Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਕੈਨੇਡਾ ‘ਚ 500 ਪੰਜਾਬੀ ਵਿਦਿਆਰਥੀਆਂ ‘ਤੇ ਡਿਪੋਰਟੇਸ਼ਨ ਦਾ ਖ਼ਤਰਾ !

Punjabi students face deportation: ਕੈਲਗਰੀ (ਕੈਨੇਡਾ): ਕੈਨੇਡਾ ਵਿੱਚ ਪੋਸਟ-ਗ੍ਰੈਜੂਏਟ ਵਰਕ ਪਰਮਿਟ (PGWP) ਲਈ ਅਰਜ਼ੀਆਂ ਰੱਦ ਹੋਣ ਤੋਂ ਬਾਅਦ ਲਗਭਗ 500 ਪੰਜਾਬੀ ਵਿਦਿਆਰਥੀਆਂ ‘ਤੇ ਡਿਪੋਰਟੇਸ਼ਨ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਮਾਮਲੇ ਨੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਵਿੱਚ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਜਾਣਕਾਰੀ ਅਨੁਸਾਰ, ਕਰੀਬ 1,000 ਭਾਰਤੀ ਵਿਦਿਆਰਥੀ ਪਿਛਲੇ ਤਿੰਨ ਹਫ਼ਤਿਆਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੈਨੇਡਾ ‘ਚ 500 ਪੰਜਾਬੀ ਵਿਦਿਆਰਥੀਆਂ ‘ਤੇ ਡਿਪੋਰਟੇਸ਼ਨ ਦਾ ਖ਼ਤਰਾ !

Punjabi students face deportation: ਕੈਲਗਰੀ (ਕੈਨੇਡਾ): ਕੈਨੇਡਾ ਵਿੱਚ ਪੋਸਟ-ਗ੍ਰੈਜੂਏਟ ਵਰਕ ਪਰਮਿਟ (PGWP) ਲਈ ਅਰਜ਼ੀਆਂ ਰੱਦ ਹੋਣ ਤੋਂ ਬਾਅਦ ਲਗਭਗ 500 ਪੰਜਾਬੀ ਵਿਦਿਆਰਥੀਆਂ ‘ਤੇ ਡਿਪੋਰਟੇਸ਼ਨ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਮਾਮਲੇ ਨੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਵਿੱਚ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ।

ਜਾਣਕਾਰੀ ਅਨੁਸਾਰ, ਕਰੀਬ 1,000 ਭਾਰਤੀ ਵਿਦਿਆਰਥੀ ਪਿਛਲੇ ਤਿੰਨ ਹਫ਼ਤਿਆਂ ਤੋਂ ਅਲਬਰਟਾ ਸੂਬੇ ਦੇ ਕੈਲਗਰੀ ਸ਼ਹਿਰ ਵਿੱਚ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ PGWP ਅਰਜ਼ੀਆਂ ਰੱਦ ਹੋਣ ਕਾਰਨ ਉਨ੍ਹਾਂ ਦਾ ਕੈਨੇਡਾ ਵਿੱਚ ਭਵਿੱਖ ਅਣਿਸ਼ਚਿਤ ਹੋ ਗਿਆ ਹੈ ਅਤੇ ਹੁਣ ਉਨ੍ਹਾਂ ਨੂੰ ਡਿਪੋਰਟ ਕੀਤੇ ਜਾਣ ਦਾ ਡਰ ਸਤਾ ਰਿਹਾ ਹੈ।

ਵਿਦਿਆਰਥੀਆਂ ਨੇ ਦੱਸਿਆ ਕਿ ਮੀਂਹ, ਤੇਜ਼ ਧੁੱਪ ਅਤੇ ਖਰਾਬ ਮੌਸਮ ਦੇ ਬਾਵਜੂਦ ਉਹ ਆਪਣੇ ਹੱਕਾਂ ਲਈ ਸੜਕਾਂ ‘ਤੇ ਡਟੇ ਹੋਏ ਹਨ। ਉਨ੍ਹਾਂ ਦੀ ਮੰਗ ਹੈ ਕਿ ਕੈਨੇਡਾ ਸਰਕਾਰ ਉਨ੍ਹਾਂ ਦੇ ਮਾਮਲਿਆਂ ਦੀ ਮੁੜ ਸਮੀਖਿਆ ਕਰੇ ਅਤੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਇਨਸਾਫ਼ ਦਿੱਤਾ ਜਾਵੇ। ਇਸ ਘਟਨਾਕ੍ਰਮ ਨੇ ਖ਼ਾਸ ਕਰਕੇ ਪੰਜਾਬ ਦੇ ਉਹਨਾਂ ਪਰਿਵਾਰਾਂ ਦੀ ਚਿੰਤਾ ਵਧਾ ਦਿੱਤੀ ਹੈ, ਜਿਨ੍ਹਾਂ ਦੇ ਬੱਚੇ ਉੱਚ ਸਿੱਖਿਆ ਅਤੇ ਰੁਜ਼ਗਾਰ ਦੀ ਉਮੀਦ ਨਾਲ ਕੈਨੇਡਾ ਗਏ ਹੋਏ ਹਨ।

Read Latest News and Breaking News at Daily Post TV, Browse for more News

Ad
Ad

Punjab District News