Punjabi Young man dies in Germany; ਫਿਰੋਜ਼ਪੁਰ ਦੇ ਸ਼ਹਿਰ ਮਮਦੋਟ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਜਰਮਨੀ ‘ਚ ਮੌਤ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਦਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਮੰਡ ਵਜੋਂ ਹੋਈ ਹੈ। ਉਹ ਜਰਮਨੀ ਪੜਾਈ ਕਰਨ ਲਈ ਗਿਆ ਹੋਇਆ ਸੀ। ਉਹ ਬੀਤੇ ਸਾਲ ਸਤੰਬਰ ‘ਚ ਹੀ ਵਿਦੇਸ਼ ਗਿਆ ਸੀ।
ਜਾਣਕਾਰੀ ਮੁਤਾਬਕ ਦਵਿੰਦਰ ਸਿੰਘ ਨੂੰ ਸਵੇਰੇ ਮਾਮੂਲੀ ਜੁਕਾਮ ਹੋਇਆ ਸੀ ਤੇ ਉਸ ਦੀ ਅਚਾਨਕ ਤਬੀਅਤ ਵਿਗੜ ਗਈ, ਜਿਸ ਤੋਂ ਥੋੜ੍ਹੀ ਹੀ ਦੇਰ ਬਾਅਦ ਉਸ ਦੀ ਮੌਤ ਹੋ ਗਈ। ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਆਪਣੀ ਦਾਦੀ ਦੇ ਅੰਤਿਮ ਸਸਕਾਰ ਲਈ ਆਇਆ ਹੋਇਆ ਸੀ। ਉਹ 12 ਦਿਨ ਪਹਿਲਾਂ ਹੀ ਵਾਪਸ ਜਰਮਨੀ ਗਿਆ ਸੀ। ਹੁਣ ਉਸ ਦੀ ਮੌਤ ਦੀ ਖ਼ਬਰ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੇਖੀ ਜਾ ਰਹੀ ਹੈ।
ਉੱਥੇ ਹੀ ਦੱਸ ਦੇਈਏ ਕਿ ਵਿਦੇਸ਼ ‘ਚ ਨੌਜਵਾਨ ਦੀ ਮੌਤ ਦਾ ਇਹ ਪਹਿਲਾਂ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਤੇ ਜਰਮਨੀ ਵਰਗੇ ਦੇਸ਼ਾਂ ਤੋਂ ਅਚਾਨਕ ਮੌਤਾਂ ਦੀ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਹਾਲਾਂਕਿ ਦਵਿੰਦਰ ਸਿੰਘ ਦੀ ਮੌਤ ਕਿਸ ਕਾਰਨ ਹੋਈ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ। ਪਰ, ਵਿਦੇਸ਼ਾਂ ‘ਚ ਨੌਜਵਾਨਾਂ ਦੀ ਅਚਾਨਕ ਮੌਤ ਪਿੱਛੇ ਕਈ ਵਾਰ ਹਾਰਟ ਅਟੈਕ ਦਾ ਕਾਰਨ ਸਾਹਮਣੇ ਆ ਚੁੱਕਿਆ ਹੈ।