ਵਿਦੇਸ਼ੀ ਧਰਤੀ ‘ਤੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਪਰਿਵਾਰ ਲੱਗਾ ਰਿਹਾ ਸਰਕਾਰ ਨੂੰ ਮਦਦ ਦੀ ਗੁਹਾਰ
Gurdaspur News: ਪਰਿਵਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਲਕੀਤ ਸਿੰਘ ਪਿਛਲੇ ਕਈ ਸਾਲਾਂ ਤੋਂ ਪੁਰਤਗਾਲ ਵਿੱਚ ਰਹਿ ਰਿਹਾ ਸੀ ਅਤੇ ਹਾਲ ਹੀ ‘ਚ ਛੁੱਟੀ ਕੱਟਣ ਆਇਆ ਸੀ।
Punjabi youth dies in Portugal: ਇੱਕ ਵਾਰ ਫਿਰ ਤੋਂ ਵਿਦੇਸ਼ੀ ਧਰਤੀ ‘ਤੇ ਚੰਗੇ ਭਵਿੱਖ ਅਤੇ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਆਈ ਹੈ। ਖ਼ਬਰ ਬਟਾਲਾ ਨੇੜਲੇ ਪਿੰਡ ਯਾਦਪੁਰ ਸੇਖਵਾਂ ਦੀ ਹੈ, ਜਿੱਥੋਂ ਦੇ ਰਹਿਣ ਵਾਲੇ ਮਲਕੀਤ ਸਿੰਘ ਇੱਕ ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਵਿਦੇਸ਼ ਦੀ ਧਰਤੀ ਪੁਰਤਗਾਲ ਗਿਆ ਸੀ।
ਪਰ ਦੋ ਦਿਨ ਪਹਿਲਾਂ ਉਨ੍ਹਾਂ ਦੇ ਘਰ ਇੱਕ ਮੰਦਭਾਗੀ ਖ਼ਬਰ ਆਉਂਦੀ ਹੈ ਕਿ ਮਲਕੀਤ ਸਿੰਘ ਦਾ ਸੜਕੀ ਹਾਦਸਾ ਹੋ ਗਿਆ ਜਿਸ ਵਿੱਚ ਮਲਕੀਤ ਸਿੰਘ ਦੀ ਮੌਤ ਹੋ ਗਈ ਹੈ। ਜਦੋਂ ਪਰਿਵਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਲਕੀਤ ਸਿੰਘ ਪਿਛਲੇ ਕਈ ਸਾਲਾਂ ਤੋਂ ਪੁਰਤਗਾਲ ਵਿੱਚ ਰਹਿ ਰਿਹਾ ਸੀ ਅਤੇ ਹਾਲ ਹੀ ‘ਚ ਛੁੱਟੀ ਕੱਟਣ ਆਇਆ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਕਰੀਬ ਦੋ ਮਹੀਨੇ ਦੀ ਛੁੱਟੀ ਕੱਟ ਕੇ ਪਿਛਲੇ ਮਹੀਨੇ ਹੀ ਮ੍ਰਿਤਕ ਵਾਪਸ ਪੁਰਤਗਾਲ ਗਿਆ ਸੀ। ਅਤੇ ਦੋ ਦਿਨ ਪਹਿਲਾਂ ਸੜਕੀ ਹਾਦਸੇ ਦੀ ਖਬਰ ਆਉਂਦੀ ਹੈ ਜਿਸ ਵਿੱਚ ਮਲਕੀਤ ਸਿੰਘ ਦੀ ਜਾਨ ਚਲੀ ਗਈ। ਮਲਕੀਤ ਸਿੰਘ ਦੇ ਪਰਿਵਾਰ ਵਿੱਚ ਬਜ਼ੁਰਗ ਮਾਤਾ-ਪਿਤਾ ਪਤਨੀ ਅਤੇ ਦੋ ਬੱਚੇ ਹਨ। ਪਰਿਵਾਰ ਮੰਗ ਕਰ ਰਿਹਾ ਹੈ ਕਿ ਮਲਕੀਤ ਦੀ ਮ੍ਰਿਤਕ ਦੇ ਜਲਦੀ ਭਾਰਤ ਭੇਜੀ ਜਾਵੇ ਤਾਂ ਜੋ ਉਹ ਮਲਕੀਤ ਸਿੰਘ ਦੀਆਂ ਅੰਤਿਮ ਰਸਮਾਂ ਕਰ ਸਕਣ।