Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਦੁਬਈ ‘ਚ ਪੰਜਾਬੀ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ, 6 ਮਹੀਨੇ ਦੇ ਬੱਚੇ ਦਾ ਪਿਤਾ ਸੀ 23 ਸਾਲਾ ਰਾਜਕਰਨ

ਅਕਸਰ ਇਹ ਦੇਖਣ ਨੂੰ ਮਿਲਦਾ ਹੈ ਕੀ ਮਾਂ-ਬਾਪ ਆਪਣੇ ਨੌਜਵਾਨ ਪੁੱਤਰਾਂ ਨੂੰ ਵਿਦੇਸ਼ਾਂ ਵਿੱਚ ਕੰਮ ਕਰਨ ਵਾਸਤੇ ਭੇਜ ਦਿੰਦੇ ਹਨ, ਭਾਵੇਂ ਉਹਨਾਂ ਨੂੰ ਕਰਜ਼ਾ ਹੀ ਕਿਉਂ ਨਾ ਚੁੱਕਣਾ ਪਵੇ। ਉਹਨਾਂ ਨੂੰ ਆਸ ਹੁੰਦੀ ਹੈ ਕਿ ਪੁੱਤ ਕੰਮ-ਕਾਰ ਕਰਕੇ ਉਹਨਾਂ ਦੇ ਪਰਿਵਾਰ ਦੇ ਸਿਰੋਂ ਕਰਜ਼ਾ ਉਤਾਰ ਦੇਵੇਗਾ ਤੇ ਜ਼ਿੰਦਗੀ ਸੁਖਾਲੀ ਕਰ ਦੇਵੇਗਾ ਪਰ ਕਈ ਵਾਰ ਨੌਜਵਾਨ […]
Nishant Malyan
By : Updated On: 28 Mar 2026 22:14:PM
ਦੁਬਈ ‘ਚ ਪੰਜਾਬੀ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ, 6 ਮਹੀਨੇ ਦੇ ਬੱਚੇ ਦਾ ਪਿਤਾ ਸੀ 23 ਸਾਲਾ ਰਾਜਕਰਨ
ਸੰਕੇਤਕ ਤਸਵੀਰ

ਅਕਸਰ ਇਹ ਦੇਖਣ ਨੂੰ ਮਿਲਦਾ ਹੈ ਕੀ ਮਾਂ-ਬਾਪ ਆਪਣੇ ਨੌਜਵਾਨ ਪੁੱਤਰਾਂ ਨੂੰ ਵਿਦੇਸ਼ਾਂ ਵਿੱਚ ਕੰਮ ਕਰਨ ਵਾਸਤੇ ਭੇਜ ਦਿੰਦੇ ਹਨ, ਭਾਵੇਂ ਉਹਨਾਂ ਨੂੰ ਕਰਜ਼ਾ ਹੀ ਕਿਉਂ ਨਾ ਚੁੱਕਣਾ ਪਵੇ। ਉਹਨਾਂ ਨੂੰ ਆਸ ਹੁੰਦੀ ਹੈ ਕਿ ਪੁੱਤ ਕੰਮ-ਕਾਰ ਕਰਕੇ ਉਹਨਾਂ ਦੇ ਪਰਿਵਾਰ ਦੇ ਸਿਰੋਂ ਕਰਜ਼ਾ ਉਤਾਰ ਦੇਵੇਗਾ ਤੇ ਜ਼ਿੰਦਗੀ ਸੁਖਾਲੀ ਕਰ ਦੇਵੇਗਾ ਪਰ ਕਈ ਵਾਰ ਨੌਜਵਾਨ ਜਾਂਦੇ ਤਾਂ ਹਨ, ਪਰ ਮੁੜ ਕੇ ਨਹੀਂ ਪਰਤਦੇ। ਇਸੇ ਤਰ੍ਹਾਂ ਜੀਰਾ (Zira News) ਦੇ ਪਿੰਡ ਰਟੋਲ ਬੇਟ ਵਿੱਚ ਰਹਿਣ ਵਾਲੇ ਰਾਜ ਕਰਨ ਸਿੰਘ ਸੰਧੂ ਦੀ ਦੁਬਈ (Dubai) ਦੇ ਆਬੂ ਧਾਬੀ ਵਿੱਚ ਕਰੰਟ ਲੱਗਣ ਨਾਲ ਮੌਤ ਹੋ ਗਈ।

