Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਇਟਲੀ ‘ਚ ਭੇਦਭਰੇ ਹਾਲਾਤਾਂ ‘ਚ ਲਾਪਤਾ ਹੋਇਆ ਪੰਜਾਬੀ ਨੌਜਵਾਨ, ਪਰਿਵਾਰ ਦੀ ਫਰਿਆਦ ਵਿਦੇਸ਼ ਮੰਤਰੀ ਤੱਕ ਪਹੁੰਚੀ

ਅਟਾਰੀ/ਅੰਮ੍ਰਿਤਸਰ, 24 ਜੁਲਾਈ:ਸਰਹੱਦ ਨੇੜੇ ਪਿੰਡ ਮੁਹਾਵਾ (ਅਟਾਰੀ) ਤੋਂ ਸੰਬੰਧਤ ਨੌਜਵਾਨ ਹਰਮਨਦੀਪ ਸਿੰਘ ਇਟਲੀ ‘ਚ ਭੇਦਭਰੇ ਹਾਲਾਤਾਂ ਵਿੱਚ ਲਾਪਤਾ ਹੋ ਗਿਆ ਹੈ। ਪਰਿਵਾਰਕ ਮੈਂਬਰਾਂ ਮੁਤਾਬਕ, ਉਹ ਛੇ ਸਾਲ ਪਹਿਲਾਂ ਰੋਜ਼ਗਾਰ ਦੀ ਖਾਤਿਰ ਇਟਲੀ ਗਿਆ ਸੀ ਅਤੇ ਤਬ ਤੋਂ ਲੈ ਕੇ ਇੱਕੋ ਡੇਅਰੀ ‘ਤੇ ਨੌਕਰੀ ਕਰ ਰਿਹਾ ਸੀ। ਪਰ ਹੁਣ ਕੁਝ ਦਿਨਾਂ ਤੋਂ ਉਹ ਘਰ ਨਹੀਂ ਪਰਤਿਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਅਟਾਰੀ/ਅੰਮ੍ਰਿਤਸਰ, 24 ਜੁਲਾਈ:ਸਰਹੱਦ ਨੇੜੇ ਪਿੰਡ ਮੁਹਾਵਾ (ਅਟਾਰੀ) ਤੋਂ ਸੰਬੰਧਤ ਨੌਜਵਾਨ ਹਰਮਨਦੀਪ ਸਿੰਘ ਇਟਲੀ ‘ਚ ਭੇਦਭਰੇ ਹਾਲਾਤਾਂ ਵਿੱਚ ਲਾਪਤਾ ਹੋ ਗਿਆ ਹੈ। ਪਰਿਵਾਰਕ ਮੈਂਬਰਾਂ ਮੁਤਾਬਕ, ਉਹ ਛੇ ਸਾਲ ਪਹਿਲਾਂ ਰੋਜ਼ਗਾਰ ਦੀ ਖਾਤਿਰ ਇਟਲੀ ਗਿਆ ਸੀ ਅਤੇ ਤਬ ਤੋਂ ਲੈ ਕੇ ਇੱਕੋ ਡੇਅਰੀ ‘ਤੇ ਨੌਕਰੀ ਕਰ ਰਿਹਾ ਸੀ। ਪਰ ਹੁਣ ਕੁਝ ਦਿਨਾਂ ਤੋਂ ਉਹ ਘਰ ਨਹੀਂ ਪਰਤਿਆ ਅਤੇ ਨਾਂ ਹੀ ਕਿਸੇ ਨਾਲ ਸੰਪਰਕ ‘ਚ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ, ਹਰਮਨਦੀਪ ਜਿਸ ਡੇਅਰੀ ‘ਤੇ ਕੰਮ ਕਰਦਾ ਸੀ, ਉੱਥੇ ਉਹ ਨਵਾਂ ਸ਼ਹਿਰ ਤੋਂ ਸੰਬੰਧਤ ਇੱਕ ਹੋਰ ਪੰਜਾਬੀ ਨੌਜਵਾਨ ਦੇ ਥੱਲੇ ਕੰਮ ਕਰਦਾ ਸੀ। ਪਰਿਵਾਰ ਦਾ ਦੱਸਣਾ ਹੈ ਕਿ ਉਨ੍ਹਾਂ ਵਿਅਕਤੀ ਵਲੋਂ ਮਿਲ ਰਹੇ ਦਬਾਅ ਕਾਰਨ ਹਰਮਨਦੀਪ ਆਖਰੀ ਦਿਨਾਂ ‘ਚ ਕਾਫੀ ਪ੍ਰੇਸ਼ਾਨ ਰਹਿੰਦਾ ਸੀ।

ਹਰਮਨਦੀਪ ਦੇ ਲਾਪਤਾ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਹ ਸੋਸ਼ਲ ਮੀਡੀਆ ਰਾਹੀਂ ਹਰਮਨਦੀਪ ਦੀਆਂ ਤਸਵੀਰਾਂ ਸਾਂਝੀਆਂ ਕਰ ਰਹੇ ਹਨ ਅਤੇ ਸਰਕਾਰ ਤੱਕ ਆਪਣੀ ਫਰਿਆਦ ਪਹੁੰਚਾ ਰਹੇ ਹਨ। ਪਰਿਵਾਰ ਵੱਲੋਂ ਵਿਦੇਸ਼ ਮੰਤਰਾਲਾ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਇਟਲੀ ਸਰਕਾਰ ਨਾਲ ਸੰਪਰਕ ਕਰਕੇ ਹਰਮਨਦੀਪ ਦੀ ਲੱਭਣ ਵਿੱਚ ਮਦਦ ਕਰੇ।

ਪਰਿਵਾਰ ਦੀ ਅਪੀਲ:
“ਸਾਡਾ ਪੁੱਤ ਲਾਪਤਾ ਹੋ ਗਿਆ ਹੈ, ਸਾਨੂੰ ਨਹੀਂ ਪਤਾ ਉਹ ਕਿੱਥੇ ਹੈ, ਸਿਰਫ਼ ਇਹ ਪਤਾ ਕਿ ਉਹ ਕੰਮ ‘ਤੇ ਗਿਆ ਸੀ ਪਰ ਘਰ ਵਾਪਸ ਨਹੀਂ ਆਇਆ। ਸਾਡੀ ਮੋਦੀ ਸਰਕਾਰ, ਵਿਦੇਸ਼ ਮੰਤਰੀ ਅਤੇ ਦੂਤਾਅਵਾਸ ਤੋਂ ਬੇਨਤੀ ਹੈ ਕਿ ਸਾਡੀ ਸਹਾਇਤਾ ਕਰੀ ਜਾਵੇ।”

Read Latest News and Breaking News at Daily Post TV, Browse for more News

Ad
Ad

Punjab District News