨਹੀਂ ਆਇਆ ਤਾਂ ਉਸਦੇ ਭਰਾ ਨੇ ਦੋਸਤਾਂ ਅਤੇ ਕੰਮ ਵਾਲੀ ਥਾਂ ‘ਤੇ ਉਸਦੀ ਭਾਲ ਸ਼ੁਰੂ ਕੀਤੀ ਅਤੇ ਅਖੀਰ ਵਿੱਚ ਉਸਦੀ ਐਪਲ ਆਈਡੀ ਨੂੰ ਟਰੈਕ ਕੀਤਾ। ਬਾਅਦ ਵਿੱਚ ਉਸਦੀ ਲਾਸ਼ University of Manitoba ਨੇੜਲੇ ਜੰਗਲੀ ਇਲਾਕੇ ਵਿੱਚ ਮਿਲੀ।

ਪਰਿਵਾਰਕ ਦੋਸਤ ਕਿਰਤਅਸ਼ੀਸ਼ ਸਰਾਂ ਨੇ ਦੱਸਿਆ ਕਿ ਪ੍ਰਭਦੀਪ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਫੰਡ ਇਕੱਠੇ ਕਰਨ ਵਾਸਤੇ ਇੱਕ GoFundMe ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਘਟਨਾ ਨੇ ਵਿਦੇਸ਼ਾਂ ਵਿੱਚ ਪੜ੍ਹ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਪੈਣ ਵਾਲੇ ਮਾਨਸਿਕ, ਆਰਥਿਕ ਅਤੇ ਇਮੀਗ੍ਰੇਸ਼ਨ ਸੰਬੰਧੀ ਦਬਾਅ ਵੱਲ ਵੀ ਧਿਆਨ ਖਿੱਚਿਆ ਹੈ। ਹਾਲਾਂਕਿ ਪ੍ਰਭਦੀਪ ਦੇ ਇਸ ਕਦਮ ਦੇ ਸਹੀ ਕਾਰਨਾਂ ਬਾਰੇ ਅਜੇ ਤੱਕ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ ਅਤੇ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News