ਇਸ਼ਤਿਹਾਰ

ਇਸ ਸਭ ਦੀ ਜਾਣਕਾਰੀ ਉਸ ਦੇ ਪਿਤਾ ਹਰਪ੍ਰੀਤ ਸੰਧੂ ਵੱਲੋਂ ਦਿੱਤੀ ਗਈ ਕਿ ਉਸ ਦਾ ਪੁੱਤਰ 23 ਸਾਲਾ ਰਾਜਕਰਨ ਸਿੰਘ ਸੰਧੂ, ਕੰਮ ਦੀ ਤਲਾਸ਼ ਵਿੱਚ ਦੁਬਾਈ ਦੇ ਆਬੂ ਧਾਬੀ ਵਿੱਚ ਗਿਆ ਸੀ, ਜਿਸ ਨੂੰ ਭੇਜਣ ਲਈ ਸੱਤ ਲੱਖ ਰੁਪਏ ਤੋਂ ਵੱਧ ਲੱਗ ਗਿਆ। ਉਸਨੇ ਉਥੇ ਡਰਾਈਵਿੰਗ ਲਾਇਸੰਸ ਬਣਾ ਕੇ ਟਰਾਲੇ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ, ਜਿਸ ਨੂੰ ਦੋ ਢਾਈ ਮਹੀਨੇ ਪਹਿਲਾਂ ਹੀ ਕੰਮ ਮਿਲਿਆ ਸੀ।

ਹਰਪ੍ਰੀਤ ਨੇ ਦੱਸਿਆ ਕਿ ਉਸਦੇ ਲੜਕੇ ਰਾਜਕਰਨ ਸਿੰਘ ਸੰਧੂ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਇੱਕ ਛੇ ਮਹੀਨੇ ਦਾ ਬੱਚਾ ਵੀ ਹੈ, ਜਿਨ੍ਹਾਂ ਨੂੰ ਉਹ ਪਿੱਛੇ ਰੋਂਦਾ ਬਿਲਕਦਾ ਛੱਡ ਗਿਆ। ਇਸ ਮੌਕੇ ਉਨ੍ਹਾਂ ਨੇ ਸਰਕਾਰ ਤੇ ਸਮਾਜ ਸੇਵੀ ਸੰਸਥਾਵਾਂ, ਡਾਕਟਰ ਐਸਪੀ ਸਿੰਘ ਉਬਰਾਏ ਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਤੇ ਪੰਜਾਬ ਸਰਕਾਰ ਅੱਗੇ ਅਪੀਲ ਕੀਤੀ ਕਿ ਉਹਨਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਆਪਣੇ ਪਰਿਵਾਰ ਵਿੱਚ ਉਹ ਅੰਤਿਮ ਰਸਮਾਂ ਕਰ ਸਕਣ ਤੇ ਉਸ ਦਾ ਚਿਹਰਾ ਆਖਰੀ ਸਮੇਂ ਵੇਖ ਸਕਣ।

ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਪਿੰਡ ਵਾਸੀਆਂ ਨੇ ਤੇ ਰਿਸ਼ਤੇਦਾਰਾਂ ਨੇ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਜੋ ਉਹ ਟੈਕਸ ਲੈਂਦੀਆਂ ਹਨ ਤੇ ਇਸਦੇ ਲਈ ਕੋਈ ਖਾਸ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ, ਜਿਸ ਨਾਲ ਇਸ ਤਰ੍ਹਾਂ ਦੀ ਘਟਨਾ ਵਾਪਰ ਜਾਂਦੀ ਹੈ ਤੇ ਉਸ ਦੇ ਪਰਿਵਾਰ ਦੀ ਮਦਦ ਜਰੂਰ ਕੀਤੀ ਜਾਵੇ ਤੇ ਉਸ ਦੇ ਪਰਿਵਾਰ ਵਿੱਚ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਪਹੁੰਚਾਇਆ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News