Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

Punjab News: ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ’ਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕੀਤੇ ਜਾਣ ਵਾਲੇ ਨੋਟੀਫਿਕੇਸ਼ਨ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੰਜਾਬੀਆਂ ਨਾਲ ਇਕ ਹੋਰ ਧੱਕਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਸਮੇਂ ਤੋਂ ਭਾਰਤ ਸਰਕਾਰ ਵੱਲੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

Punjab News: ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ’ਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕੀਤੇ ਜਾਣ ਵਾਲੇ ਨੋਟੀਫਿਕੇਸ਼ਨ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੰਜਾਬੀਆਂ ਨਾਲ ਇਕ ਹੋਰ ਧੱਕਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਸਮੇਂ ਤੋਂ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਸਿੱਖ ਕੌਮ ਦੀਆਂ ਵਾਜਬ ਮੰਗਾਂ ਨੂੰ ਲਗਾਤਾਰ ਅਣਡਿੱਠ ਕੀਤਾ ਜਾ ਰਿਹਾ ਹੈ। ਪੰਜਾਬ ਨਾਲ ਸਬੰਧਤ ਪਾਣੀਆਂ ਦੀ ਵੰਡ ਦਾ ਮਾਮਲਾ, ਚੰਡੀਗੜ੍ਹ ਤੇ ਹੋਰ ਪੰਜਬੀ ਬੋਲਣ ਵਾਲੇ ਇਲਾਕਿਆਂ ਦਾ ਮਸਲਾ, ਖੇਤੀਬਾੜੀ ਅਤੇ ਆਰਥਿਕਤਾ ਨਾਲ ਜੁੜੇ ਮਾਮਲਿਆਂ ਵਿਚ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਦਰਿਆਈ ਪਾਣੀ ਜਿਨ੍ਹਾਂ ’ਤੇ ਪਹਿਲਾ ਹੱਕ ਪੰਜਾਬ ਦੇ ਲੋਕਾਂ ਦਾ ਹੈ, ਨੂੰ ਹੋਰਨਾਂ ਰਾਜਾਂ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਭੇਜੇ ਜਾਣ ਲਈ ਬੇਜ਼ਿੱਦ ਹੈ। ਇਸ ਲਈ ਨਿਯਮਾਂ ਵਿਚ ਤਬਦੀਲੀਆਂ ਕਰਕੇ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਪੰਜਾਬ ਦੇ ਹੱਕਾਂ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ 1974 ’ਚ ਬੀਬੀਐਮਬੀ ਦੇ ਗਠਨ ਤੋਂ ਬਾਅਦ ਇਕ ਸਥਿਰ ਪ੍ਰਣਾਲੀ ਰਹੀ ਹੈ, ਪਰ ਹੁਣ ਕੇਂਦਰ ਆਪਣੀ ਮਰਜ਼ੀ ਅਨੁਸਾਰ ਨਿਯੁਕਤੀਆਂ ਕਰਨ ਲਈ ਅਜਿਹੇ ਹੱਥਕੰਡੇ ਵਰਤ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਆਖਿਆ ਕਿ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਅਜਿਹਾ ਕੋਈ ਵੀ ਨਿਯਮ ਲਾਗੂ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਜੋ ਪੰਜਾਬੀਆਂ ਦੇ ਹੱਕਾਂ ਨੂੰ ਖੋਹਣ ਵਾਲਾ ਹੋਵੇ।

Read Latest News and Breaking News at Daily Post TV, Browse for more News

Ad
Ad

Punjab District News