Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਕੈਨੇਡਾ ‘ਚ ਪੰਜਾਬੀ ਵਿਦਿਆਰਥਣ ਦੀ ਗੋਲ਼ੀ ਲੱਗਣ ਕਾਰਨ ਹੋਈ ਮੌਤ

Harsimrat Kaur Randhawa: ਕੈਨੇਡਾ ਦੇ ਸ਼ਹਿਰ ਹੈਮਿਲਟਨ ਨੇੜੇ ਅੱਪਰ ਜੇਮਸ ‘ਤੇ ਗੋਲੀਬਾਰੀ ਦੀ ਘਟਨਾ ਵਾਪਰਨ ਦੀ ਖਬਰ ਹੈ। ਜਿਸ ਦੌਰਾਨ ਇੱਕ ਮਾਸੂਮ ਰਾਹਗੀਰ ਔਰਤ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਉਸਦੀ ਪਛਾਣ ਭਾਰਤ ਦੀ ਹਰਸਿਮਰਤ ਰੰਧਾਵਾ ਵਜੋਂ ਹੋਈ ਹੈ। ਪੁਲਿਸ ਸੂਤਰਾਂ ਅਨੁਸਾਰ ਹਰਸਿਮਰਤ ਮੋਹੌਕ ਕਾਲਜ ਵਿੱਚ ਪੜ੍ਹਦੀ ਸੀ ਅਤੇ ਕੰਮ ‘ਤੇ ਜਾਂਦੇ ਸਮੇਂ ਬੱਸ […]
Nishant Malyan
By : Updated On: 19 Apr 2025 11:54:AM
ਕੈਨੇਡਾ ‘ਚ ਪੰਜਾਬੀ ਵਿਦਿਆਰਥਣ ਦੀ ਗੋਲ਼ੀ ਲੱਗਣ ਕਾਰਨ ਹੋਈ ਮੌਤ

Harsimrat Kaur Randhawa: ਕੈਨੇਡਾ ਦੇ ਸ਼ਹਿਰ ਹੈਮਿਲਟਨ ਨੇੜੇ ਅੱਪਰ ਜੇਮਸ ‘ਤੇ ਗੋਲੀਬਾਰੀ ਦੀ ਘਟਨਾ ਵਾਪਰਨ ਦੀ ਖਬਰ ਹੈ। ਜਿਸ ਦੌਰਾਨ ਇੱਕ ਮਾਸੂਮ ਰਾਹਗੀਰ ਔਰਤ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਉਸਦੀ ਪਛਾਣ ਭਾਰਤ ਦੀ ਹਰਸਿਮਰਤ ਰੰਧਾਵਾ ਵਜੋਂ ਹੋਈ ਹੈ।

ਪੁਲਿਸ ਸੂਤਰਾਂ ਅਨੁਸਾਰ ਹਰਸਿਮਰਤ ਮੋਹੌਕ ਕਾਲਜ ਵਿੱਚ ਪੜ੍ਹਦੀ ਸੀ ਅਤੇ ਕੰਮ ‘ਤੇ ਜਾਂਦੇ ਸਮੇਂ ਬੱਸ ਸਟਾਪ ‘ਤੇ ਖੜ੍ਹੀ ਸੀ ਜਦੋਂ ਉਸਦੀ ਗੋਲ਼ੀਬਾਰੀ ਦੌਰਾਨ ਗੋਲ਼ੀ ਲੱਗਣ ਨਾਲ ਮੌਤ ਹੋ ਗਈ। 17 ਅਪ੍ਰੈਲ, 2025 ਨੂੰ, ਲਗਪਗ 7:30 ਵਜੇ, ਹੈਮਿਲਟਨ ਪੁਲਿਸ ਨੂੰ ਅੱਪਰ ਜੇਮਸ ਅਤੇ ਸਾਊਥ ਬੈਂਡ ਰੋਡ ਦੇ ਨੇੜੇ ਗੋਲੀਬਾਰੀ ਦੀਆਂ ਰਿਪੋਰਟਾਂ ਮਿਲੀਆਂ। ਜਦੋਂ ਪੁਲਿਸ ਪਹੁੰਚੀ, ਤਾਂ ਉਨ੍ਹਾਂ ਨੂੰ ਇੱਕ 21 ਸਾਲਾ ਔਰਤ ਮਿਲੀ ਜਿਸਦੀ ਛਾਤੀ ਵਿੱਚ ਗੋਲੀ ਲੱਗੀ ਹੋਈ ਸੀ। ਉਸਨੂੰ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਉਸਦੀ ਮੌਤ ਹੋ ਗਈ।ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ ।

