Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਈਰਾਨ ‘ਚ ਫਸੇ ਪੰਜਾਬੀ ਨੌਜਵਾਨ ਦੀ ਹੋਈ ਵਤਨ ਵਾਪਸੀ, ਪਰਿਵਾਰ ‘ਚ ਖੁਸ਼ੀ ਦਾ ਮਾਹੌਲ, ਕੇਂਦਰ ਸਰਕਾਰ ਦਾ ਕੀਤਾ ਧੰਨਵਾਦ

Punjabi youth returns to India from Iran; ਕੇਂਦਰ ਸਰਕਾਰ ਦੇ ਯਤਨਾਂ ਸਦਕਾ ਈਰਾਨ ਵਿੱਚ ਫਸਿਆ ਗੁਰਪ੍ਰੀਤ ਸਿੰਘ ਨਾਭਾ ਨੌਜਵਾਨ 14 ਦਿਨਾਂ ਬਾਅਦ ਵਾਪਸ ਅੰਮ੍ਰਿਤਸਰ ਆਪਣੇ ਘਰ ਪੁੱਜਾ। ਇਸ ਮੌਕੇ ਭਾਜਪਾ ਦੇ ਰਾਸ਼ਟਰੀ ਮਹਾਸਚਿਵ ਤਰੁਣ ਚੁੱਗ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ ਖਾਸ ਧੰਨਵਾਦ ਕਰਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਈਰਾਨ ‘ਚ ਫਸੇ ਪੰਜਾਬੀ ਨੌਜਵਾਨ ਦੀ ਹੋਈ ਵਤਨ ਵਾਪਸੀ, ਪਰਿਵਾਰ ‘ਚ ਖੁਸ਼ੀ ਦਾ ਮਾਹੌਲ, ਕੇਂਦਰ ਸਰਕਾਰ ਦਾ ਕੀਤਾ ਧੰਨਵਾਦ

Punjabi youth returns to India from Iran; ਕੇਂਦਰ ਸਰਕਾਰ ਦੇ ਯਤਨਾਂ ਸਦਕਾ ਈਰਾਨ ਵਿੱਚ ਫਸਿਆ ਗੁਰਪ੍ਰੀਤ ਸਿੰਘ ਨਾਭਾ ਨੌਜਵਾਨ 14 ਦਿਨਾਂ ਬਾਅਦ ਵਾਪਸ ਅੰਮ੍ਰਿਤਸਰ ਆਪਣੇ ਘਰ ਪੁੱਜਾ। ਇਸ ਮੌਕੇ ਭਾਜਪਾ ਦੇ ਰਾਸ਼ਟਰੀ ਮਹਾਸਚਿਵ ਤਰੁਣ ਚੁੱਗ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ ਖਾਸ ਧੰਨਵਾਦ ਕਰਦੇ ਹਾਂ ਕਿ ਉਹਨਾਂ ਦੇ ਯਤਨਾਂ ਨਾਲ ਈਰਾਨ ’ਚ ਫਸਿਆ ਪੰਜਾਬ ਦਾ ਇਕ ਨੌਜਵਾਨ ਗੁਰਪ੍ਰੀਤ ਸਿੰਘ ਸੁਰੱਖਿਅਤ ਤਰੀਕੇ ਨਾਲ ਘਰ ਵਾਪਸ ਆ ਗਿਆ। ਚੁੱਗ ਨੇ ਕਿਹਾ ਕਿ ਇਹ ਮਾਮਲਾ ਬਹੁਤ ਹੀ ਸੰਵੇਦਨਸ਼ੀਲ ਤੇ ਭਾਵਨਾਤਮਕ ਸੀ ਕਿਉਂਕਿ ਗੁਰਪ੍ਰੀਤ ਦਾ ਪਰਿਵਾਰ ਹਰ ਦਿਨ ਚਿੰਤਾ ’ਚ ਸੀ ਅਤੇ ਜਦੋਂ ਸੋਸ਼ਲ ਮੀਡੀਆ ’ਤੇ ਉਸ ਦੇ ਵੀਡੀਓ ਵਾਇਰਲ ਹੋਏ ਤਾਂ ਘਰਵਾਲਿਆਂ ਦਾ ਦਿਲ ਹਿਲ ਗਿਆ।

