Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

Punjabi youth shot dead in America: ਕਪੂਰਥਲਾ: ਬੇਗੋਵਾਲ ਇਲਾਕੇ ਅਧੀਨ ਆਉਂਦੇ ਪਿੰਡ ਜੱਬੋਵਾਲ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 28 ਸਾਲਾ ਗੁਰਦੀਪ ਸਿੰਘ ਪੁੱਤਰ ਪਿਆਰਾ ਲਾਲ ਵਾਸੀ ਜੱਬੋਵਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਕਰੀਬ 13 ਸਾਲ ਪਹਿਲਾਂ ਆਪਣੇ […]
By : Updated On: 23 Aug 2026 10:22:AM
ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
  • 13 ਸਾਲ ਪਹਿਲਾਂ ਕਰਜ਼ਾ ਚੁੱਕ ਕੇ ਗਿਆ ਸੀ ਵਿਦੇਸ਼
  • ਨਿਊਯਾਰਕ ’ਚ ਪੀਜ਼ਾ ਡਿਲੀਵਰੀ ਦੌਰਾਨ ਵਾਪਰਿਆ ਦਰਦਨਾਕ ਹਾਦਸਾ

Punjabi youth shot dead in America: ਕਪੂਰਥਲਾ: ਬੇਗੋਵਾਲ ਇਲਾਕੇ ਅਧੀਨ ਆਉਂਦੇ ਪਿੰਡ ਜੱਬੋਵਾਲ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 28 ਸਾਲਾ ਗੁਰਦੀਪ ਸਿੰਘ ਪੁੱਤਰ ਪਿਆਰਾ ਲਾਲ ਵਾਸੀ ਜੱਬੋਵਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਕਰੀਬ 13 ਸਾਲ ਪਹਿਲਾਂ ਆਪਣੇ ਅਤੇ ਪਰਿਵਾਰ ਦੇ ਬਿਹਤਰ ਭਵਿੱਖ ਦੀ ਉਮੀਦ ਵਿੱਚ ਕਰਜ਼ਾ ਲੈ ਕੇ ਅਮਰੀਕਾ ਗਿਆ ਸੀ।

ਇਸ਼ਤਿਹਾਰ

ਦੱਸਿਆ ਜਾ ਰਿਹਾ ਹੈ ਕਿ ਨਿਊਯਾਰਕ ਸਿਟੀ ਦੇ ਰਿਚਮੰਡ ਸਟਰੀਟ ਇਲਾਕੇ ਵਿੱਚ ਗੁਰਦੀਪ ਸਿੰਘ ਪੀਜ਼ਾ ਡਿਲੀਵਰੀ ਲਈ ਗਿਆ ਸੀ। ਇਸ ਦੌਰਾਨ ਇੱਕ ਅਣਪਛਾਤੇ ਹਥਿਆਰਬੰਦ ਵਿਅਕਤੀ ਵੱਲੋਂ ਉਸ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਮੁਤਾਬਕ ਇਹ ਘਟਨਾ ਕਥਿਤ ਤੌਰ ’ਤੇ ਲੁੱਟ-ਖੋਹ ਦੀ ਨੀਅਤ ਨਾਲ ਕੀਤੀ ਗਈ, ਹਾਲਾਂਕਿ ਵਾਰਦਾਤ ਦੇ ਪੂਰੇ ਕਾਰਨਾਂ ਅਤੇ ਮੁਲਜ਼ਮ ਦੀ ਪਛਾਣ ਸਬੰਧੀ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ।

ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ
ਗੁਰਦੀਪ ਸਿੰਘ ਦੇ ਪਿਤਾ ਪਿਆਰਾ ਲਾਲ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੇ ਪਰਿਵਾਰ ਲਈ ਬਿਹਤਰ ਜ਼ਿੰਦਗੀ ਦਾ ਸੁਪਨਾ ਲੈ ਕੇ ਵਿਦੇਸ਼ ਦਾ ਰੁਖ ਕੀਤਾ ਸੀ। ਕਈ ਸਾਲ ਮਿਹਨਤ ਕਰਨ ਤੋਂ ਬਾਅਦ ਹੁਣ ਉਹ ਪਰਿਵਾਰ ਨੂੰ ਚੰਗੇ ਦਿਨ ਦਿਖਾਉਣ ਲਈ ਲਗਾਤਾਰ ਮਿਹਨਤ ਕਰ ਰਿਹਾ ਸੀ, ਪਰ ਇਸ ਦਰਦਨਾਕ ਘਟਨਾ ਨੇ ਪਰਿਵਾਰ ਦੇ ਸੁਪਨੇ ਤੋੜ ਦਿੱਤੇ। ਨੌਜਵਾਨ ਦੀ ਮੌਤ ਦੀ ਖ਼ਬਰ ਪਿੰਡ ਜੱਬੋਵਾਲ ਪਹੁੰਚਦਿਆਂ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ। ਇਸ ਦੇ ਨਾਲ ਹੀ ਅਮਰੀਕੀ ਅਧਿਕਾਰੀਆਂ ਨਾਲ ਰਾਬਤਾ ਕਰਕੇ ਹੱਤਿਆ ਦੇ ਜ਼ਿੰਮੇਵਾਰ ਵਿਅਕਤੀ ਨੂੰ ਗ੍ਰਿਫ਼ਤਾਰ ਕਰਵਾਉਣ ਅਤੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਗੁਰਦੀਪ ਸਿੰਘ ਅਜੇ ਕੁਆਰਾ ਸੀ। ਉਸ ਦੇ ਪਿਤਾ ਅਤੇ ਭਰਾ ਡੀਜੇ ਦਾ ਕੰਮ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ। ਪਰਿਵਾਰ ਲਈ ਆਪਣੇ ਨੌਜਵਾਨ ਪੁੱਤਰ ਦੀ ਇਸ ਤਰ੍ਹਾਂ ਅਚਾਨਕ ਹੋਈ ਮੌਤ ਇੱਕ ਡੂੰਘਾ ਸਦਮਾ ਬਣ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News