Kulhad Pizza Couple: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੁਲ੍ਹੱੜ ਪੀਜ਼ਾ ਕਪਲ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਮਾਮਲੇ ਵਿੱਚ ਐਫਆਈਆਰ ‘ਤੇ ਚੱਲ ਰਹੀ ਸੁਣਵਾਈ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਕੁਲ੍ਹੱੜ ਪੀਜ਼ਾ ਜੋੜੇ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਜੋੜੇ ਨੇ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ
Kulhad Pizza Couple: ਕੇਸ ਦਰਜ ਹੋਣ ਤੋਂ ਬਾਅਦ ਜੋੜੇ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਪਟੀਸ਼ਨ ‘ਚ ਉਸ ਨੇ ਕਿਹਾ ਸੀ ਕਿ ਜਿਸ ਵੀਡੀਓ ਦੇ ਆਧਾਰ ‘ਤੇ ਉਸ ‘ਤੇ ਮਾਮਲਾ ਦਰਜ ਕੀਤਾ ਗਿਆ ਹੈ, ਉਹ ਵੀਡੀਓ ਉਸ ਦੀ ਪੋਸਟ ਨਹੀਂ ਸੀ, ਸਗੋਂ ਕਿਸੇ ਹੋਰ ਵੱਲੋਂ ਪੋਸਟ ਕੀਤੀ ਗਈ ਸੀ।
ਇਹ ਜੋੜਾ ਇੰਗਲੈਂਡ ਸ਼ਿਫਟ ਹੋ ਗਿਆ ਹੈ
ਲਗਾਤਾਰ ਵਿਵਾਦਾਂ ਅਤੇ ਧਮਕੀਆਂ ਦੇ ਕਾਰਨ ਕੁਲ੍ਹੱੜ ਪੀਜ਼ਾ ਜੋੜੇ ਨੇ ਦੇਸ਼ ਛੱਡਣ ਦਾ ਫੈਸਲਾ ਕੀਤਾ ਹੈ। ਇਹ ਜੋੜਾ ਆਪਣੇ ਬੱਚੇ ਨਾਲ ਇੰਗਲੈਂਡ ਸ਼ਿਫਟ ਹੋ ਗਿਆ ਹੈ ਅਤੇ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਸ਼ੁਰੂ ਕੀਤੀ ਹੈ।