Journalism Of Hope
BREAKING NEWS
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ 1 ਅਕਤੂਬਰ ਤੋਂ.......ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, 1 ਅਕਤੂਬਰ ਤੋਂ ਨਵਾਂ ਸ਼ਡਿਊਲ ਲਾਗੂ.......ਅੰਮ੍ਰਿਤਸਰ ਦੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ, ਵਿਦਿਆਰਥੀਆਂ ਨੂੰ ਘਰ ਭੇਜਿਆ.....LPU ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਨੈਸ਼ਨਲ ਹਾਈਵੇਅ ਜਾਮ ਕਰਨ ’ਤੇ FIR ਕੀਤੀ ਦਰਜ......ECI ਨੇ ਰੋਕੀ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ: ਜਤਾਈ ਕੌਮੀ ਸੁਰੱਖਿਆ ਦੀ ਚਿੰਤਾ.........ਬਰਖ਼ਾਸਤ AIG ਰਾਜਜੀਤ ਸਿੰਘ ਦਾ ਪੁਲੀਸ ਰਿਮਾਂਡ ਮੁੜ ਵਧਿਆ.......ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼.....ਹਰਿਆਣਾ ਦੇ ਕਿਸਾਨਾਂ ਵੱਲੋਂ ਦੁੱਧ ਦੀ ਸਪਲਾਈ ਬੰਦ ਕਰਨ ਦਾ ਐਲਾਨ

ਸਾਊਦੀ ਅਰਬ ’ਚ ਪੰਜਾਬੀ ਨੌਜਵਾਨ ਨੂੰ ਮੌਤ ਦੀ ਸਜ਼ਾ, ਬਜ਼ੁਰਗ ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

Punjabi youth sentenced to death in Saudi Arabia: ਨੰਗਲ: ਰੋਜ਼ਗਾਰ ਲਈ ਵਿਦੇਸ਼ ਗਏ ਨੰਗਲ ਦੇ ਪਿੰਡ ਲੋਅਰ ਪੱਟੀ ਨਾਲ ਸਬੰਧਤ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਸਾਊਦੀ ਅਰਬ ਦੀ ਅਦਾਲਤ ਵੱਲੋਂ ਮੌਤ ਦੀ ਸਜ਼ਾ ਸੁਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਵਿੱਚ ਚਿੰਤਾ ਦਾ ਮਾਹੌਲ ਹੈ। ਗੁਰਪ੍ਰੀਤ ਦੀ ਬਜ਼ੁਰਗ ਮਾਂ ਸਤਵੰਤ […]
By : Updated On: 01 Oct 2026 13:39:PM
ਸਾਊਦੀ ਅਰਬ ’ਚ ਪੰਜਾਬੀ ਨੌਜਵਾਨ ਨੂੰ ਮੌਤ ਦੀ ਸਜ਼ਾ, ਬਜ਼ੁਰਗ ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

Punjabi youth sentenced to death in Saudi Arabia: ਨੰਗਲ: ਰੋਜ਼ਗਾਰ ਲਈ ਵਿਦੇਸ਼ ਗਏ ਨੰਗਲ ਦੇ ਪਿੰਡ ਲੋਅਰ ਪੱਟੀ ਨਾਲ ਸਬੰਧਤ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਸਾਊਦੀ ਅਰਬ ਦੀ ਅਦਾਲਤ ਵੱਲੋਂ ਮੌਤ ਦੀ ਸਜ਼ਾ ਸੁਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਵਿੱਚ ਚਿੰਤਾ ਦਾ ਮਾਹੌਲ ਹੈ। ਗੁਰਪ੍ਰੀਤ ਦੀ ਬਜ਼ੁਰਗ ਮਾਂ ਸਤਵੰਤ ਕੌਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਆਪਣੇ ਪੁੱਤਰ ਦੀ ਮਦਦ ਲਈ ਦਖ਼ਲ ਦੀ ਅਪੀਲ ਕੀਤੀ ਹੈ।

ਇਸ਼ਤਿਹਾਰ

ਪਰਿਵਾਰ ਮੁਤਾਬਕ ਗੁਰਪ੍ਰੀਤ ਕਰੀਬ ਚਾਰ ਸਾਲ ਪਹਿਲਾਂ ਰੁਜ਼ਗਾਰ ਲਈ ਮਸਕਟ, ਓਮਾਨ ਗਿਆ ਸੀ ਅਤੇ ਉੱਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਕਰੀਬ ਦੋ ਸਾਲ ਪਹਿਲਾਂ ਉਸ ਨੂੰ ਸਾਊਦੀ ਅਰਬ ਵਿੱਚ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਪਰਿਵਾਰ ਨੂੰ 25 ਸਤੰਬਰ ਨੂੰ ਅਦਾਲਤ ਵੱਲੋਂ ਉਸ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਦੀ ਜਾਣਕਾਰੀ ਮਿਲੀ।

ਗੁਰਪ੍ਰੀਤ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਹੈ। ਉਸ ਦੇ ਪਿਤਾ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਾ ਹੈ ਅਤੇ ਬਜ਼ੁਰਗ ਮਾਂ ਘਰ ਵਿੱਚ ਇਕੱਲੀ ਰਹਿੰਦੀ ਹੈ। ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਵਿੱਚ ਦਖ਼ਲ ਦੇ ਕੇ ਗੁਰਪ੍ਰੀਤ ਨੂੰ ਕਾਨੂੰਨੀ ਅਤੇ ਕੂਟਨੀਤਕ ਸਹਾਇਤਾ ਮੁਹੱਈਆ ਕਰਵਾਈ ਜਾਵੇ।

ਪਰਿਵਾਰ ਨੇ ਭਾਰਤ ਸਰਕਾਰ, ਭਾਰਤੀ ਦੂਤਾਵਾਸ ਅਤੇ ਸਬੰਧਤ ਅਧਿਕਾਰੀਆਂ ਤੋਂ ਮਦਦ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸਥਾਨਕ ਵਿਧਾਇਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ.ਪੀ. ਸਿੰਘ ਓਬਰਾਏ ਤੋਂ ਵੀ ਸਹਾਇਤਾ ਦੀ ਅਪੀਲ ਕੀਤੀ ਗਈ ਹੈ। ਪਰਿਵਾਰ ਹੁਣ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮਾਮਲੇ ਵਿੱਚ ਕੀਤੀ ਜਾਣ ਵਾਲੀ ਅਗਲੀ ਕਾਰਵਾਈ ਦੀ ਉਡੀਕ ਕਰ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News