ਇਸ਼ਤਿਹਾਰ

ਟੋਰਾਂਟੋ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਹਰਸਿਮਰਤ ਰੰਧਾਵਾ ਦੇ ਕਤਲ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਹੈਮਿਲਟਨ, ਓਨਟਾਰੀਓ ਵਿੱਚ ਭਾਰਤੀ ਵਿਦਿਆਰਥਣ ਹਰਸਿਮਰਤ ਰੰਧਾਵਾ ਦੀ ਮੌਤ ਤੋਂ ਅਸੀਂ ਬਹੁਤ ਦੁਖੀ ਹਾਂ। ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਹਰਸਿਮਰਤ ਬੇਕਸੂਰ ਸੀ ਅਤੇ ਉਹ ਗੈਂਗ ਵਾਰ ਦਾ ਸ਼ਿਕਾਰ ਹੋ ਗਈ ਸੀ।

ਸਥਾਨਕ ਪੁਲਿਸ ਅਨੁਸਾਰ ਬੱਸ ਅੱਡੇ ‘ਤੇ ਜਿੱਥੇ ਹਰਸਿਮਰਤ ਬੱਸ ਦਾ ਇੰਤਜ਼ਾਰ ਕਰ ਰਹੀ ਸੀ, ਉੱਥੇ ਹੀ ਦੋ ਗੁੱਟਾਂ ਵਿਚਾਲੇ ਅਚਾਨਕ ਗੋਲ਼ੀਬਾਰੀ ਸ਼ੁਰੂ ਹੋ ਗਈ। ਦੋ ਗੱਡੀਆਂ ਇੱਕ ਦੂਜੇ ‘ਤੇ ਗੋਲ਼ੀ ਚਲਾਉਣ ਦੀ ਕੋਸ਼ਿਸ਼ ਕਰ ਰਹੀਆਂ ਸਨ ਅਤੇ ਗਲਤੀ ਨਾਲ ਗੋਲ਼ੀ ਹਰਸਿਮਰਤ ਨੂੰ ਲੱਗ ਗਈ।

ਭਾਰਤੀ ਦੂਤਾਵਾਸ ਨੇ ਜਾਣਕਾਰੀ ਦਿੱਤੀ

ਹਰਸਿਮਰਤ ਰੰਧਾਵਾ ਅਣਜਾਣੇ ਵਿਚ ਇਸ ਘਟਨਾ ਦਾ ਸ਼ਿਕਾਰ ਹੋ ਗਈ ਅਤੇ ਉਸ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਜਾਰੀ ਹੈ। ਟੋਰਾਂਟੋ ਸਥਿਤ ਭਾਰਤੀ ਦੂਤਾਵਾਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦਿਆਂ ਕਿਹਾ ਕਿ ਉਹ ਹਰਸਿਮਰਤ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਉਨ੍ਹਾਂ ਦੀਆਂ ਸਾਰੀਆਂ ਜ਼ਰੂਰਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਇਸ ਔਖੀ ਘੜੀ ਵਿੱਚ ਅਸੀਂ ਉਸਦੇ ਪਰਿਵਾਰ ਦੇ ਨਾਲ ਹਾਂ।

Read Latest News and Breaking News at Daily Post TV, Browse for more News

Ad
Ad

Punjab District News