ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪਿੰਡ ‘ਚ ਫੈਲਿਆ ਸੋਗ
Punjabi Youth dies in Canada: ਕੈਨੇਡਾ ਤੋਂ ਬਹੁਤ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ ਜਿੱਥੇ ਕੈਲਗਰੀ ਵਿੱਚ ਪੰਜਾਬ ਦੇ ਤਰਨਤਾਰਨ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੁਪਿੰਦਰ ਸਿੰਘ ਉਰਫ਼ ਰੂਪ, ਵਾਸੀ ਪਿੰਡ ਦੇਵ, ਤਰਨਤਾਰਨ ਵਜੋਂ ਹੋਈ ਹੈ। ਉਸਨੂੰ ਕੱਲ੍ਹ ਰਾਤ ਕੈਨੇਡਾ ਵਿੱਚ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਪਰਿਵਾਰ ਨੂੰ ਉਸਦੀ ਮੌਤ ਦੀ ਖ਼ਬਰ ਮਿਲੀ। ਉਸਦੀ ਪਤਨੀ ਨਵਜੋਤ ਕੌਰ ਨੇ ਪਿੰਡ ਵਿੱਚ ਦੱਸਿਆ ਕਿ ਉਸਦਾ ਪਤੀ ਲਗਭਗ 7 ਮਹੀਨੇ ਪਹਿਲਾਂ ਕੈਨੇਡਾ ਦੇ ਕੈਲਗਰੀ ਗਿਆ ਸੀ। ਜਿੱਥੇ ਉਸਨੂੰ ਕੁਝ ਦਿਨ ਪਹਿਲਾਂ ਹੀ ਨੌਕਰੀ ਮਿਲੀ ਸੀ।
ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੇ ਵਿਦੇਸ਼ ਭੇਜਣ ਲਈ ਆਪਣੀ ਜ਼ਮੀਨ ਵੇਚ ਦਿੱਤੀ ਸੀ। ਇਸ ਤੋਂ ਮਿਲੇ ਪੈਸੇ ਨਾਲ ਉਸਨੇ ਰੁਪਿੰਦਰ ਨੂੰ ਵਿਦੇਸ਼ ਭੇਜਣ ਵਿੱਚ 22 ਲੱਖ ਰੁਪਏ ਖਰਚ ਕਰ ਦਿੱਤੇ।
22 ਲੱਖ ਖਰਚ ਕੇ ਭੇਜਿਆ ਸੀ ਵਿਦੇਸ਼
ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਜ਼ਮੀਨ ਵੇਚ ਕੇ 22 ਲੱਖ ਖਰਚ ਕਰ ਕੇ ਉਸ ਨੂੰ ਵਿਦੇਸ਼ ਭੇਜਿਆ ਸੀ। ਚੰਗੇ ਭਵਿੱਖ ਅਤੇ ਰੋਜੀ-ਰੋਟੀ ਦੇ ਲਈ ਨੌਜਵਾਨ ਨੇ ਵਿਦੇਸ਼ ਦਾ ਰੁਖ ਕੀਤਾ ਸੀ। ਉਨ੍ਹਾਂ ਦੱਸਿਆ ਕਿ ਰੁਪਿੰਦਰ ਸਿੰਘ 5 ਸਾਲ ਦੀ ਲੜਕੀ ਹੈ ਜਿਸ ਦੇ ਸਿਰ ਤੋਂ ਪਿਤਾ ਸਾਇਆ ਉੱਠ ਗਿਆ। ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ। ਪਿੰਡ ਦੇ ਵਿੱਚ ਵੀ ਸੋਗ ਪਸਰਿਆ ਪਿਆ ਹੈ। ਪਰਿਵਾਰ ਨੇ ਸਰਬਤ ਦਾ ਭਲਾ ਟਰੱਸਟ ਅਤੇ ਪੰਜਾਬ ਸਰਕਾਰ ਕੋਲੋਂ ਮਦਦ ਮੰਗ ਕੀਤੀ ਹੈ ਤਾਂ ਜੋ ਉਹ ਅੰਤਿਮ ਰਸਮਾਂ ਪੂਰੀਆਂ ਕਰ ਸਕਣ । ਇਸ ਮੌਕੇ ਰੁਪਿੰਦਰ ਸਿੰਘ ਦੇ ਪਿਤਾ ਸਰਦੂਲ ਸਿੰਘ ਨੇ ਕਿਹਾ ਕਿ ਉਨ੍ਹਾਂ ਆਪਣਾ ਸਭ ਕੁਝ ਵੇਚ ਉਸ ਨੂੰ ਵਿਦੇਸ਼ ਭੇਜਿਆ ਸੀ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਕੋਲੋ ਮਦਦ ਦੀ ਮੰਗ ਕੀਤੀ।