ਈਰਾਨ ਤੋਂ ਵਾਪਸੀ ਮਗਰੋਂ ਗੁਰਪ੍ਰੀਤ ਨੇ ਖੁਦ ਆਪਣਾ ਤਜਰਬਾ ਸਾਂਝਾ ਕੀਤਾ। ਉਸ ਨੇ ਦੱਸਿਆ ਕਿ ਉਹ ਸ਼ੁਰੂ ਵਿੱਚ ਯੂਕੇ ਜਾਣ ਲਈ ਵੈਧ ਤਰੀਕੇ ਨਾਲ ਸਟੱਡੀ ‘ਤੇ ਟੂਰਿਸਟ ਵੀਜ਼ਾ ਲਈ ਅਰਜ਼ੀ ਦੇ ਰਿਹਾ ਸੀ ਪਰ ਜਦੋਂ ਵੀਜ਼ਾ ਨਾ ਮਿਲਿਆ ਤਾਂ ਕੁਝ ਏਜੰਟਾਂ ਨੇ ਉਸਨੂੰ ਗਲਤ ਰਸਤੇ ਦੀ ਸਲਾਹ ਦਿੱਤੀ। ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਉਹ ਧੋਖੇਬਾਜ਼ ਏਜੰਟਾਂ ਦੇ ਜਾਲ ’ਚ (Travel Agent fraud) ਫਸ ਗਿਆ। ਗੁਰਪ੍ਰੀਤ ਮੁਤਾਬਕ, ਉਸਨੂੰ ਇਕ ਹੋਟਲ ਦੇ ਕਮਰੇ ’ਚ ਬੰਦ ਕਰ ਦਿੱਤਾ ਗਿਆ ਅਤੇ ਫਿਰ 5 ਤੋਂ 50 ਲੱਖ ਰੁਪਏ ਤੱਕ ਦੀ ਮੰਗ ਕੀਤੀ ਗਈ। ਜਦੋਂ ਪਰਿਵਾਰ ਨੇ ਪੈਸੇ ਨਾ ਭੇਜੇ ਤਾਂ ਉਸ ਨਾਲ ਮਾਰਪੀਟ ਕੀਤੀ ਗਈ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।

ਉਸ ਨੇ ਦੱਸਿਆ ਕਿ ਕਈ ਵਾਰ ਉਸ ਦੇ ਫੋਨ ਕੱਟ ਦਿੱਤੇ ਗਏ, ਸੰਪਰਕ ਤੋੜ ਦਿੱਤਾ ਗਿਆ ਅਤੇ ਸਥਾਨਕ ਤੱਤਾਂ ਵੱਲੋਂ ਵੀ ਪੀੜਾ ਦਿੱਤੀ ਗਈ। ਗੁਰਪ੍ਰੀਤ ਨੇ ਕਿਹਾ, “ਦਿਨ ਰਾਤ ਡਰ ’ਚ ਬੀਤਦੇ ਸਨ, ਕਈ ਵਾਰ ਲੱਗਦਾ ਸੀ ਕਿ ਹੁਣ ਘਰ ਨਹੀਂ ਮੁੜ ਪਾਵਾਂਗਾ।” ਉਸ ਨੇ ਨੌਜਵਾਨਾਂ ਨੂੰ ਸਲਾਹ ਦਿੱਤੀ ਕਿ ਕਿਸੇ ਵੀ ਗੈਰ ਕਾਨੂੰਨੀ ਰਸਤੇ ਜਾਂ ਫਰਜ਼ੀ ਏਜੰਟ ’ਤੇ ਭਰੋਸਾ ਨਾ ਕਰਨ, ਨਹੀਂ ਤਾਂ ਨਤੀਜੇ ਖਤਰਨਾਕ ਹੋ ਸਕਦੇ ਹਨ।

ਤਰੁਣ ਚੁੱਘ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਦੀ ਸਾਂਝੀ ਕੋਸ਼ਿਸ਼, ਹਾਈ ਕਮਿਸ਼ਨ ਦੀ ਸਤਰਕਤਾ ਅਤੇ ਵਿਦੇਸ਼ ਮੰਤਰਾਲੇ ਦੀ ਤੁਰੰਤ ਕਾਰਵਾਈ ਨਾਲ ਗੁਰਪ੍ਰੀਤ ਨੂੰ ਬਚਾ ਕੇ ਵਾਪਸ ਲਿਆ ਗਿਆ। ਚੁੱਘ ਨੇ ਕਿਹਾ, “ਇਸ ਤਰ੍ਹਾਂ ਦੇ ਮਾਮਲਿਆਂ ’ਚ ਸਰਕਾਰ ਦੀ ਤੁਰੰਤ ਪ੍ਰਤੀਕ੍ਰਿਆ ਤੇ ਕੂਟਨੀਤਿਕ ਕਦਮ ਬਹੁਤ ਜ਼ਰੂਰੀ ਹੁੰਦੇ ਹਨ। ਅੱਜ ਜਿਹੜੀ ਰਾਹਤ ਪਰਿਵਾਰ ਨੂੰ ਮਿਲੀ, ਉਹਦੇ ਲਈ ਅਸੀਂ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਦੇ ਆਭਾਰੀ ਹਾਂ।”

ਪਰਿਵਾਰ ਨੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ

ਗੁਰਪ੍ਰੀਤ ਦੇ ਪਿਤਾ ਬਲਕਾਰ ਸਿੰਘ ਨੇ ਵੀ ਸਰਕਾਰ ਤੇ ਸਾਰੇ ਆਗੂਆਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਪੁੱਤਰ ਨੇ ਈਰਾਨ ’ਚ 14 ਦਿਨ ਤੱਕ ਬੇਹੱਦ ਤਕਲੀਫ਼ਾਂ ਸਹੀਆਂ, ਪਰ ਅੱਜ ਉਹ ਸੁਰੱਖਿਅਤ ਘਰ ਵਾਪਸ ਆ ਗਿਆ। ਇਹ ਸਾਡੇ ਲਈ ਸਭ ਤੋਂ ਵੱਡੀ ਖੁਸ਼ੀ ਹੈ।

Read Latest News and Breaking News at Daily Post TV, Browse for more News

Ad
Ad

Punjab District News